Tuesday, May 21, 2024

ਵਾਹਿਗੁਰੂ

spot_img
spot_img

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਪੁੱਜੀਆਂ ਪੰਥਕ ਸ਼ਖ਼ਸੀਅਤਾਂ

- Advertisement -

ਅਕਾਲ ਤਖ਼ਤ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਸੰਪਰਦਾਵਾਂ ਨੇ ਲੋਈ, ਸਿਰੋਪਾਓ ਦੇਕੇ ਕੀਤਾ ਸਨਮਾਨ

ਯੈੱਸ ਪੰਜਾਬ
ਅੰਮ੍ਰਿਤਸਰ, 28 ਅਗਸਤ, 2023:
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੋ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ, ਦਾ ਅੱਜ ਗੁਰਦੁਆਰਾ ਸੰਗਰਾਣਾ ਸਾਹਿਬ ਨਜ਼ਦੀਕ ਅੰਤਿਮ ਸੰਸਕਾਰ ਕੀਤਾ ਗਿਆ। ਅਰਦਾਸ ਉਪਰੰਤ ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸ. ਮਹਿੰਦਰ ਸਿੰਘ ਨੇ ਦਿੱਤੀ। ਗਿਆਨੀ ਜਗਤਾਰ ਸਿੰਘ ਦੀ ਅੰਤਿਮ ਵਿਦਾਇਗੀ ਮੌਕੇ ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਪੁੱਜੀਆਂ ਹੋਈਆਂ ਸਨ, ਜਿਨ੍ਹਾਂ ਨੇ ਮ੍ਰਿਤਕ ਦੇਹ ’ਤੇ ਲੋਈ ਅਤੇ ਸਿਰੋਪਾਓ ਪਾ ਕੇ ਸਨਮਾਨ ਦਿੱਤਾ।

ਅੰਤਿਮ ਸੰਸਕਾਰ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਤੇ ਗਿਆਨੀ ਬਲਵਿੰਦਰ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਅੰਤ੍ਰਿੰਗ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਹਰਪਾਲ ਸਿੰਘ ਜੱਲ੍ਹਾ, ਸ. ਅਮਰਜੀਤ ਸਿੰਘ ਬੰਡਾਲਾ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬੁੱਢਾ ਦਲ ਵੱਲੋਂ ਬਾਬਾ ਭਗਤ ਸਿੰਘ, ਬਾਬਾ ਗੁਰਨਾਮ ਸਿੰਘ ਡਰੋਲੀ ਭਾਈ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਜੀਤ ਸਿੰਘ ਜੌਹਲਾਂ ਵਾਲੇ, ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ, ਡੀਸੀਪੀ ਸ. ਪਰਮਿੰਦਰ ਸਿੰਘ ਭੰਡਾਲ, ਅਕਾਲੀ ਆਗੂ ਸ. ਤਲਬੀਰ ਸਿੰਘ ਗਿੱਲ ਸਮੇਤ ਵੱਖ-ਵੱਖ ਸੰਪ੍ਰਦਾਵਾਂ ਤੇ ਕਾਰਸੇਵਾ ਵਾਲੇ ਮਹਾਂਪੁਰਖ ਹਾਜ਼ਰ ਸਨ।

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ’ਚ ਗਿਆਨੀ ਜਗਤਾਰ ਸਿੰਘ ਨੂੰ ਸ਼ਰਧਾਂਜਲੀ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ੋਕ ਸਭਾ ਕੀਤੀ ਗਈ। ਇਸ ਮੌਕੇ ਮੂਲ ਮੰਤਰ ਤੇ ਗੁਰ ਮੰਤਰ ਦਾ ਜਾਪ ਕਰਕੇ ਵਿਛੜੀ ਰੂਹ ਨਮਿਤ ਅਰਦਾਸ ਹੋਈ। ਗਿਆਨੀ ਜਗਤਾਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਅੰਦਰ ਸਿੰਘ ਸਾਹਿਬ ਦਾ ਵੱਡਾ ਸਤਿਕਾਰ ਹੈ ਜੋ ਹਮੇਸ਼ਾਂ ਰਹੇਗਾ। ਉਨ੍ਹਾਂ ਕਿਹਾ ਕਿ ਸਿੱਖੀ ਪ੍ਰਚਾਰ ਵਿਚ ਕਾਰਜਸ਼ੀਲ ਸ਼ਖ਼ਸੀਅਤਾਂ ਲਈ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮਾਰਗ ਦਰਸ਼ਕ ਬਣੇ ਰਹਿਣਗੇ।

ਸ਼ੋਕ ਸਭਾ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਸਿਮਰਜੀਤ ਸਿੰਘ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਚਰਨ ਸਿੰਘ ਕੋਹਾਲਾ, ਸ. ਕੁਲਦੀਪ ਸਿੰਘ ਰੋਡੇ, ਪ੍ਰੋ. ਸੁਖਦੇਵ ਸਿੰਘ, ਸ. ਸ਼ਾਹਬਾਜ਼ ਸਿੰਘ, ਸ. ਪਰਮਜੀਤ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ, ਸ. ਗੁਰਨਾਮ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ, ਸ. ਸਤਨਾਮ ਸਿੰਘ ਰਿਆੜ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,114FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...