Thursday, June 27, 2024
spot_img
spot_img

‘ਬਠਿੰਡਾ ਵਿੱਚ 21 ਤੋਂ 23 ਜੂਨ ਤੱਕ ਕਰਵਾਈ ਜਾ ਰਹੀ ਹੈ ਕ੍ਰਿਕਟ ਲੀਗ: ਐੱਸ.ਐੱਸ.ਪੀ. ਦੀਪਕ ਪਾਰੀਕ

ਯੈੱਸ ਪੰਜਾਬ
ਬਠਿੰਡਾ, 20 ਜੂਨ, 2024

ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਦੀਪਕ ਪਾਰੀਕ ਨੇ ਦੱਸਿਆ ਕਿ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਠਿੰਡਾ ਪੁਲਿਸ ਵੱਲੋਂ ਪੁਲਿਸ ਲਾਈਨ ਕ੍ਰਿਕਟ ਸਟੇਡੀਅਮ ਬਠਿੰਡਾ ਵਿਖੇ 21 ਤੋਂ 23 ਜੂਨ 2024 ਨੂੰ ਰੋਜ਼ਾਨਾ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਕ੍ਰਿਕਟ ਲੀਗ ਕਰਵਾਈ ਜਾ ਰਹੀ ਹੈ।

ਜ਼ਿਲ੍ਹਾ ਪੁਲਿਸ ਮੁਖੀ ਨੇ ਹੋਰ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਤਿੰਨ ਰੋਜਾ ਟੂਰਨਾਮੈਂਟ ਨੂੰ ਦੇਖਣ ਲਈ ਹੁੰਮ-ਹੁੰਮਾ ਕੇ ਪਹੁੰਚਣ। ਉਨ੍ਹਾਂ ਕਿਹਾ ਕਿ ਕ੍ਰਿਕਟ ਲੀਗ ਜਿੱਤਣ ਵਾਲੀ ਟੀਮ ਨੂੰ 11 ਹਜ਼ਾਰ ਰੁਪਏ (ਪਹਿਲਾ ਇਨਾਮ) ਦਿੱਤਾ ਜਾਵੇਗਾ।

- Advertisment -

ਅਹਿਮ ਖ਼ਬਰਾਂ