Monday, May 20, 2024

ਵਾਹਿਗੁਰੂ

spot_img
spot_img

ਕਾਂਗਰਸ ਉਮੀਦਵਾਰਾਂ ਡਾ: ਧਰਮਵੀਰ ਗਾਂਧੀ, ਸੁਖ਼ਪਾਲ ਸਿੰਘ ਖ਼ਹਿਰਾ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 8 ਮਈ, 2024

ਕਾਂਗਰਸ ਦੇ ਦੋ ਉਮੀਦਵਾਰਾਂ ਨੇ ਅੱਜ ਆਪੋ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।

ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸ: ਸੁਖ਼ਪਾਲ ਸਿੰਘ ਖ਼ਹਿਰਾ ਨੇ ਸੰਗਰੂਰ ਲੋਕ ਸਭਾ ਹਲਕੇ ਲਈ ਆਪੋ ਆਪਣੇ ਨਾਮਜ਼ਦਗੀ ਪੱਤਰ ਭਰੇ।

ਡਾ: ਧਰਮਵੀਰ ਗਾਂਧੀ ਦੇ ਕਾਗਜ਼ ਦਾਖ਼ਲ ਕਰਨ ਸਮੇਂ ਉਨ੍ਹਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਹਾਜ਼ਰ ਸਨ।

ਸ: ਸੁਖ਼ਪਾਲ ਸਿੰਘ ਖ਼ਹਿਰਾ ਵੱਲੋਂ ਨਾਮਜ਼ਦਗੀ ਪੱਤਰ ਭਰਣ ਵੇਲੇ ਰਾਜ ਦੀ ਸਾਬਕਾ ਮੁੱਖ ਮੰਤਰੀ ਸ੍ਰੀਮਤੀ ਰਜਿੰਦਰ ਕੌਰ ਭੱਠਲ ਅਤੇ ਹੋਰ ਨੇਤਾ ਹਾਜ਼ਰ ਸਨ।

ਸਾਬਕਾ ਐੱਮ.ਪੀ. ਧਰਮਵੀਰ ਗਾਂਧੀ ਜੋ ਪਿਛਲੇ 30 ਸਾਲਾਂ ਤੋਂ ਚੈਰਿਟੀ ਚਲਾ ਰਹੇ ਹਨ, ਪਟਿਆਲਾ ਤੋਂ ਚੋਣ ਲੜ ਰਹੇ ਹਨ। ਪਹਿਲਾਂ ‘ਆਪ’ ਦੀ ਟਿਕਟ ’ਤੇ ਸੰਸਦ ਮੈਂਬਰ ਚੁਣੇ ਗਏ ਡਾ:ਗਾਂਧੀ ਇਸ ਵਾਰ ਕਾਂਗਰਸ ਟਿਕਟ ’ਤੇ ਚੋਣ ਲੜਣਗੇ।

ਨਾਮਜ਼ਦਗੀ ਪੱਤਰ ਭਰਣ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਉਮੀਦਵਾਰਾਂ ਦੇ ਨਾਲ ਚੋਣ ਪ੍ਰਚਾਰ ਵਿੱਚ ਭਾਗ ਲਿਆ।

ਸੰਗਰੂਰ ਲੋਕ ਸਭਾ ਹਲਕੇ ਨੂੰ ‘ਆਪ’ ਦਾ ਗੜ੍ਹ ਮੰਨਿਆਂ ਜਾਂਦਾ ਹੈ ਜਿੱਥੇ ਪਾਰਟੀ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਪਟਿਆਲਾ ਵਿੱਚ ਚਾਰ ਵਾਰ ਕਾਂਗਰਸ ਟਿਕਟ ’ਤੇ ਜੇਤੂ ਰਹੇ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਪਹਿਲੀ ਵਾਰ ਭਾਜਪਾ ਦੀ ਟਿਕਟ ’ਤੇ ਚੋਣ ਲੜਣਗੇ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...