Saturday, September 28, 2024
spot_img
spot_img
spot_img
spot_img
spot_img

ਹਰਜੋਤ ਬੈਂਸ ਦੀਆਂ ਕੋਸ਼ਿਸ਼ਾਂ ਸਦਕਾ ਕੀਰਤਪੁਰ ਸਾਹਿਬ ਦੇ ਸਿਹਤ ਕੇਂਦਰ ਦੀ ਇਮਾਰਤ ਦੀ ਉਸਾਰੀ ਸਬੰਧੀ ਕਾਰਜ ਆਰੰਭ

ਯੈੱਸ ਪੰਜਾਬ
ਚੰਡੀਗੜ੍ਹ, 26 ਸਤੰਬਰ, 2024

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਛੇ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਕੀਰਤਪੁਰ ਸਾਹਿਬ ਦੀ ਸਿਹਤ ਸਹੂਲਤਾਂ ਸਬੰਧੀ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਦਾ ਨਵੀਨੀਕਰਨ ਕਰਵਾਉਣ ਦਾ ਕੰਮ ਆਰੰਭ ਕਰਵਾ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 1.67 ਕਰੋੜ ਦੀ ਲਾਗਤ ਨਾਲ ਸਿਹਤ ਕੇਂਦਰ ਕੀਰਤਪੁਰ ਸਾਹਿਬ ਵਿੱਚ ਏ.ਸੀ. ਬਲਾਕ, ਏ.ਸੀ. ਵੈਕਸੀਨੇਸ਼ਨ ਕਮਰਾ, ਟਰੇਨਿੰਗ ਹਾਲ ਵਿਚ ਜਰਨੇਟਰ ਸੈਟ, ਨਵੀ ਸੀਵਰ ਲਾਈਨ ਤੇ ਜਨਰਲ ਰੀਪੇਅਰ ਦਾ ਕੰਮ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵੱਲੋਂ ਆਰੰਭ ਕਰਵਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਕੀਰਤਪੁਰ ਸਾਹਿਬ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੀ ਹੱਦ ‘ਤੇ ਪੈਂਦਾ ਹੋਣ ਕਾਰਨ ਬਹੁਤ ਮਹੱਤਵਪੂਰਨ ਸਥਾਨ ਹੈ ਅਤੇ ਇਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਕੀਰਤਪੁਰ ਸਾਹਿਬ ਸਥਿਤ ਮੁੱਢਲਾ ਸਿਹਤ ਕੇਂਦਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾ ਰਿਹਾ ਸੀ ਪ੍ਰੰਤੂ ਮੁੱਢਲਾ ਸਿਹਤ ਕੇਂਦਰ ਦੀ ਇਮਾਰਤ ਪੁਰਾਣੀ ਹੋਣ ਕਾਰਨ ਸਿਹਤ ਵਿਭਾਗ ਨੂੰ ਕੰਮ ਕਰਨ ਵਿੱਚ ਮੁਸ਼ਕਲਾਂ ਦਰਪੇਸ਼ ਆ ਰਹੀਆਂ ਸਨ ਜਿਸ ਨੂੰ ਹੱਲ ਕਰਦਿਆਂ ਇਹ ਨਵੀਨੀਕਰਨ ਕਾਰਜ ਆਰੰਭ ਕਰਵਾਇਆ ਗਿਆ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ