ਯੈੱਸ ਪੰਜਾਬ
ਚੰਡੀਗੜ੍ਹ, 30 ਅਕਤੂਬਰ, 2024
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੀਵਾਲੀ ਮੌਕੇ ਇੱਕ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ 4 ਫ਼ੀਸਦੀ ਵਾਧੇ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ ਨੂੰ 38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ ਕਰਨ ਦਾ ਫ਼ੈਸਲਾ ਕੀਤਾ ਹੈ ਜਿਸ ਦਾ ਲਾਭ ਰਾਜ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ।
ਮੁੱਖ ਮੰਤਰੀ ਨੇ ਆਪਣੇ ਸੁਨੇਹੇ ਵਿੱਚ ਕਿਹਾ:
ਦੀਵਾਲੀ ਦੇ ਮੌਕੇ ‘ਤੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ। 01 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਤੁਹਾਨੂੰ ਸਭ ਨੂੰ ਦੀਵਾਲੀ ਮੁਬਾਰਕ।