spot_img
Sunday, June 16, 2024

ਵਾਹਿਗੁਰੂ

spot_img
spot_img

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਸਾਈਮੈਗੋ ਇੰਸਟੀਟਿਊਸ਼ਨਜ਼ ਰੈਂਕਿੰਗ 2024 ਵਿੱਚ “ਭਾਰਤ ਦੀਆਂ ਸਰਵੋਤਮ ਯੂਨੀਵਰਸਿਟੀਆਂ” ਵਿਚੋਂ 53ਵਾਂ ਰੈਂਕ ਪ੍ਰਾਪਤ ਕੀਤਾ

- Advertisement -

ਯੈੱਸ ਪੰਜਾਬ
ਬਠਿੰਡਾ, 24 ਮਈ, 2024

ਵਿਗਿਆਨ, ਨਵੀਨਤਾ, ਖੋਜ ਅਤੇ ਪੰਜਾਬ ਸੂਬੇ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨਾਲ ਲਗਾਤਾਰ ਕੰਮ ਕਰਦਿਆਂ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਨੇ ‘ਸਾਈਮੈਗੋ ਇੰਸਟੀਟਿਊਸ਼ਨਜ਼ ਰੈਂਕਿੰਗ 2024 ਵਿੱਚ ‘ਭਾਰਤ ਦੀਆਂ ਸਰਵੋਤਮ ਯੂਨੀਵਰਸਿਟੀਆਂ’ ਵਿੱਚੋਂ 53ਵਾਂ ਰੈਂਕ ਪ੍ਰਾਪਤ ਕਰਕੇ ਇਕ ਹੋਰ ਮੀਲ ਪੱਥਰ ਹਾਸਿਲ ਕੀਤਾ ਹੈ।

ਸਾਈਮਾਗੋ ਇੰਸਟੀਚਿਊਸ਼ਨਜ਼ ਰੈਂਕਿੰਗ (ਐਸ.ਆਈ.ਆਰ.–24) ਸਾਈਮਾਗੋ ਦੁਆਰਾ ਪ੍ਰਕਾਸ਼ਿਤ ਅਕਾਦਮਿਕ ਅਤੇ ਖੋਜ-ਸੰਬੰਧੀ ਸੰਸਥਾਵਾਂ ਦਾ ਇੱਕ ਵਰਗੀਕਰਨ ਹੈ ਜੋ ਖੋਜ ਦੀ ਕਾਰਗੁਜ਼ਾਰੀ, ਨਵੀਨਤਾ ਅਤੇ ਸਮਾਜਿਕ ਪ੍ਰਭਾਵ ਵਰਗੇ ਤਿੰਨ ਸੂਚਕਾਂ ਦੇ ਆਧਾਰ ‘ਤੇ ਦੁਨੀਆ ਭਰ ਦੇ ਅਕਾਦਮਿਕ ਅਤੇ ਖੋਜ-ਸੰਬੰਧੀ ਸੰਸਥਾਵਾਂ ਨੂੰ ਦਰਜਾਬੰਦੀ ਦਿੰਦਾ ਹੈ।

ਐਸ.ਆਈ.ਆਰ.–24 ਵਿੱਚ ਸਾਈਮਾਗੋ ਨੇ ਇਹਨਾਂ ਤਿੰਨਾਂ ਸੂਚਕਾਂ ਦੇ ਅਧਾਰ ਤੇ ਦੁਨੀਆ ਭਰ ਵਿੱਚ 9,000 ਤੋਂ ਵੱਧ ਵਿਦਿਅਕ ਅਤੇ ਖੋਜ-ਸਬੰਧਤ ਸੰਸਥਾਵਾਂ ਦਾ ਮੁਲਾਂਕਣ ਕੀਤਾ ਹੈ। ਇਸ ਰੈਂਕਿੰਗ ਦੀ ਯੂਨੀਵਰਸਿਟੀ ਸ਼੍ਰੇਣੀ ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਭਾਰਤ ਵਿੱਚ 53ਵਾਂ, ਏਸ਼ੀਆਈ ਖੇਤਰ ਵਿੱਚ 683ਵਾਂ ਅਤੇ ਵਿਸ਼ਵ ਪੱਧਰ ’ਤੇ 1973ਵਾਂ ਸਥਾਨ ਦਿੱਤਾ ਗਿਆ ਹੈ।

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਐਸ.ਆਈ.ਆਰ.–24 ਦੇ ਵੱਖ-ਵੱਖ ਮਾਪਦੰਡਾਂ ਜਿਵੇਂ ਕਿ ਖੋਜ, ਨਵੀਨਤਾ ਅਤੇ ਸਮਾਜਿਕ ਪ੍ਰਭਾਵ ਵਿੱਚ ਰਾਸ਼ਟਰੀ ਪੱਧਰ ‘ਤੇ ਪ੍ਰਭਾਵਸ਼ਾਲੀ ਪਰਸੈਂਟਾਈਲ ਅੰਕ ਪ੍ਰਾਪਤ ਕੀਤੇ ਹਨ। ਨਤੀਜੇ ਵਜੋਂ, ਯੂਨੀਵਰਸਿਟੀ ਨੇ ਭਾਰਤ ਦੀਆਂ ਸਾਰੀਆਂ ਵਿਦਿਅਕ ਅਤੇ ਖੋਜ-ਅਧਾਰਿਤ ਸੰਸਥਾਵਾਂ ਵਿੱਚੋਂ 88ਵਾਂ ਰੈਂਕ ਅਤੇ ਭਾਰਤ ਦੀਆਂ ਸਰਵੋਤਮ ਯੂਨੀਵਰਸਿਟੀਆਂ ਵਿੱਚੋਂ 53ਵਾਂ ਰੈਂਕ ਹਾਸਲ ਕੀਤਾ ਹੈ।

ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਸੀਯੂ ਪੰਜਾਬ ਦੇ ਅਧਿਆਪਕਾਂ, ਕਰਮਚਾਰੀਆਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ‘ਸਾਈਮਾਗੋ ਇੰਸਟੀਚਿਊਸ਼ਨਜ਼ ਰੈਂਕਿੰਗ -2024’ ਵਿੱਚ ਭਾਰਤ ਦੀਆਂ ਸਾਰੀਆਂ ਨਵੀਆਂ ਸਥਾਪਿਤ ਕੇਂਦਰੀ ਯੂਨੀਵਰਸਿਟੀਆਂ ਵਿੱਚੋਂ ਮੋਹਰੀ ਰਹੀ ਹੈ ਅਤੇ ਇਸ ਨੇ ‘ਦੇਸ਼ ਦੀਆਂ ਯੂਨੀਵਰਸਿਟੀਆਂ’ ਵਿੱਚ 53ਵਾਂ ਰੈਂਕ ਵੀ ਹਾਸਲ ਕੀਤਾ ਹੈ। ਪ੍ਰੋ. ਤਿਵਾਰੀ ਨੇ ਇਸ ਸਫਲਤਾ ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਨੂੰ ਸਮਰਪਿਤ ਕੀਤਾ ਅਤੇ ਕਿਹਾ ਕਿ ਇਹ ਪ੍ਰਾਪਤੀ ਯੂਨੀਵਰਸਿਟੀ ਨੂੰ ਨਵੇਂ ਮਿਆਰ ਕਾਇਮ ਕਰਨ ਲਈ ਉਤਸ਼ਾਹਿਤ ਕਰੇਗੀ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,024FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...