Friday, May 17, 2024

ਵਾਹਿਗੁਰੂ

spot_img
spot_img

ਦਲਵੀਰ ਗੋਲਡੀ ਨੇ ਕਾਂਗਰਸ ਛੱਡੀ: ਸੰਗਰੂਰ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਸਨ ਸਾਬਕਾ ਵਿਧਾਇਕ

- Advertisement -

ਯੈੱਸ ਪੰਜਾਬ
ਸੰਗਰੂਰ, 30 ਅਪ੍ਰੈਲ 2024

ਸੰਗਰੂਰ ਲੋਕ ਸਭਾ ਹਲਕੇ ਤੋਂ ਟਿਕਟ ਨਾ ਮਿਲਣ ਕਾਰਨ ਨਾਰਾਜ਼ ਕਾਂਗਰਸ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਖੰਗੂੜਾ ਗੋਲਡੀ ਨੇ ਮੰਗਲਵਾਰ ਨੂੰ ਜ਼ਿਲ੍ਹਾ ਕਾਂਗਰਸ ਪ੍ਰਧਾਨ ਦੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ।

ਗੋਲਡੀ ਨੇ ਆਪਣਾ ਅਸਤੀਫ਼ਾ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਭੇਜ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਨੇ ਪਾਰਟੀ ਦੀ ਸੂਬਾਈ ਲੀਡਰਸ਼ਿਪ ਤੋਂ ਨਿਰਾਸ਼ ਹੋਣਦਾ ਜ਼ਿਕਰ ਖ਼ਾਸ ਤੌਰ ’ਤੇ ਕੀਤਾ ਹੈ।

ਕਾਂਗਰਸ ਦੀ ਟਿਕਟ ’ਤੇ ਸੰਗਰੂਰ ਤੋਂ ਲੋਕ ਸਭਾ ਚੋਣ ਲੜਣ ਦੇ ਚਾਹਵਾਨ ਗੋਲਡੀ ਸੀਨੀਅਰ ਕਾਂਗਰਸੀ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖ਼ਪਾਲ ਸਿੰਘ ਖ਼ਹਿਰਾ ਨੂੰ ਇਸ ਹਲਕੇ ਲਈ ਉਮੀਦਵਾਰ ਵਜੋਂ ਉਤਾਰੇ ਜਾਣ ਤੋਂ ਨਾਰਾਜ਼ ਸਨ।

ਧੂਰੀ ਤੋਂ ਸਾਬਕ ਵਿਧਾਇਕ ਗੋਲਡੀ ਨੇ 2022 ਦੀ ਵਿਧਾਨ ਸਭਾ ਚੋਣ ਧੂਰੀ ਤੋਂ ‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਸਿੰਘ ਮਾਨ ਵਿਰੁੱਧ ਲੜੀ ਸੀ। ਭਗਵੰਤ ਸਿੰਘ ਮਾਨ ਇਹ ਚੋਣ ਜਿੱਤ ਕੇ ਮੁੱਖ ਮੰਤਰੀ ਬਣੇ ਸਨ।

ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਅਤੇ ਸੁਖ਼ਪਾਲ ਖ਼ਹਿਰਾ ਨੇ ਦਲਵੀਰ ਗੋਲਡੀ ਦੀਆਂ ਭਾਵਨਾਵਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਇੱਕ ਸਮੇਂ ਇਹ ਜਾਪ ਰਿਹਾ ਸੀ ਕਿ ਗੋਲਡੀ ਮੰਨ ਗਏ ਹਨ, ਪਰ ਇੰਜ ਨਹੀਂ ਹੋਇਆ।

ਸੋਮਵਾਰ ਨੂੰ ਗੋਲਡੀ ਨੇ ਪਾਰਟੀ ਦੇ ਫ਼ੈਸਲੇ ਦੇ ਖਿਲਾਫ਼ ਆਪਣੀ ਨਾਰਾਜ਼ਗੀ ਮੁੜ ਜ਼ਾਹਿਰ ਕਰਦਿਆਂ ਇਕ ਵਾਰ ਫ਼ਿਰ ਸੋਸ਼ਲ ਮੀਡੀਆ ’ਤੇ ਪਾਰਟੀ ਛੱਡਣ ਦਾ ਸੰਕੇਤ ਦਿੰਦੀ ਇਕ ਪੋਸਟ ਪਾਈ ਸੀ ਅਤੇ ਮੁੜ ਕਾਂਗਰਸ ਲੀਡਰਸ਼ਿਪ ਦੇ ਸੰਪਰਕ ਤੋਂ ਬਾਹਰ ਹੋ ਗਏ ਸਨ।

ਹਾਲਾਂਕਿ ਮੰਗਲਵਾਰ ਦੁਪਹਿਰ ਨੂੰ ਉਨ੍ਹਾਂ ਦਾ ਕਾਂਗਰਸ ਤੋਂ ਅਸਤੀਫ਼ਾ ਸਾਹਮਣੇ ਆ ਗਿਆ ਹੈ ਪਰ ਉਨ੍ਹਾਂ ਦੇ ਭਵਿੱਖ ਦੇ ਸਿਆਸੀ ਸਫ਼ਰ ਬਾਰੇ ਅਜੇ ਕੋਈ ਸਪਸ਼ਟ ਗੱਲ ਸਾਹਮਣੇ ਨਹੀਂ ਆਈ। ਉਂਜ ਇਹ ਸਮਝਿਆ ਜਾ ਰਿਹਾ ਹੈ ਕਿ ਉਹ ‘ਆਪ’ ਅਤੇ ਭਾਜਪਾ ਵਿੱਚੋਂ ਇੱਕ ਦੀ ਚੋਣ ਕਰ ਸਕਦੇ ਹਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,124FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...