Friday, March 29, 2024

ਵਾਹਿਗੁਰੂ

spot_img
spot_img

Covid Vaccine ਪੂਰੀ ਤਰ੍ਹਾਂ ਨਾਲ ਸੁਰੱਖ਼ਿਅਤ, ਲੋਕ ਅਫ਼ਵਾਹਾਂ ਵੱਲ ਧਿਆਨ ਨਾ ਦੇਣ: Dr. Navjot Dahiya

- Advertisement -

ਯੈੱਸ ਪੰਜਾਬ
ਜਲੰਧਰ, 25 ਫਰਵਰੀ, 2021 –
ਭਾਰਤੀ ਵਿਗਿਆਨੀਆਂ ਦੀ ਸਖ਼ਤ ਮਿਹਨਤ ਅਤੇ ਸੈਂਕੜਿਆਂ ਟੈਸਟਾਂ ਬਾਅਦ ਖੋਜ ਕੀਤਾ ਗਿਆ ਕਰੋਨਾ ਵੈਕਸੀਨ ਅੱਜ ਭਾਰਤ ਦੀ ਲੋਹਾ ਪੂਰੀ ਦੁਨੀਆਂ ਵਿੱਚ ਮੰਨਵਾ ਰਿਹਾ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਇਸ ’ਤੇ ਮਾਣ ਕਰਨ ਦੀ ਥਾਂ ਲੋਕ ਇਸ ਵਿਰੁੱਧ ਅਫਵਾਹਾਂ ਫੈਲਾ ਰਹੇ ਹਨ ਜਦਕਿ ਚਾਹੀਦਾ ਤਾਂ ਇਹ ਸੀ ਕਿ ਲੋਕ ਆਪ ਮੁਹਾਰੇ ਸਾਹਮਣੇ ਆ ਕੇ ਵੈਕਸੀਨੇਸ਼ਨ ਕਰਵਾਉਣ ਅਤੇ ਕਰੋਨਾ ਵਰਗੀ ਮਹਾਮਾਰੀ ਤੋਂ ਭਾਰਤ ਨੂੰ ਨਿਜਾਤ ਦਿਵਾਉਣ।

ਇਹ ਸ਼ਬਦ ਆਈ. ਐਮ. ਏ. ਦੇ ਨੈਸ਼ਨਲ ਵਾਈਸ ਪ੍ਰੈਜ਼ੀਡੈਂਟ ਅਤੇ ਆਈ. ਐਮ. ਏ. ਪੰਜਾਬ ਦੇ ਸਾਬਕਾ ਪ੍ਰਧਾਨ ਡਾ. ਨਵਜੋਤ ਸਿੰਘ ਦਾਹੀਆ ਨੇ ਅੱਜ ਵਿਸ਼ੇਸ਼ ਗੱਲਬਾਤ ਦੌਰਾਨ ਕਹੇ।

ਉਨ੍ਹਾਂ ਦੱਸਿਆ ਕਿ ਉਹ ਖ਼ੁਦ ਦੋ ਵਾਰ ਇਹ ਇੰਜੈਕਸ਼ਨ ਲਗਵਾ ਚੁੱਕੇ ਹਨ ਅਤੇ ਇਸ ਦਾ ਕੋਈ ਵੀ ਸਾਈਡ ਇਫੈਕਟ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਤੋਂ ਬਚਾਅ ਲਈ ਇਹ ਇੱਕੋ-ਇਕ ਰਾਮਬਾਣ ਹੈ। ਉਨ੍ਹਾਂ ਪੰਜਾਬ ਦੇ ਸਮੂਹ ਡਾਕਟਰਾਂ, ਹਸਪਤਾਲ ਸਟਾਫ਼ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ ਵਾਰੀ ਆਉਣ ’ਤੇ ਉਹ ਇਹ ਟੀਕਾ ਜ਼ਰੂਰ ਲਗਵਾਉਣ।

ਡਾ. ਦਾਹੀਆ ਨੇ ਕਿਹਾ ਕਿ ਕੁਝ ਲੋਕਾਂ ਵੱਲੋਂ ਜੋ ਕੋਵਿਡ ਵੈਕਸੀਨ ਸਬੰਧੀ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਬਿਲਕੁਲ ਨਿਰਆਧਾਰ ਹਨ ਜਦਕਿ ਇਹ ਵੈਕਸੀਨ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ ਅਤੇ ਇਸ ਦਾ ਕੋਈ ਵੀ ਸਾਈਡ ਇਫੈਕਟ ਨਹੀਂ ਹੈ। ਉਨ੍ਹਾਂ ਕਿਹਾ ਕਿ ਕਰੋਨਾ ਦਾ ਅਸਰ ਫਿਰ ਦਿਖਣਾ ਸ਼ੁਰੂ ਹੋ ਗਿਆ ਹੈ, ਇਸ ਬਾਰੇ ਸਾਨੂੰ ਸਾਰਿਆਂ ਨੂੰ ਜਾਗਰੂਕਤ ਹੋਣ ਦੀ ਲੋੜ ਹੈ ਅਤੇ ਅਜੇ ਵੀ ਸਰਕਾਰ ਵੱਲੋਂ ਜਾਰੀ ਗਾਈਡਲਾਈਨਜ਼ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਆਈ. ਐਮ. ਏ. ਵੱਲੋਂ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਟੀਮ ਪੰਜਾਬ ਵਿੱਚ ਨਿਰੰਤਰ ਜਾਗਰੂਕਤਾ ਫੈਲਾ ਰਹੀ ਹੈ ਅਤੇ ਲੋਕਾਂ ਨੂੰ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਅਖ਼ੀਰ ਵਿੱਚ ਉਨ੍ਹਾਂ ਪੰਜਾਬੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਢੁਕਵੇਂ ਸਮੇਂ ’ਤੇ ਕਰੋਨਾ ਵੈਕਸੀਨ ਜ਼ਰੂਰ ਲੈਣ ਅਤੇ ਖ਼ੁਦ ਅਤੇ ਪਰਿਵਾਰ ਨੂੰ ਸੁਰੱਖਿਅਤ ਰੱਖਣ।

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...