Wednesday, November 6, 2024
spot_img
spot_img
spot_img

CM ਮਾਨ ਵੱਲੋਂ ਹੁਸ਼ਿਆਰਪੁਰ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ, ਪੀੜਤ ਪਰਿਵਾਰ ਨੂੰ ਚਾਰ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, 11 ਅਗਸਤ, 2024

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਹੁਸ਼ਿਆਰਪੁਰ ਵਿੱਚ ਮੋਹਲੇਧਾਰ ਮੀਂਹ ਕਾਰਨ 11 ਵਿਅਕਤੀਆਂ ਦੇ ਪਾਣੀ ਵਿੱਚ ਡੁੱਬਣ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹਿਮਾਚਲ ਪ੍ਰਦੇਸ਼ ਦੇ ਇੱਕ ਪਰਿਵਾਰ ਦੇ 11 ਵਿਅਕਤੀ, ਜੋ ਇਨੋਵਾ ਕਾਰ ਵਿੱਚ ਸਫ਼ਰ ਕਰ ਰਹੇ ਸਨ, ਭਾਰੀ ਮੀਂਹ ਕਾਰਨ ਇਕ ਨਾਲੇ ਵਿੱਚ ਵਧੇ ਪਾਣੀ ਦੇ ਵਹਾਅ ਵਿੱਚ ਫਸ ਗਏ। ਉਨ੍ਹਾਂ ਦੱਸਿਆ ਕਿ ਪਰਿਵਾਰ ਦੇ 9 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਬਾਕੀ ਦੋ ਦੀ ਭਾਲ ਜਾਰੀ ਹੈ। ਭਗਵੰਤ ਸਿੰਘ ਮਾਨ ਨੇ 9 ਵਿਅਕਤੀਆਂ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ।

ਮੁੱਖ ਮੰਤਰੀ ਨੇ ਪੀੜਤ ਪਰਿਵਾਰ ਦੇ ਵਾਰਸਾਂ ਨੂੰ ਚਾਰ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਪਹਿਲਾਂ ਹੀ ਲਾਪਤਾ ਵਿਅਕਤੀਆਂ ਦੀ ਭਾਲ ਲਈ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ