Saturday, April 20, 2024

ਵਾਹਿਗੁਰੂ

spot_img
spot_img

Congress ਨੂੰ ਝਟਕਾ- ਸਾਬਕਾ ਮੰਤਰੀ Hans Raj Josan ਅਕਾਲੀ ਦਲ ਵਿੱਚ ਸ਼ਾਮਲ

- Advertisement -

ਰਾਜਕੁਮਾਰ ਸ਼ਰਮਾ
ਜਲਾਲਾਬਾਦ, ਫਾਜ਼ਿਲਕਾ, ਫਿਰੋਜ਼ਪੁਰ, 14 ਅਪ੍ਰੈਲ, 2021 –
ਕਾਂਗਰਸ ਪਾਰਟੀ ਨੂੰ ਅੱਜ ਮਾਲਵਾ ਇਲਾਕੇ ਵਿਚ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਕਾਂਗਰਸ ਦੇ ਆਗੂ ਤੇ ਦੋ ਵਾਰ ਮੰਤਰੀ ਰਹੇ ਹੰਸ ਰਾਜ ਜੋਸਨ ਆਪਣੇ ਸੈਂਕੜੇ ਸਮਰਥਕਾਂ ਸਮੇਤ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਇਥੇ ਸਾਬਕਾ ਮੰਤਰੀ ਵੱਲੋਂ ਆਪਣੇ ਪਿੰਡ ਬੰਦੀ ਵਾਲਾ ਹਲਕਾ ਜਲਾਲਾਬਾਦ ਵਿਚ ਆਯੋਜਿਤ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ੍ਰੀ ਜੋਸਨ ਨੁੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਉਹਨਾਂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਮਾਲਵਾ ਇਲਾਕੇ ਵਿਚ ਪਾਰਟੀ ਹੋਰ ਮਜ਼ਬੂਤ ਹੋ ਗਈ ਹੈ। ਉਹਨਾਂ ਨੇ ਸ੍ਰੀ ਜੋਸਨ ਨੁੰ ਪਾਰਟੀ ਦਾ ਜਨਰਲ ਸਕੱਤਰ ਵੀ ਨਿਯੁਕਤ ਕਰਨ ਦਾ ਐਲਾਨ ਕੀਤਾ।

ਸ੍ਰੀ ਜੋਸਨ ਕਾਂਗਰਸ ਪਾਰਟੀ ਦੇ ਉਘੇ ਆਗੂ ਰਹੇ ਹਨ ਜੋ ਪਹਿਲਾਂ 1992-1997 ਤੱਕ ਅਤੇ ਫਿਰ 2002-2007 ਤੱਕ ਕਾਂਗਰ ਸਰਕਾਰਾਂ ਵਿਚ ਮੰਤਰੀ ਰਹੇ ਤੇ ਇਸ ਤੋਂ ਪਹਿਲਾਂ ਪੰਜਾਬ ਲੈਦਰ ਬੋਰਡ ਦੇ ਚੇਅਰਮੈਨ ਵਜੋ ਰਹੇ। ਉਹਨਾਂ ਨੇ 2009 ਅਤੇ 2012 ਵਿਚ ਸ੍ਰੀ ਬਾਦਲ ਦੇ ਖਿਲਾਫ ਵੀ ਚੋਣ ਵੀ ਲੜੀ ਪਰ ਹਾਰ ਗਏ ਸਨ।

ਇਥੇ ਜ਼ਿਕਰਯੋਗ ਹੈ ਕਿ ੍ਰੀ ਜੋਸਨ ਨੇ ਕੱਲ੍ਹ ਹੀ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਅਸਤੀਫਾ ਦਿੱਤਾ ਸੀ ਤੇ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ।

ਸ੍ਰੀ ਜੋਸਨ ਦੇ ਸਪੁੱਤਰ ਹਰਪ੍ਰੀਤ ਜੋਸਨ ਵੀ ਆਪਣੇ ਸੈਂਕੜੇ ਨੌਜਵਾਨ ਸਾਥੀਆਂ ਨਾਲ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ। ਉਹਨਾਂ ਨੇ ਵੀ ਯੂਥ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਵਜੋਂ ਅਸਤੀਫਾ ਦਿੱਤਾ ਹੈ।

ਸ੍ਰੀ ਜੋਸਨ ਦੇ ਸਿਆਸੀ ਤਜਰਬੇ ਦੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਉਹਨਾਂ ਨੁੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਖੜ੍ਹੇ ਕਰਨ ਦਾ ਭਰੋਸਾ ਦੁਆਇਆ।

ਇਸ ਮੌਕੇ ਹਾਜ਼ਰ ਇਕੱਠ ਨੁੰ ਸੰਬੋਧਨ ਕਰਦਿਆਂ ਸ੍ਰੀ ਜੋਸਨ ਨੇ ਕਿਹਾ ਕਿ ਉਹ ਪੰਜਾਬ ਦੇ ਵਿਕਾਸ ਲਈ ਸ੍ਰੀ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸੀ ਸੋਚ ਅਤੇ ਪਹੁੰਚ ਤੋਂ ਪ੍ਰਭਾਵਤ ਹਨ। ਉਹਨਾਂ ਕਿਹਾ ਕਿ ਮੈਂ ਸਰਦਾਰ ਬਾਦਲ ਨੂੰ ਦਿਨ ਰਾਤ ਸੂਬੇ ਦੇ ਖਾਸ ਤੌਰ ’ਤੇ ਜਲਾਲਾਬਾਦ ਦੇ ਵਿਕਾਸ ਲਈ ਕੰਮ ਕਰਦੇ ਵੇਖਿਆ ਹੈ। ਉਹਨਾਂ ਕਿਹਾ ਕਿ ਇਸ ਤੋਂ ਪ੍ਰਭਾਵਤ ਹੋ ਕੇ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਤੇ ਉਹਨਾਂ ਦੇ ਅਧੀਨ ਕੰਮ ਕਰਨ ਦਾ ਫੈਸਲਾ ਲਿਆ।

ਸ੍ਰੀ ਜੋਸਨ ਨੇ ਇਹ ਵੀ ਕਿਹਾ ਕਿ ਇਸ ਵੇਲੇ ਪੰਜਾਬ ਸਰਕਾਰ ਮੁਖੀ ਵਿਹੂਣੀ ਸਰਕਾਰ ਹੈ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਰਕਾਰ ਚਲਾਉਣ ਵਿਚ ਕੋਈ ਦਿਲਚਸਪੀ ਨਹੀਂ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਉਸ ਦਿਨ ਲਈ ਪਛਤਾ ਰਹੇ ਹਨ ਜਿਸ ਦਿਨ ਉਹਨਾਂ 2017 ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਵੋਟਾਂ ਪਾਈਆਂ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਦਿਨ ਹੁਣ ਥੋੜ੍ਹੇ ਹੀ ਰਹਿ ਗਏ ਹਨ ਤੇ ਪੰਜਾਬ ਭਰ ਵਿਚ ਅਕਾਲੀ ਦਲ ਪੱਖੀ ਲਹਿਰ ਜ਼ੋਰ ਫੜ ਰਹੀ ਹੈ ਤੇ ਪੰਜਾਬੀ 2022 ਦੀਆਂ ਉਡੀਕ ਕਰ ਰਹੇ ਹਨ ਤਾਂ ਜੋ ਜ਼ੁਬਾਨ ਦੇ ਪੱਕੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਬਣ ਸਕੇ।

ਸ੍ਰੀ ਬਾਦਲ ਨੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਦੀ ਵੀ ਸ਼ਲਾਘਾ ਕੀਤੀ ਜਿਹਨਾਂ ਨੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ।

ਸ੍ਰੀ ਜੋਸਨ ਤੇ ਉਹਨਾਂ ਦੇ ਸਾਰੇ ਸਮਰਥਕਾਂ ਨੁੰ ਪਾਰਟੀ ਵਿਚ ਪੂਰਾ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੰਦਿਆਂ ਸ੍ਰੀ ਬਾਦਲ ਨੇ ਵਾਅਦਾ ਕੀਤਾ ਕਿ ਅਕਾਲੀ ਸਰਕਾਰ ਬਣਦਿਆਂ ਹੀ ਇਸ ਇਲਾਕੇ ਵਿਚ ਵਿਕਾਸ ਕਾਰਜ ਫਿਰ ਤੋਂ ਸ਼ੁਰੂ ਹੋ ਜਾਣਗੇ ਜੋ ਕਿ 2017 ਵਿਚ ਕਾਂਗਰਸ ਸਰਕਾਰ ਬਣਨ ਮਗਰੋਂ ਰੋਕ ਦਿੱਤੇ ਗਏ ਸਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਗੁਰਪਾਲ ਸਿੰਘ ਗੋਰਾ, ਵਰਦੇਵ ਸਿੰਘ ਨੋਨੀ ਮਾਨ, ਸਤਿੰਦਰਜੀਤ ਸਿੰਘ ਮੰਟਾ, ਅਸ਼ੋਕ ਅਨੇਜਾ, ਪ੍ਰੇਮ ਵਲੇਚਾ ਤੇ ਮੋਂਟੂ ਵੋਹਰਾ ਵੀ ਹਾਜ਼ਰ ਸਨ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...