Saturday, May 18, 2024

ਵਾਹਿਗੁਰੂ

spot_img
spot_img

Congress ਪਾਰਟੀ ਕਿਸਾਨਾਂ ਦੇ ਨਾਲ, Jakhar ਨੇ ਵਰਕਰਾਂ ਅਤੇ ਆਗੂਆਂ ਨੂੰ ਕੀਤੀ ਕਿਸਾਨਾਂ ਦੀ ਮਦਦ ਦੀ ਅਪੀਲ

- Advertisement -

ਯੈੱਸ ਪੰਜਾਬ
ਚੰਡੀਗੜ, 26 ਨਵੰਬਰ, 2020:
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਕਾਂਗਰਸ ਪਾਰਟੀ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਨਾਲ ਡੱਟ ਕੇ ਖੜੀ ਹੈ। ਉਨਾਂ ਨੇ ਸਮੂਹ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਜਿੱਥੇ ਕਿਤੇ ਵੀ ਅਤੇ ਜਿਵੇਂ ਕਿਵੇਂ ਵੀ ਕਿਸਾਨਾਂ ਦਾ ਸਹਿਯੋਗ ਕੀਤਾ ਜਾ ਸਕਦਾ ਹੋਵੇ, ਕੀਤਾ ਜਾਵੇ।

ਅੱਜ ਇੱਥੋਂ ਜਾਰੀ ਬਿਆਨ ਵਿਚ ਸ੍ਰੀ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸਾਰੇ ਤੇ ਸਾਂਤਮਈ ਤਰੀਕੇ ਨਾਲ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕ ਕੇ ਹਰਿਆਣਾ ਦੀ ਭਾਜਪਾ ਸਰਕਾਰ ਲੋਕਾਂ ਦੇ ਸੰਵਿਧਾਨਕ ਹੱਕਾਂ ਦਾ ਘਾਣ ਕਰ ਰਹੀ ਹੈ।

ਸ੍ਰੀ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤਾਂ ਆਖਦੇ ਸਨ ਕਿ ਕਿਸਾਨ ਕਿਤੇ ਵੀ ਜਾ ਕੇ ਫਸਲ ਵੇਚ ਸਕਦੇ ਹਨ ਪਰ ਭਾਜਪਾ ਸਰਕਾਰ ਤਾਂ ਕਿਸਾਨਾਂ ਨੂੰ ਆਪਣੇ ਹੀ ਦੇਸ਼ ਦੀ ਰਾਜਧਾਨੀ ਤੱਕ ਵੀ ਨਹੀਂ ਜਾਣ ਦੇ ਰਹੀ ਹੈ। ਉਨਾਂ ਨੇ ਕਿਹਾ ਕਿ ਕਿਸਾਨਾਂ ਸਾਂਤੀਪੂਰਨ ਤਰੀਕੇ ਨਾਲ 2 ਮਹੀਨੇ ਤੋਂ ਸੰਘਰਸ਼ ਕਰ ਰਹੇ ਸਨ ਤਾਂ ਫਿਰ ਸਾਂਤੀ ਨਾਲ ਦਿੱਲੀ ਜਾ ਰਹੇ ਕਿਸਾਨਾਂ ਨਾਲ ਅਣਮਨੁੱਖੀ ਵਿਹਾਰ ਕਰਕੇ ਭਾਜਪਾ ਸਰਕਾਰ ਉਨਾਂ ਨੂੰ ਭੜਕਾ ਰਹੀ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅੱਜ ਜਦ ਪੂਰਾ ਮੁਲਕ ਸੰਵਿਧਾਨ ਦਿਵਸ ਮਨਾ ਰਿਹਾ ਹੈ ਤਾਂ ਉਸੇ ਦਿਨ ਭਾਜਪਾ ਸਰਕਾਰ ਲੋਕਾਂ ਦੀ ਆਪਣੇ ਹੱਕ ਮੰਗਣ ਲਈ ਸੰਘਰਸ਼ ਦੇ ਅਧਿਕਾਰ ਦਾ ਹਨਨ ਕਰ ਰਹੀ ਹੈ।

ਉਨਾਂ ਨੈ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਰਾਜਾਂ ਦੇ ਅਧਿਕਾਰ ਦੇ ਵਿਸ਼ੇ ਤੇ ਤਿੰਨ ਕਾਲੇ ਕਾਨੂੰਨ ਬਣਾ ਕੇ ਦੇਸ਼ ਦੇ ਸੰਘੀ ਢਾਂਚੇ ਦਾ ਘਾਣ ਕੀਤਾ ਸੀ ਅਤੇ ਹੁਣ ਫਿਰ ਕਿਸਾਨਾਂ ਦਾ ਦਮਨ ਕੀਤਾ ਜਾ ਰਿਹਾ ਹੈ। ਉਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਾਲੇ ਕਾਨੂੰਨ ਬਣਾ ਕੇ ਕਿਸਾਨਾਂ ਤੇ ਕਿਸੇ ਵੀ ਵਿਵਾਦ ਦੀ ਸੂਰਤ ਵਿਚ ਕੋਰਟ ਜਾਣ ਦਾ ਸੰਵਿਧਾਨਕ ਹੱਕ ਵੀ ਉਨਾਂ ਤੋਂ ਖੋਹ ਲਿਆ ਹੈ।

ਸ੍ਰੀ ਜਾਖੜ ਨੇ ਕਿਹਾ ਕਿ ਚੰਗਾ ਹੁੰਦਾ ਜੇਕਰ ਕੇਂਦਰ ਸਰਕਾਰ ਦਿੱਲੀ ਵਿਚ ਬੁਰਾੜੀ ਵਰਗੀ ਕਿਸੇ ਥਾਂ ਤੇ ਕਿਸਾਨਾਂ ਨੂੰ ਆਪਣੇ ਰੋਸ਼ ਪ੍ਰਗਟ ਕਰਨ ਲਈ ਥਾਂ ਦਿੰਦੀ ਅਤੇ ਉਨਾਂ ਨਾਲ ਗੱਲਬਾਤ ਕਰਕੇ ਕਿਸਾਨਾਂ ਦੀਆਂ ਮੁਸਕਿਲਾਂ ਦਾ ਹੱਲ ਕੀਤਾ ਜਾਂਦਾ। ਉਨਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਹੈ ਅਤੇ ਸੂਬਾ ਸਰਕਾਰ ਵੀ ਉਨਾਂ ਦੇ ਹੱਕਾਂ ਦੀ ਰਾਖੀ ਲਈ ਹਰ ਕਾਨੂੰਨੀ ਚਾਰਾਜੋਈ ਕਰ ਰਹੀ ਹੈ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...