ਯੈੱਸ ਪੰਜਾਬ
ਚੰਡੀਗੜ੍ਹ, 27 ਨਵੰਬਰ, 2022:
ਕਾਂਗਰਸ ਪਾਰਟੀ ਨੇ ਜ਼ਿਲ੍ਹਾ ਮੋਗਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਸ: ਦਰਸ਼ਨ ਸਿੰਘ ਬਰਾੜ ਦੇ ਬੇਟੇ ਕਮਲਜੀਤ ਸਿੰਘ ਬਰਾੜ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਲਈ ਪਾਰਟੀ ਵਿੱਚੋਂ ਬਰਖ਼ਾਸਤ ਕਰ ਦਿੱਤਾ ਹੈ।
ਇਸ ਸੰਬੰਧੀ ਹੁਕਮ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਹਰੀਸ਼ ਚੌਧਰੀ ਦੇ ਦਸਤਖ਼ਤਾਂ ਹੇਠ ਜਾਰੀ ਕੀਤੇ ਗਏ ਹਨ।
ਪਤਾ ਲੱਗਾ ਹੈ ਕਿ ਪਾਰਟੀ ਵੱਲੋਂ ਇਹ ਕਾਰਵਾਈ ਪ੍ਰਦੇਸ਼ ਕਾਂਗਰਸ ਪ੍ਰਧਾਨ ਸ੍ਰੀ ਰਾਜਾ ਵੜਿੰਗ ਦੀ ਅਲੋਚਨਾ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਬਾਹਰ ਜਾ ਕੇ ਬਿਆਨਬਾਜ਼ੀ ਕਰਨ ਦੇ ਸੰਦਰਭ ਵਿੱਚ ਕੀਤੀ ਗਈ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -