Friday, April 26, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਦੀ ਸੁਪਤਨੀ ਡਾ: ਗੁਰਪ੍ਰੀਤ ਕੌਰ ਤੇ ਭੈਣ ਮਨਪ੍ਰੀਤ ਕੌਰ ਨਵਰਾਤਰਿਆਂ ਦੇ ਤਿਉਹਾਰ ਮੌਕੇ ਮੰਦਿਰ ਸ੍ਰੀ ਕਾਲੀ ਦੇਵੀ ਵਿਖ਼ੇ ਹੋਏ ਨਤਮਸਤਕ

- Advertisement -

ਯੈੱਸ ਪੰਜਾਬ
ਪਟਿਆਲਾ, 28 ਸਤੰਬਰ, 2022 –
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਬੀਬਾ ਮਨਪ੍ਰੀਤ ਕੌਰ ਅੱਜ ਇੱਥੇ ਇਤਿਹਾਸਕ ਤੇ ਪੁਰਾਤਨ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਅੱਜ ਚੌਥੇ ਨਵਰਾਤੇ ਮੌਕੇ ਨਤਮਸਤਕ ਹੋਏ। ਉਨ੍ਹਾਂ ਨੇ ਕੁਲ ਲੋਕਾਈ ਦੇ ਭਲੇ ਦੀ ਕਾਮਨਾ ਕਰਦਿਆਂ ਕਾਲੀ ਦੇਵੀ ਦੇ ਚਰਨਾਂ ਵਿੱਚ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ।

ਇਸ ਦੌਰਾਨ ਡਾ. ਗੁਰਪ੍ਰੀਤ ਕੌਰ ਅਤੇ ਬੀਬਾ ਮਨਪ੍ਰੀਤ ਕੌਰ ਨੇ ਨਵਰਾਤਰਿਆਂ ਦੇ ਪਾਵਨ ਤਿਉਹਾਰ ਦੇ ਸਨਮੁੱਖ ਮੰਦਿਰ ਸ੍ਰੀ ਕਾਲੀ ਦੇਵੀ ਜੀ ਤੇ ਸ੍ਰੀ ਰਾਜ ਰਾਜੇਸ਼ਵਰੀ ਦੇਵੀ ਦੇ ਸਲਾਹਕਾਰੀ ਬੋਰਡ ਵੱਲੋਂ ਮਹਿਲਾ ਸਸ਼ਕਤੀਕਰਨ ਤਹਿਤ 20 ਲੋੜਵੰਦ ਸਕੂਲੀ ਵਿਦਿਆਰਥਣਾਂ ਨੂੰ ਸਾਈਕਲ ਅਤੇ 20 ਉਭਰਦੀਆਂ ਖਿਡਾਰਨਾਂ ਨੂੰ ਖੇਡ ਕਿੱਟਾਂ ਤਕਸੀਮ ਕਰਨ ਦੀ ਰਸਮ ਅਦਾ ਕੀਤੀ।

ਡਾ. ਗੁਰਪ੍ਰੀਤ ਕੌਰ ਅਤੇ ਬੀਬਾ ਮਨਪ੍ਰੀਤ ਕੌਰ ਨੇ ਮੰਦਿਰ ਸਲਾਹਕਾਰੀ ਬੋਰਡ ਵੱਲੋਂ ਬੱਚੀਆਂ ਦੀ ਮਦਦ ਕਰਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਜਿੱਥੇ ਇਨ੍ਹਾਂ ਬੱਚੀਆਂ ਦੀ ਹੌਂਸਲਾ ਅਫ਼ਜਾਈ ਹੋਵੇਗੀ ਉਥੇ ਹੀ ਵਿਦਿਆਰਥਣਾਂ ਨੂੰ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿੱਚ ਅੱਗੇ ਵੱਧਣ ਦਾ ਮੌਕਾ ਵੀ ਮਿਲੇਗਾ।

ਮੰਦਿਰ ਸ੍ਰੀ ਕਾਲੀ ਦੇਵੀ ਜੀ ਤੇ ਸ੍ਰੀ ਰਾਜ ਰਾਜੇਸ਼ਵਰੀ ਦੇਵੀ ਦੇ ਸਲਾਹਕਾਰੀ ਬੋਰਡ ਦੇ ਚੇਅਰਪਰਸਨ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਏ.ਡੀ.ਸੀ. (ਦਿਹਾਤੀ ਵਿਕਾਸ) ਈਸ਼ਾ ਸਿੰਘਲ ਅਤੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਨੇ ਡਾ. ਗੁਰਪ੍ਰੀਤ ਕੌਰ ਤੇ ਮਨਪ੍ਰੀਤ ਕੌਰ ਦਾ ਰਸਮੀ ਸਵਾਗਤ ਕੀਤਾ।

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਸੁਪਤਨੀ ਸ਼ਰਨਜੀਤ ਕੌਰ, ਵਿਧਾਇਕ ਡਾ. ਬਲਬੀਰ ਦੇ ਸੁਪਤਨੀ ਡਾ. ਰੁਪਿੰਦਰ ਜੀਤ ਸੈਣੀ, ਹਰਮੀਤ ਸਿੰਘ ਪਠਾਣਾਮਾਜਰਾ ਦੇ ਸੁਪਤਨੀ ਸਿਮਰਨਜੀਤ ਕੌਰ ਤੇ ਗੁਰਲਾਲ ਘਨੌਰ ਦੇ ਸੁਪਤਨੀ ਸ਼ਮਿੰਦਰ ਕੌਰ ਵੀ ਮੌਜੂਦ ਸਨ।

ਮੰਦਿਰ ਸਲਾਹਕਾਰੀ ਬੋਰਡ ਦੇ ਮੈਂਬਰ ਸੰਦੀਪ ਬੰਧੂ, ਕੇ.ਕੇ. ਸਹਿਗਲ, ਨਰੇਸ਼ ਗੁਪਤਾ, ਮਦਨ ਅਰੋੜਾ, ਨਰਿੰਦਰ ਪਾਲ, ਮਨਮੋਹਨ ਕਪੂਰ, ਕ੍ਰਿਸ਼ਨ ਕੁਮਾਰ ਗੁਪਤਾ, ਅਸ਼ਵਨੀ ਗਰਗ ਨੇ ਡਾ. ਗੁਰਪ੍ਰੀਤ ਕੌਰ ਤੇ ਮਨਪ੍ਰੀਤ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਸੁਪਰਡੈਂਟ ਹਰਜੀਤ ਸਿੰਘ, ਮੈਨੇਜਰ ਮਾਨਵ ਬੱਬਰ, ਸਹਾਇਕ ਸੁਪਰਵਾਈਜਰ ਨਵਨੀਤ ਟੰਡਨ ਤੇ ਧਰਮ ਅਰਥ ਬ੍ਰਾਂਚ ਤੋਂ ਹਰਸਿਮਰਤ ਕੌਰ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...