Friday, January 10, 2025
spot_img
spot_img
spot_img
spot_img

DC Aashika Jain ਨੇ Purab Premium Apartments ਦਾ ਦੌਰਾ ਕੀਤਾ, ਅਧਿਕਾਰੀਆਂ ਨੂੰ ਜਲਦੀ ਹੀ ਉੱਥੇ ਰਹਿਣ ਲਈ ਘਰ ਮਿਲਣਗੇ

ਯੈੱਸ ਪੰਜਾਬ
ਐਸ.ਏ.ਐਸ.ਨਗਰ, 08 ਜਨਵਰੀ, 2025

ਡਿਪਟੀ ਕਮਿਸ਼ਨਰ Aashika Jain ਨੇ ਅੱਜ Mohali ਵਿਖੇ Purab Premium Apartments ਦਾ ਦੌਰਾ ਕਰਕੇ Bhagwant Mann ਸਰਕਾਰ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਰਕਾਰੀ ਰਿਹਾਇਸ਼ਾਂ ਦੇਣ ਲਈ ਖਰੀਦੇ ਗਏ ਫਲੈਟਾਂ ਦਾ ਜਾਇਜ਼ਾ ਲਿਆ।

ਉਨ੍ਹਾਂ ਨੇ ਇਨ੍ਹਾਂ ਫਲੈਟਾਂ ਦਾ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਉਨ੍ਹਾਂ ਕਿਹਾ ਕਿ Punjab ਸਰਕਾਰ ਵੱਲੋਂ ਹਾਲ ਹੀ ਵਿੱਚ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਤੋਂ ਲਗਭਗ 167 ਟਾਈਪ 3 ਅਤੇ ਟਾਈਪ 2 ਫਲੈਟ ਖਰੀਦੇ ਗਏ ਹਨ, ਜੋ ਜਲਦੀ ਹੀ ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪੇ ਜਾਣਗੇ।

ਉਨ੍ਹਾਂ ਦੱਸਿਆ ਕਿ ਅੱਜ ਪ੍ਰਸ਼ਾਸਨਿਕ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਨਾਲ ਇਨ੍ਹਾਂ ਫਲੈਟਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ ਗਿਆ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰੀ ਮਕਾਨਾਂ ਦੀ ਮੰਗ ਅਨੁਸਾਰ ਸਾਰੀਆਂ ਲੋੜੀਂਦੀਆਂ ਜ਼ਰੂਰਤਾਂ ਦੀ ਜਾਂਚ ਕਰਨ ਲਈ ਕਿਹਾ ਗਿਆ।

ਲੋਕ ਨਿਰਮਾਣ ਵਿਭਾਗ ਦੀ ਟੀਮ ਵਿੱਚ ਸਿਵਲ ਅਤੇ ਇਲੈਕਟ੍ਰੀਕਲ ਵਿੰਗ ਦੇ ਅਧਿਕਾਰੀਆਂ ਤੋਂ ਇਲਾਵਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਵੀ ਸ਼ਾਮਲ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੋਹਾਲੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਸਰਕਾਰੀ ਰਿਹਾਇਸ਼ ਦੀ ਮੰਗ ਨੂੰ ਪੰਜਾਬ ਸਰਕਾਰ ਦੀ ਪਹਿਲਕਦਮੀ ਨਾਲ ਜਲਦੀ ਹੀ ਪੂਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਦੀਆਂ ਅਰਜ਼ੀਆਂ ਨੂੰ ਰਾਜ ਸਰਕਾਰ ਦੇ ਮਕਾਨ ਅਲਾਟਮੈਂਟ ਨਿਯਮਾਂ ਅਨੁਸਾਰ ਵਿਚਾਰਿਆ ਜਾ ਸਕੇ। ਜ਼ਿਲ੍ਹਾ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ ਵੱਲੋਂ ਸੂਬਾਈ ਅਧਿਕਾਰੀਆਂ ਨੂੰ ਵੀ ਕੁਝ ਫਲੈਟ ਅਲਾਟ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਏ ਡੀ ਸੀ ਵਿਰਾਜ ਐੱਸ ਤਿੜਕੇ, ਐੱਸ ਡੀ ਐੱਮ ਦਮਨਦੀਪ ਕੌਰ, ਸਹਾਇਕ ਕਮਿਸ਼ਨਰ ਡਾ. ਅੰਕਿਤਾ ਕਾਂਸਲ ਵੀ ਮੌਜੂਦ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ