Sunday, December 3, 2023

ਵਾਹਿਗੁਰੂ

spot_img

CM Bhagwant Mann ਦੀਆਂ ਪਹਿਲਕਦਮੀਆਂ ਨੇ Punjab ਵਿੱਚ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨਾ ਸ਼ੁਰੂ ਕੀਤਾ: Aman Arora

- Advertisement -

ਮੋਹਾਲੀ ਵਿਖੇ ਅਮਰੀਕਨ ਕੰਪਨੀ ਮੈਕਸਵੇਲ ਟੈਕ ਸੈਂਟਰ ਦੇ ਨਵੇਂ ਪ੍ਰੋਜੈਕਟ ਦਾ ਉਦਘਾਟਨ ਕੀਤਾ

ਯੈੱਸ ਪੰਜਾਬ
ਐਸ ਏ ਐਸ ਨਗਰ, 20 ਸਤੰਬਰ, 2023:
ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ, ਰੁਜ਼ਗਾਰ ਸਿਰਜਣ ਅਤੇ ਹੁਨਰ ਸਿਖਲਾਈ ਮੰਤਰੀ, ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਉਦਯੋਗਾਂ ਅਤੇ ਨਿਵੇਸ਼ਕਾਂ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨ ਦੀ ਪਹਿਲਕਦਮੀ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।

ਮੋਹਾਲੀ ਵਿਖੇ ਅਮਰੀਕਨ ਕੰਪਨੀ ਮੈਕਸਵੇਲ ਟੈਕਨਾਲੋਜੀ ਸੈਂਟਰ ਦੇ ਨਵੇਂ ਉੱਦਮ ਦਾ ਉਦਘਾਟਨ ਕਰਦਿਆਂ ਉਨ੍ਹਾਂ ਕਿਹਾ ਕਿ ਕੰਪਨੀ ਨੇ ਇੱਥੇ ਆਪਣਾ ਸਭ ਤੋਂ ਸਮਾਰਟ ਗ੍ਰੀਨ ਪ੍ਰੋਜੈਕਟ ਸ਼ੁਰੂ ਕਰਕੇ ਹੋਰਨਾਂ ਲਈ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ, ਜਿਸ ਨੇ ਸ਼ੁਰੂਆਤ ਵਿੱਚ 200 ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਹਨ।

ਉਨ੍ਹਾਂ ਕਿਹਾ ਕਿ ਮੋਹਾਲੀ ਨੂੰ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸ਼ੋਕੇਸ ਵਿੰਡੋ ‘ਸ਼ੋਅਕੇਸ ਵਿੰਡੋ’ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ, ਇਸ ਲਈ ਬਹੁਤ ਸਾਰੇ ਨਿਵੇਸ਼ਕ ਇੱਥੇ ਆਪਣੇ ਪ੍ਰੋਜੈਕਟ ਲਗਾਉਣ ਲਈ ਵੱਡੀ ਦਿਲਚਸਪੀ ਦਿਖਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੈਕਸਵੇਲ ਰੀਅਲ ਅਸਟੇਟ, ਤਕਨਾਲੋਜੀ ਅਤੇ ਇੰਜੀਨੀਅਰਿੰਗ ਸੇਵਾਵਾਂ ਦੇ ਖੇਤਰ ਵਿੱਚ ਇੱਕ ਮੋਹਰੀ ਕੰਪਨੀ ਹੈ, ਜਿਸ ਦੇ ਬੇਲਾਪੁਰ (ਨਵੀ ਮੁੰਬਈ), ਹੈਦਰਾਬਾਦ ਅਤੇ ਕੋਚੀ ਵਿੱਚ ਪ੍ਰੋਜੈਕਟ ਦਫਤਰ ਹਨ।

ਉਨ੍ਹਾਂ ਆਸ ਪ੍ਰਗਟ ਕੀਤੀ ਕਿ ਮੋਹਾਲੀ ਪ੍ਰਾਜੈਕਟ ਦਾ ਵਾਤਾਵਰਣ ਅਨੁਕੂਲ ਡਿਜ਼ਾਈਨ ਹਰੀ ਅਤੇ ਸਾਫ਼ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਹੋਰ ਬਹੁਤ ਸਾਰੀਆਂ ਕੰਪਨੀਆਂ ਨੂੰ ਪ੍ਰੇਰਿਤ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਮੈਕਸਵੇਲ ਟੈਕ ਸੈਂਟਰ ਵਰਗੇ ਪ੍ਰੋਜੈਕਟਾਂ ਦੀ ਆਮਦ ਨਾਲ ਪੰਜਾਬ ਦੇ ਬਹੁਤ ਸਾਰੇ ਯੋਗ ਨੌਜਵਾਨਾਂ ਦੀ ਇਨ੍ਹਾਂ ਪ੍ਰਾਜੈਕਟਾਂ ਵਿੱਚ ਸ਼ਮੂਲੀਅਤ ਵਧੇਗੀ ਜਿਨ੍ਹਾਂ ਕੋਲ ਵਿਦੇਸ਼ੀ ਪ੍ਰਵਾਸ ਦੇ ਬਦਲ ਵਜੋਂ ਆਪਣੇ ਦੇਸ਼ ਅਤੇ ਰਾਜ ਵਿੱਚ ਹੀ ਵੱਖ-ਵੱਖ ਖੇਤਰਾਂ ਵਿੱਚ ਉੱਤਮਤਾ ਹਾਸਲ ਕਰਨ ਦੀ ਸਮਰੱਥਾ ਅਤੇ ਯੋਗਤਾ ਹੈ।

ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਛੇਤੀ ਹੀ ਮੋਹਾਲੀ ਵਿਖੇ ਭਾਰਤ ਦੀ ਪਹਿਲੀ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ (ਈਸੀਬੀਸੀ) ਪਾਲਣਾ ਵਾਲੀ ਬਿਲਡਿੰਗ ਸਥਾਪਤ ਕਰਨ ਜਾ ਰਿਹਾ ਹੈ। ਇਸੇ ਤਰ੍ਹਾਂ ਸਾਰੇ ਸਰਕਾਰੀ ਦਫ਼ਤਰਾਂ ਨੂੰ ਵੀ ਊਰਜਾ ਦੀ ਬਚਤ ਲਈ ਸੋਲਰ ਰੂਫ ਪੈਨਲਾਂ ਨਾਲ ਲੈਸ ਕੀਤਾ ਜਾਵੇਗਾ।

ਗ੍ਰੀਨ ਹਾਈਡ੍ਰੋਜਨ ਨੀਤੀ ਨੂੰ ਅਗਲੇ ਪੱਧਰ ਦੀ ਵਾਤਾਵਰਣ ਪੱਖੀ ਪਹਿਲਕਦਮੀ ਕਰਾਰ ਦਿੰਦੇ ਹੋਏ, ਨਵੇਂ ਅਤੇ ਨਵਿਆਉਣਯੋਗ ਸਰੋਤ ਮੰਤਰੀ ਨੇ ਕਿਹਾ ਕਿ ਅਸੀਂ ਅਗਲੇ ਦਿਨਾਂ ਵਿੱਚ ਰਾਜ ਦੀ ਗ੍ਰੀਨ ਹਾਈਡ੍ਰੋਜਨ ਨੀਤੀ ਨੂੰ ਅੰਤਿਮ ਰੂਪ ਦੇਣ ਜਾ ਰਹੇ ਹਾਂ, ਜੋ ਕਿ ਪੈਟਰੋਲ, ਡੀਜ਼ਲ ਵਰਗੇ ਰਵਾਇਤੀ ਈਂਧਨਾਂ ਦੀ ਖਪਤ ਨੂੰ ਘਟਾਏਗੀ ਤੇ ਪਰਾਲੀ ਸਾੜਨ ਦੀ ਸਮੱਸਿਆ ਦਾ ਬਿਹਤਰ ਬਦਲ ਸਾਬਤ ਹੋਵੇਗੀ।

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਿਵੇਸ਼, ਸੈਰ-ਸਪਾਟਾ ਅਤੇ ਹੋਰ ਖੇਤਰਾਂ ਵਿੱਚ ਮੋਹਰੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੂਰਾ ਰਾਜ ਬੁਨਿਆਦੀ ਢਾਂਚੇ, ਆਈ.ਟੀ ਸੈਕਟਰ ਅਤੇ ਬੇਮਿਸਾਲ ਉਦਯੋਗਿਕ ਵਿਕਾਸ ਵਿੱਚ ਵੱਡੀ ਤਬਦੀਲੀ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਨੇ ਰੀਅਲ ਅਸਟੇਟ ਅਤੇ ਆਈ.ਟੀ ਸੈਕਟਰ ਦੇ ਕਾਰੋਬਾਰ ਵਿੱਚ ਵਿਸ਼ਾਲ ਸਮਰੱਥਾ ਅਤੇ ਸੰਭਾਵਨਾ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਨੂੰ ਹੋਰ ਵਿਕਸਤ ਕਰਨ ਲਈ ਹੋ ਥੋੜ੍ਹੀਆਂ ਬਹੁਤ ਰੁਕਾਵਟਾਂ ਹਨ, ਉਨ੍ਹਾਂ ਨੂੰ ਵੀ ਦੂਰ ਕੀਤਾ ਜਾ ਰਿਹਾ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੋਹਾਲੀ ਨੂੰ ਸੁਪਨਿਆਂ ਦਾ ਸ਼ਹਿਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੈਕਸਵੇਲ ਟੈਕ ਸੈਂਟਰ ਦੇ ਐਮ.ਡੀ. ਬਲਬੀਰ ਸਿੰਘ ਖਹਿਰਾ ਨੇ ਇਸ ਪ੍ਰੋਜੈਕਟ ‘ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਇਹ ਪ੍ਰੋਜੈਕਟ ਉਨ੍ਹਾਂ ਦੇ ਸਵਰਗੀ ਪਿਤਾ ਕਰਨਲ ਦਇਆ ਸਿੰਘ ਖਹਿਰਾ ਦਾ ਵੱਡਾ ਸੁਪਨਾ ਸੀ ਜੋ ਪੀ.ਪੀ.ਐਸ. ਨਾਭਾ ਸਮੇਤ ਕਈ ਵਿਦਿਅਕ ਸੰਸਥਾਵਾਂ ਦੇ ਮੁਖੀ ਰਹੇ ਸਨ ਅਤੇ ਕੁੜੀਆਂ ਨੂੰ ਵਿਦਿਅਕ ਮੌਕੇ ਪ੍ਰਦਾਨ ਕਰਨ ਦੇ ਵੱਡੇ ਹਾਮੀ ਸਨ।

ਉਨ੍ਹਾਂ ਕਿਹਾ ਕਿ ਨੀਂਹ ਪੱਥਰ ਰੱਖਣ ਦੀ ਰਸਮ ਉਨ੍ਹਾਂ ਦੇ ਸਵਰਗਵਾਸੀ ਪਿਤਾ ਵੱਲੋਂ ਅਦਾ ਕੀਤੀ ਗਈ ਸੀ, ਇਸ ਲਈ ਉਨ੍ਹਾਂ ਨੇ ਇਹ ਇਮਾਰਤ ਉਨ੍ਹਾਂ ਦੀ ਬਰਸੀ ਮੌਕੇ ਆਪਣੇ ਪਿਤਾ ਅਤੇ ਮਾਤਾ ਸਵਰਗੀ ਸੁਖਦੇਵ ਕੌਰ ਨੂੰ ਸਮਰਪਿਤ ਕੀਤੀ ਹੈ।

ਉਹ ਇਸ ਪ੍ਰਾਜੈਕਟ ਦੀ ਮਾਰਫਤ ਆਪਣੇ ਛੋਟੇ ਭਰਾ ਹਰਪਿੰਦਰ ਖਹਿਰਾ ਨਾਲ ਮਿਲ ਕੇ ਬਿਲਡਿੰਗ ਆਟੋਮੇਸ਼ਨ ਉਤਪਾਦ ਅਤੇ ਹੱਲ, ਗ੍ਰੀਨ ਬਿਲਡਿੰਗ ਸਰਟੀਫਿਕੇਸ਼ਨ ਸੇਵਾਵਾਂ, ਸਿਵਲ ਇੰਜੀਨੀਅਰਿੰਗ ਸੇਵਾਵਾਂ, ਸੇਲਜ਼, ਮਾਰਕੀਟਿੰਗ ਅਤੇ ਚੈਨਲ ਇਨੇਬਲਮੈਂਟ ਸੌਫਟਵੇਅਰ ਅਤੇ ਰੀਅਲ ਅਸਟੇਟ ਮਾਰਕੀਟਿੰਗ ਅਤੇ ਲੀਜ਼ ਸੇਵਾਵਾਂ ਦੇ ਖੇਤਰ ਵਿੱਚ ਲਗਭਗ 1000 ਨੌਜਵਾਨਾਂ ਨੂੰ ਇਸ ਉੱਦਮ ਨਾਲ ਜੋੜ ਕੇ ਲਈ ਉਨ੍ਹਾਂ ਲਈ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸੁਲਤਾਨਪੁਰ ਲੋਧੀ ਗੁਰਦੁਆਰਾ ਘਟਨਾ – ਮਣੀ ਅਕਾਲੀ ਦਲ ਕਿਹੜੇ ਮੂੰਹ ਨਾਲ ਧਰਨਾ ਲਾਉਣ ਜਾ ਰਿਹਾ ਧਰਨਾ: ਰਵੀਇੰਦਰ ਸਿੰਘ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ, 2023: ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਨੇ ਸਤਾਧਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਤੇ ਦੋਸ਼ ਲਾਇਆ ਹੈ ਕਿ ਇਨ੍ਹਾ ਨੇ ਅਤੀਤ ਤੋਂ ਕੁਝ ਸਬਕ...

EcoSikh ਦੁਬਈ ਵਿੱਚ ਧਰਤੀ ਦੇ ਤਾਪਮਾਨ ਬਾਰੇ ਮੀਟਿੰਗ ਚ ਸ਼ਾਮਿਲ

ਯੈੱਸ ਪੰਜਾਬ ਦੁਬਈ, ਦਸੰਬਰ 2, 2023: ਵਾਸ਼ਿੰਗਟਨ ਸਥਿਤ ਵਾਤਾਵਰਣ ਜਥੇਬੰਦੀ ਈਕੋਸਿੱਖ ਦੁਬਈ ਵਿੱਚ ਹੋ ਰਹੀ ਸੰਸਾਰ ਪੱਧਰ ਦੀ ਧਰਤੀ ਨੂੰ ਬਚਾਉਣ ਲਈ ਸੱਦੀ ਗਈ ਮੀਟਿੰਗ COP28 ਵਿੱਚ ਪੰਜਾਬ ਅਤੇ ਭਾਰਤ ਚ...

ਮਨੋਰੰਜਨ

ਸੰਗੀਤਕਾਰ ਭੁਪਿੰਦਰ ਬੱਬਲ ਅਤੇ ਮਨਨ ਭਾਰਦਵਾਜ ਨੇ ਮੋਹਾਲੀ ਵਿਖੇ ਬਾਲੀਵੁੱਡ ਫਿਲਮ ‘ਐਨੀਮਲ’ ਦੀ ਮੇਜ਼ਬਾਨੀ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ 2023: ਪ੍ਰਸਿੱਧ ਗਾਇਕ ਭੁਪਿੰਦਰ ਬੱਬਲ, ਜਿਨ੍ਹਾਂ ਨੇ ਸਭ ਤੋਂ ਦਮਦਾਰ ਤੇ ਰੌਂਗਟੇ ਖੜ੍ਹੇ ਕਰਨ ਵਾਲਾ ਗੀਤ “ਅਰਜਨ ਵੈਲੀ” ਗਾਇਆ ਅਤੇ ਪ੍ਰਸਿੱਧ ਸੰਗੀਤ ਨਿਰਮਾਤਾ ਮਨਨ ਭਾਰਦਵਾਜ ਨੇ ਪ੍ਰਸਿੱਧ ਕਲਾਕਾਰ ਰਣਬੀਰ ਕਪੂਰ, ਬੌਬੀ...

ਪਿਆਰ ਦੀ ਅਨੋਖੀ ਕਹਾਣੀ ਗੁਰਨਾਮ ਭੁੱਲਰ ਤੇ ਰੂਪੀ ਗਿੱਲ ਦੀ ਫ਼ਿਲਮ ‘ਪਰਿੰਦਾ ਪਾਰ ਗਿਆ’

ਜਿੰਦ ਜਵੰਦਾ ਜੀ ਐਸ ਗੋਗਾ ਪ੍ਰੋਡਕਸ਼ਨਜ਼ ਅਤੇ ਆਰ ਆਰ ਜੀ ਮੋਸ਼ਨ ਪਿਕਚਰਜ਼ ਦੇ ਸਹਿਯੋਗ ਨਾਲ ਬਣੀ ਗਾਇਕ ਤੇ ਨਾਇਕ ਗੁਰਨਾਮ ਭੁੱਲਰ ਤੇ ਅਦਾਕਾਰਾ ਰੂਪੀ ਗਿੱਲ ਦੀ ਜੋੜੀ ਵਾਲੀ ਫ਼ਿਲਮ ‘ਪਰਿੰਦਾ ਪਾਰ ਗਿਆ’ 24 ਨਵੰਬਰ 2023...

ਬੀਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕਈ ਨਾਮੀ ਗਾਇਕਾਂ ਦੀ ਆਵਾਜ਼ ਵਿੱਚ ਸਾਂਝਾ ਕੀਤਾ ਨਵਾਂ ਗ਼ੀਤ ‘ਪੁਰਬ ਮੁਬਾਰਿਕ’

ਯੈੱਸ ਪੰਜਾਬ ਔਕਲੈਂਡ, 24 ਨਵੰਬਰ, 2023 (ਹਰਜਿੰਦਰ ਸਿੰਘ ਬਸਿਆਲਾ) ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ 27 ਨਵੰਬਰ ਨੂੰ ਦੇਸ਼-ਵਿਦੇਸ਼ ’ਚ ਮਨਾਇਆ ਜਾ ਰਿਹਾ ਹੈ। ਹਰ ਸਾਲ ਜਿੱਥੇ ਗੁਰਬਾਣੀ ਦੀਆਂ ਨਵੀਂਆਂ ਐਲਬਮਾਂ ਆਉਂਦੀਆਂ ਹਨ...
spot_img
spot_img

ਸੋਸ਼ਲ ਮੀਡੀਆ

223,325FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...
error: Content is protected !!