Friday, October 18, 2024
spot_img
spot_img

ਸਾਈਕਲਿੰਗ ਫ਼ੈਡਰੇਸ਼ਨ ਵੱਲੋਂ ਨੌਜਵਾਨਾਂ ਨੂੰ ਖ਼ੇਡਾਂ ਲਈ ਉਤਸ਼ਾਹਿਤ ਕਰਨ ਵਾਸਤੇ ਕਰਵਾਇਆ ਜਾ ਰਿਹਾ ਹੈ ‘ਟੈਲੈਂਟ ਆਈਡੈਂਟੀਫੀਕੇਸ਼ਨ ਪ੍ਰੋਗਰਾਮ’

ਯੈੱਸ ਪੰਜਾਬ
ਬਟਾਲਾ, 20 ਜੁਲਾਈ, 2024

ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਜਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।

ਜਿਸ ਤਹਿਤ ਅੰਮ੍ਰਿਤਸਰ ਜਿਲ੍ਹੇ ਦੇ ਟਰਾਇਲ ਸ੍ਰੀ ਗੁਰ ਨਾਨਕ ਦੇਵ ਯੂਨੀਵਰਸਿਟੀ ਦੇ ਸਾਈਕਲਿੰਗ ਵੈਲੋਡਰਮ ਵਿਖੇ 28 ਜੁਲਾਈ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਕਰਵਾਏ ਜਾਣਗੇ। ਅੰਮ੍ਰਿਤਸਰ ਜਿਲ੍ਹੇ ਦੇ ਨੇੜਲੇ ਜਿਲ੍ਹੇ ਕਪੂਰਥਲਾ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ ਦੇ ਲੜਕੇ/ਲੜਕੀਆਂ ( 12 ਤੋਂ 14 ਸਾਲ ਜਨਮ ਮਿਤੀ 2010,2011,2012) ਹਿੱਸਾ ਲੈ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਦੇ ਕਨਵੀਨਰ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਦਾ ਮੁੱਖ ਮਕਸਦ ਨੌਜਵਾਨਾਂ ਖੇਡਾਂ ਅਤੇ ਵਿਸ਼ੇਸ਼ ਤੌਰ ਤੇ ਸਾਈਕਲਿੰਗ ਖੇਡ ਨਾਲ ਜੋੜਨਾ ਹੈ ਤਾਂ ਜੋ ਪੰਜਾਬ ਵਿੱਚ ਸਾਈਕਲਿੰਗ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ।

ਇਸ ਤਹਿਤ ਖਿਡਾਰੀਆਂ ਦੀ ਚੋਣ ਕਰ ਕੇ ਉਹਨਾਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆਂ ਦੀਆਂ ਅਕੈਡਮੀਆਂ ਵਿੱਚ ਭੇਜਿਆ ਜਾਵੇਗਾ, ਜਿਥੇ ਉਹਨਾਂ ਦਾ ਰਹਿਣਾ, ਖੁਰਾਕ, ਟਰੇਨਿੰਗ, ਖੇਡ ਦਾ ਸਾਜੋ ਸਮਾਨ ਮੁਫਤ ਦਿੱਤਾ ਜਾਵੇਗਾ।

ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚੋ ਨੌਜਵਾਨਾਂ ਦੀ ਟਰਾਇਲ ਰਾਹੀਂ ਚੋਣ ਕੀਤੀ ਜਾਣੀ ਹੈ ਤੇ ਚੁਣੇ ਹੋਏ ਖਿਡਾਰੀ ਦਿੱਲੀ ਵਿਖੇ ਫਈਨਲ ਟਰਾਇਲ ਲਈ ਭੇਜੇ ਜਾਣਗੇ ।

ਇਹਨਾਂ ਟਰਾਇਲਾਂ ਵਿੱਚ ਖਿਡਾਰੀਆਂ ਨੂੰ ਸਟੈਂਡਿੰਗ ਬਰੌਡ ਜੰਪ, ਹਾਈ ਜੰਪ (ਵਰਟੀਕਲ) ਅਤੇ ਲੜਕੇ 1600 ਮੀਟਰ ਅਤੇ ਲੜਕੀਆਂ 800 ਮੀਟਰ ਦੀ ਦੌੜ ਕਰਵਾਈ ਜਾਵੇਗੀ।

ਭਾਗ ਲੈਣ ਵਾਲੇ ਚਾਹਵਾਨ ਖਿਡਾਰੀ ਆਪਣੀ ਯੋਗਤਾ, ਉਮਰ ਦੇ ਸਬੂਤ ਦੇ ਸਬੰਧਤ ਸਰਟੀਫਿਕੇਟ, 04 ਪਾਸਪੋਰਟ ਸਾਈਜ ਫੋਟੋਆਂ ਲੈ ਕੇ 28 ਜੁਲਾਈ ਨੂੰ ਸ੍ਰੀ ਗੁਰ ਨਾਨਕ ਦੇਵ ਯੂਨੀਵਰਸਿਟੀ ਦੇ ਸਾਈਕਲਿੰਗ ਵੈਲੋਡਰਮ ਦੇ ਸਟੇਡੀਅਮ ਵਿੱਚ ਰਿਪੋਰਟ ਕਰਨ ਤੇ ਵਧੇਰੇ ਜਾਣਕਾਰੀ ਲਈ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਮੇਟੀ ਮੈਂਬਰ ਰਜੇਸ ਕੌਸਸ਼ਕ ਅਤੇ ਸਿਮਰਨਜੀਤ ਸਿੰਘ ਰੰਧਾਵਾ ਜਿਲ੍ਹਾ ਖੇਡ ਅਫਸਰ ਗੁਰਦਾਸਪੁਰ ਨਾਲ 83600-89345 ਤੇ ਸੰਪਰਕ ਕਰ ਸਕਦੇ ਹਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ