Saturday, May 24, 2025
spot_img
spot_img
spot_img
spot_img

CPI (ML) New Democracy ਵਲੋਂ ਪੰਜਾਬ ਭਰ ‘ਚ ਪ੍ਰਦਰਸ਼ਨ; Pahalgam ਕਤਲੇਆਮ ਚ ਜਾਨਾਂ ਗੁਵਾਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਂਟ

ਦਲਜੀਤ ਕੌਰ
ਚੰਡੀਗੜ੍ਹ/ਜਲੰਧਰ, 28 ਅਪ੍ਰੈਲ, 2025

ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) New Democracy ਦੀ Punjab ਰਾਜ ਕਮੇਟੀ ਦੇ ਸੱਦੇ ਤਹਿਤ ਕਪੂਰਥਲਾ, ਜਲੰਧਰ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ ਤੋਂ ਇਲਾਵਾ ਮੋਗਾ, ਲੁਧਿਆਣਾ, ਫ਼ਰੀਦਕੋਟ, ਮੁਕਤਸਰ , ਸੰਗਰੂਰ, ਪਟਿਆਲਾ, ਰੋਪੜ ਸਮੇਤ Punjab ਭਰ ਵਿੱਚ ਜ਼ਿਲ੍ਹਾ ਪੱਧਰੀ ਇਕੱਠ ਕਰਕੇ ਕਸ਼ਮੀਰ ਦੇ ਪਹਿਲਗਾਮ ਕਤਲੇਆਮ ‘ਚ ਅੱਤਵਾਦੀ ਹਮਲੇ ‘ਚ ਜਾਨਾਂ ਗਵਾਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਪ੍ਰਦਰਸ਼ਨ ਕੀਤੇ ਗਏ ਅਤੇ Pahalgam ਮਾਮਲੇ ਦੀ ਉੱਚ ਪੱਧਰੀ ਨਿਰਪੱਖ ਜਾਂਚ ਕਰਵਾ ਕੇ ਇਸ ਪਿੱਛੇ ਦੀ ਸਾਜ਼ਿਸ਼ ਅਤੇ ਕਾਰਨਾਂ ਦਾ ਪਤਾ ਲਗਾ ਕੇ ਸੱਚ ਲੋਕਾਂ ਸਾਹਮਣੇ ਲਿਆਂਦਾ ਜਾਵੇ।

ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਕਾਮਰੇਡ ਅਜਮੇਰ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰੀ ਸਰਕਾਰ ਵਲੋਂ ਜਦੋਂ ਦੇਸ਼ ਦੀ ਫੌਜ ਦਾ ਸਭ ਤੋਂ ਵੱਡਾ ਹਿੱਸਾ ਜੰਮੂ ਕਸ਼ਮੀਰ ਲਾਇਆ ਹੋਇਆ, ਚੱਪੇ ਚੱਪੇ ‘ਤੇ ਫੌਜ ਤਾਇਨਾਤ ਹੋਵੇ ਫਿਰ ਵੀ ਇੰਨ੍ਹਾਂ ਵੱਡਾ ਅੱਤਵਾਦੀ ਹਮਲਾ ਹੋ ਜਾਵੇ, ਉਹ ਵੀ ਉਸ ਜਗ੍ਹਾ ‘ਤੇ ਜਿੱਥੇ ਦੇਸ਼ ਅਤੇ ਦੁਨੀਆਂ ਭਰ ਦੇ ਯਾਤਰੀ ਘੁੰਮਣ ਲਈ ਆਉਂਦੇ ਹੋਣ ਤਾਂ ਇਹ ਹਮਲਾ ਹੋ ਜਾਣਾ ਸੁਰੱਖਿਆ ਦੇ ਮਾਮਲੇ ‘ਚ ਬਹੁਤ ਵੱਡੀਆਂ ਊਣਤਾਈਆਂ ਹੋਣ ਦਾ ਸਵਾਲ ਖੜ੍ਹਾ ਕਰਦਾ ਹੈ।

ਦੂਜਾ ਗੋਦੀ ਮੀਡੀਆ ਲਗਾਤਾਰ ਹਿੰਦੂ ਮੁਸਲਮਾਨ ਦਾ ਮਾਮਲਾ ਬਣਾਉਣ ਲਈ ਅੱਗ ਉਗਲ ਰਿਹਾ ਹੈ। ਜਿਸ ਦੀ ਜ਼ੋਰਦਾਰ ਨਿਖੇਧੀ ਕਰਨੀ ਬਣਦੀ ਹੈ। ਕਿਉਂਕਿ ਅਜਿਹੀ ਨਫਰਤ ਭਰੀਆਂ ਤਕਰੀਰਾਂ ਕਾਰਨ ਦੇਸ਼ ਅੰਦਰ ਕਸ਼ਮੀਰੀ ਵਿਦਿਆਰਥੀਆਂ ਤੇ ਮੁਸਲਮਾਨ ਲੋਕਾਂ ‘ਤੇ ਹਮਲੇ ਵਧ ਗਏ ਹਨ। ਇਹਨਾਂ ਹਮਲਿਆਂ ਨੂੰ ਰੋਕਣ ਲਈ ਠੋਸ ਕਦਮ ਉਠਾਉਣੇ ਚਾਹੀਦੇ ਹਨ।

ਇਸ ਮੌਕੇ ਪਾਰਟੀ ਨੇ ਮੰਗ ਕੀਤੀ ਕਿ ਭਾਰਤ ਪਾਕਿਸਤਾਨ ਦਰਮਿਆਨ ਬਣਾਇਆ ਜਾ ਰਿਹਾ ਜੰਗੀ ਮਾਹੌਲ ਖਤਮ ਕੀਤਾ ਜਾਵੇ ਅਤੇ ਆਪਸੀ ਗੱਲਬਾਤ ਸ਼ੁਰੂ ਕੀਤੀ ਜਾਵੇ, ਜੰਮੂ ਕਸ਼ਮੀਰ ਦੇ ਮਸਲੇ ਦਾ ਫੌਜੀ ਹੱਲ ਕਰਨ ਦੀ ਥਾਂ ਸਿਆਸੀ ਹੱਲ ਕੀਤਾ ਜਾਵੇ, ਪਹਿਲਗਾਮ ਵਿੱਚ ਵਾਪਰੀ ਘਟਨਾ ਦੀ ਉੱਚ ਪੱਧਰੀ ਨਿਰਪੱਖ ਜਾਂਚ ਕੀਤੀ ਜਾਵੇ, ਭਾਰਤ ਅਤੇ ਪਾਕਿਸਤਾਨ ਵਲੋਂ ਇੱਕ ਦੂਸਰੇ ‘ਤੇ ਲਗਾਈਆਂ ਗਈਆਂ ਪਾਬੰਦੀਆਂ ਤੁਰੰਤ ਹਟਾਈਆਂ ਜਾਣ ਅਤੇ ਆਪਸੀ ਵਪਾਰ ਖੋਲਿਆ ਜਾਵੇ।

ਅੱਜ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਪਾਰਟੀ ਵਲੋਂ ਕਸ਼ਮੀਰ ਦੇ ਪਹਿਲਗਾਮ ਕਤਲੇਆਮ ‘ਚ ਅੱਤਵਾਦੀ ਹਮਲੇ ਚ ਜਾਨਾਂ ਗੁਵਾਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਬੀ.ਐੱਮ.ਸੀ. ਚੌਂਕ ਤੱਕ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਪਾਰਟੀ ਆਗੂ ਕਾਮਰੇਡ ਅਜਮੇਰ ਸਿੰਘ ਤੋਂ ਇਲਾਵਾ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਕਸ਼ਮੀਰ ਸਿੰਘ ਘੁੱਗਸ਼ੋਰ, ਹੰਸ ਰਾਜ ਪੱਬਵਾਂ ਆਦਿ ਨੇ ਵੀ ਸੰਬੋਧਨ ਕੀਤਾ।

ਅਹਿਮ ਖ਼ਬਰਾਂ

ਸਾਡੇ ਨਾਲ ਜੁੜੋ

221,519FansLike
111,764FollowersFollow

ਸਿੱਖ ਜਗ਼ਤ

ਮਨੋਰੰਜਨ

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

Babbu Maan ਅਤੇ Guru Randhwa ਦੀ ਫ਼ਿਲਮ ‘ਸ਼ੌਕੀ ਸਰਦਾਰ’ ਦੇ ਦੇ ਗ਼ੀਤਾਂ ਨੇ ਪਾਈ ਧਮਾਲ; ‘ਸ਼ੇਰ ਤੇ ਸ਼ਿਕਾਰ’ ’ਤੇ ‘ਚੁੰਨੀ’ ਕਰ ਰਹੇ ਹਨ ‘ਟਰੈਂਡ’

ਯੈੱਸ ਪੰਜਾਬ 17 ਅਪ੍ਰੈਲ, 2025 ਬਹੁਤ ਉਡੀਕੀ ਜਾ ਰਹੀ Punjab Film ਸ਼ੌਂਕੀ ਸਰਦਾਰ ਦਾ ਉਤਸ਼ਾਹ ਸਿਖਰ 'ਤੇ ਪਹੁੰਚ ਰਿਹਾ ਹੈ, ਇਸਦੇ ਹਾਲ ਹੀ ਵਿੱਚ ਰਿਲੀਜ਼ ਹੋਏ...

Nit C ਨੇ ਪੇਸ਼ ਕੀਤਾ “Impala” – ਪਿਆਰ, ਸ਼ਾਨਦਾਰੀ ਅਤੇ ਕਲਾਸਿਕ ਵਾਈਬਜ਼ ਦਾ ਸੁਰੀਲਾ ਗੀਤ

ਯੈੱਸ ਪੰਜਾਬ 1 ਅਪ੍ਰੈਲ, 2025 ਉੱਭਰਦਾ ਹਿੱਪ-ਹੌਪ ਗਾਇਕ Nit C ਆਪਣਾ ਨਵਾਂ ਗੀਤ "Impala" ਲੈ ਕੇ ਆਇਆ ਹੈ। ਇਹ ਗੀਤ ਪੁਰਾਣੇ ਜ਼ਮਾਨੇ ਦੀ ਖੂਬਸੂਰਤੀ ਨੂੰ ਅੱਜ...

Kandhari ਦਾ ਨਵਾਂ ਗੀਤ “9 Outta 10” ਰਿਲੀਜ਼ – ਸੁਣਨ ਲਈ ਤਿਆਰ ਹੋ ਜਾਓ!

ਯੈੱਸ ਪੰਜਾਬ 27 ਮਾਰਚ, 2025 Punjabi ਸੰਗੀਤ ਦੀ ਸਨਸਨੀ Kandhari ਇੱਕ ਹੋਰ ਧਮਾਕੇਦਾਰ ਗੀਤ "9 Outta 10" ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ...

ਖ਼ੇਡ ਖ਼ਬਰ

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...

Kurali ਦੀ ਧੀ Navpreet Kaur ਨੇ ਨੈਸ਼ਨਲ ਖੇਡਾਂ ਦੌਰਾਨ Weight Lifting ’ਚ ਕਾਂਸੀ ਦਾ ਤਮਗਾ ਜਿੱਤਿਆ

ਪ੍ਰਭਦੀਪ ਸਿੰਘ ਸੋਢੀ ਕੁਰਾਲੀ, 17 ਅਪ੍ਰੈਲ, 2025 ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ Navpreet Kaur ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ...

Khelo India Youth Games ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 15 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ Khelo India Youth Games ਲਈ Punjab ਦੀ ਮੱਲਖੰਭ (ਮੁੰਡੇ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ Volleyball ਦੇ Trials ਹੁਣ 14 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 12 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ Punjab ਦੀ Volleyball (ਮੁੰਡੇ) ਟੀਮ...
spot_img
spot_img