Saturday, April 27, 2024

ਵਾਹਿਗੁਰੂ

spot_img
spot_img

Corona ਦੀ ਦੂਜੀ ਲਹਿਰ ਤੋਂ Punjab ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ: Vini Mahajan

- Advertisement -

ਯੈੱਸ ਪੰਜਾਬ
ਚੰਡੀਗੜ, 30 ਨਵੰਬਰ, 2020 –
ਕਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਪੰਜਾਬ ਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਕੋਲ ਇਸ ਨਾਲ ਨਜਿੱਠਣ ਲਈ ਸਭ ਤਰਾਂ ਦੇ ਪ੍ਰਬੰਧ ਕੀਤੇ ਹੋਏ ਹਨ। ਉਨਾਂ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸਭ ਦੇ ਬਾਵਜੂਦ ਕਰੋਨਾ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਪਹਿਲਾਂ ਵਾਂਗ ਹੀ ਕੀਤੀ ਜਾਵੇ ਕਿਉਂ ਕਿ ਕਰੋਨਾ ਦਾ ਇਲਾਜ ਹਾਲੇ ਵੀ ਮਾਸਕ ਪਾ ਕੇ ਰੱਖਣਾ ਅਤੇ ਹੱਥ ਸੈਨੇਟਾਈਜ਼ ਕਰਦੇ ਰਹਿਣਾ ਹੀ ਹੈ।

ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ-19 ਦੇ ਪ੍ਰਬੰਧਾਂ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਉਨਾਂ ਆਕਸੀਜਨ ਅਤੇ ਆਈਸੀਯੂ ਬੈੱਡਾਂ ਦੀ ਗਿਣਤੀ ਵਿਚ ਹੋਰ ਵਾਧਾ ਕਰਨ ਦੇ ਨਿਰਦੇਸ਼ ਦਿੱਤੇ। ਹਾਲਾਂਕਿ ਪੰਜਾਬ ਦੇ 3 ਮੈਡੀਕਲ ਕਾਲਜਾਂ ਵਿਚ ਬੈੱਡਾਂ ਦੀ ਕਾਫੀ ਗਿਣਤੀ ਹੈ ਪਰ ਫਿਰ ਵੀ ਅਹਿਤਿਆਤ ਵੱਜੋਂ ਮੁੱਖ ਸਕੱਤਰ ਨੇ ਗਿਣਤੀ ਵਧਾਉਣ ਲਈ ਕਿਹਾ ਤਾਂ ਜੋ ਐਮਰਜੈਂਸੀ ਦੀ ਹਾਲਤ ਵਿਚ ਲੋਕਾਂ ਦਾ ਬੇਹਤਰ ਇਲਾਜ ਕੀਤਾ ਜਾ ਸਕੇ।

ਇਸ ਸਮੇਂ ਸਰਕਾਰੀ ਕਾਲਜ ਅੰਮਿ੍ਰਤਸਰ ਵਿਖੇ ਕੁੱਲ 1236, ਪਟਿਆਲਾ ਵਿਖੇ 1450 ਅਤੇ ਫਰੀਦਕੋਟ ਵਿਖੇ 1025 ਬੈੱਡ ਹਨ। ਆਕਸੀਜਨ ਵਾਲੇ ਬੈੱਡਾਂ ਦੀ ਗਿਣਤੀ ਅੰਮਿ੍ਰ੍ਰਤਸਰ ਵਿਚ 450, ਪਟਿਆਲਾ ਵਿਚ 600 ਅਤੇ ਫਰੀਦਕੋਟ ਵਿਚ 301 ਹੈ ਜਦਕਿ ਆਈਸੀਯੂ ਬੈੱਡਾਂ ਦੀ ਗਿਣਤੀ ਅੰਮਿ੍ਰਤਸਰ ਅਤੇ ਫਰੀਦਕੋਟ ਵਿਚ 92-92 ਅਤੇ ਪਟਿਆਲਾ ਵਿਚ 88 ਹੈ। ਇਸੇ ਤਰਾਂ ਕੋਵਿਡ ਵੈਂਟੀਲੇਟਰ ਬੈੱਡ ਅੰਮਿ੍ਰਤਸਰ ‘ਚ 87, ਪਟਿਆਲਾ ‘ਚ 67 ਅਤੇ ਫਰੀਦਕੋਟ ‘ਚ 71 ਹਨ।

ਮੈਡੀਕਲ ਸਿੱਖਿਆ ਅਤੇ ਖੋਜ ਦੇ ਪ੍ਰਮੁੱਖ ਸਕੱਤਰ ਡੀ.ਕੇ.ਤਿਵਾੜੀ ਅਤੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜਾਂ ਅਤੇ ਸਰਕਾਰੀ ਹਸਪਤਾਲਾਂ ‘ਚ ਆਕਸੀਜਨ ਸਿਲੰਡਰਾਂ ਦੀ ਕੋਈ ਘਾਟ ਨਹੀਂ ਅਤੇ ਇਸ ਵਿਚ ਹੋਰ ਸੁਧਾਰ ਕੀਤਾ ਜਾ ਰਿਹਾ ਹੈ।

ਉਨਾਂ ਕਿਹਾ ਕਿ ਸਿਹਤ ਸੇਵਾਵਾਂ ਨਾਲ ਜੁੜੇ ਸਟਾਫ ਦੀ ਭਰਤੀ ਬਾਬਤ ਪ੍ਰਕਿਰਿਆ ਵੀ ਤੇਜ਼ੀ ਨਾਲ ਚੱਲ ਰਹੀ ਹੈ। ਮੁੱਖ ਸਕੱਤਰ ਨੇ ਲੋੜ ਅਤੇ ਮੰਗ ਅਨੁਸਾਰ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਭਰਤੀ ਕਰਨ ਲਈ ਹਰੀ ਝੰਡੀ ਦਿੰਦਿਆਂ ਕਿਹਾ ਕਿ ਹੇਠਲੇ ਪੱਧਰ ਤੱਕ ਕਰੋਨਾ ਦੀ ਰੋਕਥਾਮ ਲਈ ਸਾਰਥਕ ਕਦਮ ਚੁੱਕੇ ਜਾਣ।

ਇਸ ਮੌਕੇ ਮੁੱਖ ਸਕੱਤਰ ਵੱਲੋਂ ਸੈਂਪਲਿੰਗ ਵਧਾਉਣ ਦੇ ਦਿੱਤੇ ਨਿਰਦੇਸ਼ਾਂ ਬਾਬਤ ਉਨਾਂ ਨੂੰ ਦੱਸਿਆ ਗਿਆ ਕਿ ਜਲਦ ਹੀ ਪ੍ਰਤੀ ਦਿਨ 30 ਹਜ਼ਾਰ ਸੈਂਪਲਿੰਗ ਕਰਨੀ ਸ਼ੁਰੂ ਕਰ ਦਿੱਤੀ ਜਾਵੇਗੀ ਤਾਂ ਜੋ ਕਰੋਨਾ ਲੱਛਣ ਵਾਲੇ ਮਰੀਜ਼ਾਂ ਦੀ ਪਛਾਣ ਜਲਦ ਤੋਂ ਜਲਦ ਕੀਤੀ ਜਾ ਸਕੇ।

ਮੁੱਖ ਸਕੱਤਰ ਨੇ ਉਨਾਂ ਇਲਾਕਿਆਂ ‘ਚ ਸੈਂਪਲਿੰਗ ਵਧਾਉਣ ਦੇ ਨਿਰਦੇਸ਼ ਦਿੱਤੇ ਜਿੱਥੇ ਮਾਮਲੇ ਜ਼ਿਆਦਾ ਆ ਰਹੇ ਹਨ। ਇਸ ਮੌਕੇ ਮੁੱਖ ਸਕੱਤਰ ਨੇ ਜ਼ਿਲਾ ਅਧਿਕਾਰੀਆਂ ਨੂੰ ਹੋਰ ਜ਼ਿਆਦਾ ਚੌਕਸੀ ਅਤੇ ਤਨਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਜਾਰੀ ਕੀਤੇ।

ਉਨਾਂ ਕਰੋਨਾ ਦੀ ਮੌਤ ਦਰ ਘਟਾਉਣ ਲਈ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਮੁੱਖ ਸਕੱਤਰ ਨੇ ਕਿਹਾ ਕਿ ਕਿਸੇ ਵੀ ਪੱਧਰ ‘ਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਮੁੱਖ ਸਕੱਤਰ ਨੇ ਕਰੋਨਾ ਮਾਮਲਿਆਂ ਨੂੰ ਹੋਰ ਵਧੀਆ ਤਰੀਕੇ ਨਾਲ ਨਜਿੱਠਣ ਲਈ ਨਿੱਜੀ ਹਸਪਤਾਲਾਂ ਨੂੰ ਵੀ ਸਰਕਾਰ ਦਾ ਸਾਥ ਦੇਣ, ਮੰਗੀਆਂ ਗਈਆਂ ਸੂਚਨਾਵਾਂ ਸਮਾਂਬੱਧ ਦੇਣ ਅਤੇ ਸਮਾਜਕ ਪ੍ਰਤੀਬੱਧਤਾ ਤਹਿਤ ਲੋਕਾਂ ਦਾ ਵਧੀਆ ਅਤੇ ਵਾਜਬ ਫੀਸ ‘ਤੇ ਇਲਾਜ ਕਰਨ ਲਈ ਕਿਹਾ।

ਉਨਾਂ ਅਪੀਲ ਕੀਤੀ ਕਿ ਲੋਕ ਕਰੋਨਾ ਪ੍ਰਤੀ ਲਾਹਪ੍ਰਵਾਹੀ ਨਾ ਵਰਤਣ ਅਤੇ ਚੌਕਸ ਰਹਿਣ ਕਿਉਂ ਕਿ ਕਰੋਨਾ ਦਾ ਖਤਰਾ ਹਾਲੇ ਟਲਿਆ ਨਹੀਂ ਹੈ। ਉਨਾਂ ਮਾਸਕ ਪਾ ਕੇ ਰੱਖਣ, ਹੱਥ ਸੈਨੇਟਾਈਜ਼ ਕਰਦੇ ਰਹਿਣ ਅਤੇ ਸਰਕਾਰ ਵੱਲੋਂ ਜਾਰੀ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।

ਮੀਟਿੰਗ ਵਿਚ ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁੱਧ ਤਿਵਾੜੀ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਵਿੱਤ ਕਮਿਸ਼ਨਰ ਸੀਮਾ ਜੈਨ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਾ, ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸਿਵਾ ਪ੍ਰਸਾਦ, ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਪੰਜਾਬ ਸਰਕਾਰ ਦੇ ਸਿਹਤ ਸਲਾਹਕਾਰ ਡਾ. ਕੇ.ਕੇ. ਤਲਵਾੜ, ਡਾ. ਰਾਜੇਸ਼ ਕੁਮਾਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਰਵੀ ਭਗਤ ਵੀ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...