Sunday, July 20, 2025
HTML tutorial
spot_img
spot_img

CU Punjab ਨੇ IIRF ਰੈਂਕਿੰਗ 2025 ਵਿੱਚ ‘ਭਾਰਤ ਦੀ ਚੋਟੀ ਦੀਆਂ ਕੇਂਦਰੀ ਯੂਨੀਵਰਸਿਟੀਆਂ’ ਦੀ ਸ਼੍ਰੇਣੀ ਵਿੱਚ 7ਵਾਂ ਸਥਾਨ ਪ੍ਰਾਪਤ ਕੀਤਾ

ਯੈੱਸ ਪੰਜਾਬ
ਬਠਿੰਡਾ, 13 ਜੂਨ, 2025

Central University of Punjab, ਬਠਿੰਡਾ (CU Punjab) ਅਕਾਦਮਿਕ ਉਤਕ੍ਰਿਸ਼ਟਤਾ, ਅਨੁਸੰਧਾਨ ਨਵੀਨਤਾ ਅਤੇ ਸਰਵਪੱਖੀ ਵਿਕਾਸ ਦੇ ਖੇਤਰ ਵਿੱਚ ਲਗਾਤਾਰ ਨਵੀਆਂ ਉਚਾਈਆਂ ਹਾਸਲ ਕਰਦੀ ਹੋਈ, ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਪਰਿਕਲਪਿਤ ਵਿਕਸਤ ਭਾਰਤ ਦੇ ਸੰਕਲਪ ਨੂੰ ਹਕੀਕਤ ਬਣਾਉਣ ਵੱਲ ਦ੍ਰਿੜ਼ ਸੰਕਲਪ ਨਾਲ ਅੱਗੇ ਵਧ ਰਹੀ ਹੈ।

ਯੂਨੀਵਰਸਿਟੀ ਲਈ ਇਹ ਬਹੁਤ ਹੀ ਮਾਣ ਵਾਲਾ ਪਲ ਹੈ ਕਿ “ਆਈ.ਆਈ.ਆਰ.ਐਫ. ਰੈਂਕਿੰਗ 2025” ਵਿੱਚ ਸੀਯੂ ਪੰਜਾਬ ਨੇ ‘ਕੇਂਦਰੀ ਯੂਨੀਵਰਸਿਟੀਆਂ’ ਸ਼੍ਰੇਣੀ ਵਿੱਚ 7ਵਾਂ ਸਥਾਨ ਹਾਸਲ ਕੀਤਾ ਹੈ, ਜੋ ਕਿ ਪਿਛਲੇ ਸਾਲ ਦੇ ਨੌਵੇਂ ਸਥਾਨ ਦੇ ਮੁਕਾਬਲੇ ਇੱਕ ਮਹੱਤਵਪੂਰਨ ਸੁਧਾਰ ਹੈ।

ਇਹ ਕਾਮਯਾਬੀ ਮਾਣਯੋਗ ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮਿੰਦਰ ਪ੍ਰਧਾਨ ਦੇ ਦੂਰਦਰਸ਼ੀ ਮਾਰਗਦਰਸ਼ਨ ਅਤੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਗਤੀਸ਼ੀਲ ਅਗਵਾਈ ਨਾਲ ਸੰਭਵ ਹੋਈ ਹੈ। ਉਨ੍ਹਾਂ ਦੀ ਸਮਾਵੇਸ਼ੀ ਵਿਕਾਸ ਅਤੇ ਸੰਸਥਾਗਤ ਉਤਕ੍ਰਿਸ਼ਟਤਾ ਪ੍ਰਤੀ ਨਿਰੰਤਰ ਵਚਨਬੱਧਤਾ ਯੂਨੀਵਰਸਿਟੀ ਦੀ ਰਾਸ਼ਟਰੀ ਪਛਾਣ ਨੂੰ ਹੋਰ ਮਜ਼ਬੂਤੀ ਦੇ ਰਹੀ ਹੈ।

ਇਸ ਕਾਮਯਾਬੀ ਦੇ ਨਾਲ, ਸੀਯੂਪੀਬੀ ਪਿਛਲੇ ਦੋ ਸਾਲਾਂ ਵਿੱਚ ਲਗਾਤਾਰ ਤੀਜੇ ਸਾਲ ਆਈ.ਆਈ.ਆਰ.ਐਫ. ਰੈਂਕਿੰਗ ਵਿੱਚ ਚੋਟੀ ਦੀਆਂ 10 ਕੇਂਦਰੀ ਯੂਨੀਵਰਸਿਟੀਆਂ ਵਿੱਚ ਦਰਜਾਬੰਦੀ ਵਿੱਚ ਸਥਾਨ ਪ੍ਰਾਪਤ ਕਰਨ ਵਾਲੀ ਯੂਨੀਵਰਸਿਟੀ ਬਣ ਗਈ ਹੈ।

ਇੰਡੀਅਨ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ (ਆਈ.ਆਈ.ਆਰ.ਐਫ.) ਰੈਂਕਿੰਗ ਸਾਲ 2012 ਤੋਂ ਉੱਚ ਸਿੱਖਿਆ ‘ਤੇ ਕੇਂਦ੍ਰਿਤ ਮੈਗਜ਼ੀਨ ਐਜੂਕੇਸ਼ਨ ਪੋਸਟ ਵੱਲੋਂ ਪ੍ਰਕਾਸ਼ਿਤ ਕੀਤੀ ਜਾ ਰਹੀ ਹੈ। ਆਈ.ਆਈ.ਆਰ.ਐਫ. ਦੇਸ਼ ਭਰ ਵਿੱਚ 1,000 ਤੋਂ ਵੱਧ ਵਿਦਿਅਕ ਸੰਸਥਾਵਾਂ ਦਾ ਮੁਲਾਂਕਣ ਕਰਦਾ ਹੈ।

ਆਈ.ਆਈ.ਆਰ.ਐਫ. ਰੈਂਕਿੰਗ ਵਿੱਚ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਨੂੰ ਸੱਤ ਪ੍ਰਮੁੱਖ ਮਾਪਦੰਡਾਂ ਦੇ ਆਧਾਰ ‘ਤੇ ਅੰਕ ਦਿੱਤੇ ਜਾਂਦੇ ਹਨ, ਜਿਵੇਂ ਕਿ—ਪਲੇਸਮੈਂਟ ਪ੍ਰਦਰਸ਼ਨ; ਅਧਿਆਪਨ ਸਿਖਲਾਈ ਸਰੋਤ ਅਤੇ ਸਿੱਖਿਆ ਸ਼ਾਸਤਰ; ਖੋਜ; ਉਦਯੋਗ ਆਮਦਨ ਅਤੇ ਏਕੀਕਰਣ; ਪਲੇਸਮੈਂਟ ਰਣਨੀਤੀਆਂ ਅਤੇ ਸਹਾਇਤਾ; ਭਵਿੱਖ ਦੀ ਸਥਿਤੀ; ਅਤੇ ਬਾਹਰੀ ਧਾਰਣਾ ਅਤੇ ਅੰਤਰਰਾਸ਼ਟਰੀ ਦ੍ਰਿਸ਼ਟੀਕੋਣ। ਇਸ ਵਾਰ ਸੀਯੂ ਪੰਜਾਬ ਨੇ ਆਈਆਈਆਰਐਫ ਰੈਂਕਿੰਗ ਵਿੱਚ 1000 ਵਿੱਚੋਂ 986.8 ਅੰਕ ਪ੍ਰਾਪਤ ਕਰਕੇ ਪਿਛਲੇ ਸਾਲ ਦੇ 980.35 ਸਕੋਰ ਨਾਲੋਂ ਵਧੀਆ ਪ੍ਰਦਰਸ਼ਨ ਕੀਤਾ, ਜੋ ਯੂਨੀਵਰਸਿਟੀ ਦੀ ਸਥਿਰ ਤਰੱਕੀ ਨੂੰ ਦਰਸਾਉਂਦਾ ਹੈ।

ਇਸ ਮੌਕੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਸੀਯੂਪੀਬੀ ਪਰਿਵਾਰ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ। ਉਨ੍ਹਾਂ ਨੇ ਇਸ ਸਫਲਤਾ ਦਾ ਸਿਹਰਾ ਸੀਯੂਪੀਬੀ ਦੇ ਵਿਦਿਆਰਥੀਆਂ, ਖੋਜ ਵਿਦਵਾਨਾਂ, ਅਧਿਆਪਕਾਂ, ਅਧਿਕਾਰੀਆਂ ਅਤੇ ਸਟਾਫ ਦੀ ਸਖ਼ਤ ਮਿਹਨਤ ਅਤੇ ਲਗਨ ਨੂੰ ਦਿੱਤਾ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੇ ਸਮੇਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਲਈ ਨਵੇਂ ਜੋਸ਼ ਅਤੇ ਉਤਸ਼ਾਹ ਨਾਲ ਕੰਮ ਕਰਨ।

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ (ਨੈਕ ) ਤੋਂ ‘ਏ+’ (A+) ਗ੍ਰੇਡ’ ਪ੍ਰਾਪਤ ਕੀਤਾ ਹੈ। ਯੂਨੀਵਰਸਿਟੀ ਨੇ ਭਾਰਤ ਸਰਕਾਰ ਦੀ ਐਨ.ਆਈ.ਆਰ.ਐਫ. ਦਰਜਾਬੰਦੀ ਵਿੱਚ ਲਗਾਤਾਰ ਛੇ ਸਾਲਾਂ ਤੋਂ ਭਾਰਤ ਦੀਆਂ ਚੋਟੀ ਦੀਆਂ 100 ਯੂਨੀਵਰਸਿਟੀਆਂ ਦੀ ਸੂਚੀ ਵਿੱਚ ਸ਼ਾਮਲ ਹੋਣ ਦਾ ਮਾਨ ਹਾਸਲ ਕੀਤਾ ਹੈ।

ਸੀਯੂਪੀਬੀ ਨੂੰ ਆਉਟਲੁੱਕ ਇੰਡੀਆ ਆਈ-ਕੇਅਰ ਰੈਂਕਿੰਗ ਦੇ 2022, 2023 ਅਤੇ 2024 ਐਡੀਸ਼ਨ ਵਿੱਚ ਭਾਰਤ ਦੀਆਂ ਚੋਟੀ ਦੀਆਂ 10 ਕੇਂਦਰੀ ਯੂਨੀਵਰਸਿਟੀਆਂ ਦੀ ਸੂਚੀ ਵਿੱਚ ਸਥਾਨ ਪ੍ਰਾਪਤ ਹੋਇਆ ਸੀ। ਹਾਲ ਹੀ ਵਿੱਚ ਪ੍ਰਕਾਸ਼ਿਤ ਆਈਆਈਆਰਐਫ ਰੈਂਕਿੰਗ ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਸ਼ਾਨਦਾਰ ਕਾਰਗੁਜ਼ਾਰੀ ਇਸ ਯੂਨੀਵਰਸਿਟੀ ਵਿੱਚ ਅਧਿਆਪਨ ਅਤੇ ਖੋਜ ਦੀ ਗੁਣਵੱਤਾ ਨੂੰ ਦਰਸਾਉਂਦੀ ਹੈ।

Related Articles

spot_img
spot_img

Latest Articles