Saturday, May 18, 2024

ਵਾਹਿਗੁਰੂ

spot_img
spot_img

Corona ਨਾਲ ਨਜਿੱਠਣ ਲਈ ਟੋਟਕੇ ਛੱਡ ਵਿਦੇਸ਼ੀ ਸਰਕਾਰਾਂ ਤੋਂ ਸਬਕ ਲੈਣ ਪ੍ਰਧਾਨ ਮੰਤਰੀ: Pawan Dewan

- Advertisement -

ਯੈੱਸ ਪੰਜਾਬ
ਲੁਧਿਆਣਾ, ਅਪ੍ਰੈਲ 18, 2021 (ਰਾਜਕੁਮਾਰ ਸ਼ਰਮਾ)
ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨੇ ਦੇਸ਼ ਅੰਦਰ ਲਗਾਤਾਰ ਵਧ ਰਹੇ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਦੇਸ਼ੀ ਸਰਕਾਰ ਤੋਂ ਸਿੱਖ ਲੈ ਕੇ ਕੁਝ ਅਮਲ ਆਪਣੇ ਦੇਸ਼ ਚ ਕਰਨ ਦੀ ਵੀ ਸਲਾਹ ਦਿੱਤੀ ਹੈ।

ਇੱਥੇ ਜਾਰੀ ਇਕ ਬਿਆਨ ਚ ਦੀਵਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਬੀਤੇ ਦਿਨੀਂ ਬੰਗਲਾਦੇਸ਼ ਦੇ ਦੌਰੇ ਤੇ ਗਏ ਸਨ, ਜਿਨ੍ਹਾਂ ਨੂੰ ਆਸਟਰੇਲੀਆ ਦਾ ਦੌਰਾ ਵੀ ਕਰਨਾ ਚਾਹੀਦਾ ਹੈ ਅਤੇ ਸਿੱਖਣਾ ਚਾਹੀਦਾ ਹੈ ਕਿ ਉਥੇ ਕੋਰੋਨਾ ਨੂੰ ਕਿਵੇਂ ਕੰਟਰੋਲ ਕੀਤਾ ਗਿਆ ਹੈ।

ਦੀਵਾਨ ਨੇ ਕਿਹਾ ਕਿ ਥਾਲੀਆਂ ਵਜਾਉਣ ਅਤੇ ਹੋਰ ਟੋਟਕਿਆਂ ਨਾਲ ਕੋਰੋਨਾ ਦੀ ਸਮੱਸਿਆ ਦਾ ਹੱਲ ਨਹੀਂ ਹੋਣ ਵਾਲਾ, ਇਸ ਲਈ ਜ਼ਮੀਨੀ ਪੱਧਰ ਤੇ ਕੰਮ ਕਰਨ ਦੀ ਲੋੜ ਹੈ।

ਉਨ੍ਹਾਂ ਅਫਸੋਸ ਪ੍ਰਗਟਾਇਆ ਕਿ ਕੇਂਦਰ ਸਰਕਾਰ ਇਨ੍ਹਾਂ ਹਾਲਾਤਾਂ ਚ ਵੀ ਸਿਆਸਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਇਕ ਪਾਸੇ ਦੇਸ਼ ਅੰਦਰ ਕੋਰੋਨਾ ਦੇ ਟੀਕੇ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਨੌਜਵਾਨਾਂ ਨੂੰ ਇਸ ਟੀਕਾਕਰਨ ਅਭਿਆਨ ਤੋਂ ਬਾਹਰ ਰੱਖਿਆ ਗਿਆ ਹੈ।

ਜਦਕਿ ਨੌਜਵਾਨ ਮਹਾਂਮਾਰੀ ਦਾ ਤੇਜ਼ੀ ਨਾਲ ਸ਼ਿਕਾਰ ਬਣ ਰਹੇ ਹਨ। ਅਜਿਹੇ ਚ ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਟੋਟਕਿਆਂ ਅਤੇ ਧਿਆਨ ਦੇਣ ਦੀ ਬਜਾਏ ਆਸਟ੍ਰੇਲੀਆ ਦੀ ਸਰਕਾਰ ਤੋਂ ਕੁਝ ਸਿੱਖਣਾ ਚਾਹੀਦਾ ਹੈ, ਜਿੱਥੇ ਕੋਰੋਨਾ ਮਹਾਮਾਰੀ ਤੇ ਰੋਕਥਾਮ ਕੀਤੀ ਗਈ ਹੈ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...