Thursday, December 12, 2024
spot_img
spot_img
spot_img

DC Amritsar ਦੀਆਂ ਹਦਾਇਤਾਂ ਉੱਤੇ ਸ਼ਹਿਰ ਵਿੱਚ ਚਲਦੇ ਦੋ ਗੈਰ ਕਾਨੂੰਨੀ Cinemas ਕੀਤੇ Seals

ਯੈੱਸ ਪੰਜਾਬ
ਅੰਮ੍ਰਿਤਸਰ, 10 ਦਸੰਬਰ, 2024

Deputy Commissioner ਸ੍ਰੀਮਤੀ Sakshi Sahni  ਵੱਲੋਂ ਜ਼ਿਲ੍ਹੇ ਵਿੱਚ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੀਆਂ ਗਤੀਵਿਧੀਆਂ ਉੱਤੇ ਨੱਥ ਪਾਉਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਤਹਿਸੀਲਦਾਰ ਜਗਸੀਰ ਸਿੰਘ ਦੀ ਟੀਮ ਨੇ ਅੰਮ੍ਰਿਤਸਰ ਦੇ ਚਾਟੀਵਿੰਡ ਇਲਾਕੇ ਵਿੱਚ ਚਲਦੇ ਦੋ ਗੈਰ ਕਾਨੂੰਨੀ ਸਿਨੇਮਾ ਸੀਲ ਕਰਕੇ ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਆਰੰਭੀ ਹੈ।

ਐਸਡੀਐਮ ਗੁਰਸਿਮਰਨ ਸਿੰਘ ਢਿੱਲੋ ਜਿਨਾਂ ਕੋਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਦਾ ਚਾਰਜ ਵੀ ਹੈ ਨੇ ਦੱਸਿਆ ਕਿ ਉਕਤ ਸਿਨੇਮਿਆਂ ਬਾਬਤ ਸ਼ਿਕਾਇਤ ਪ੍ਰਾਪਤ ਹੋਈ ਸੀ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਦਫਤਰ ਦੀ ਟੀਮ ਨੇ ਤਹਿਸੀਲਦਾਰ ਜਗਸੀਰ ਸਿੰਘ ਦੀ ਅਗਵਾਈ ਹੇਠ ਮੌਕਾ ਚੈੱਕ ਕੀਤਾ ਤਾਂ ਦੋ ਥਾਵਾਂ ਉੱਤੇ ਗੈਰ ਕਾਨੂੰਨੀ ਢੰਗ ਛੋਟੇ ਹਾਲ ਵਿੱਚ ਫਿਲਮਾਂ ਵਿਖਾਈਆਂ ਜਾ ਰਹੀਆਂ ਸਨ।

ਉਹਨਾਂ ਦੱਸਿਆ ਕਿ ਬਿਨਾਂ ਲਾਇਸੰਸ ਤੋਂ ਜਨਤਕ ਤੌਰ ਉੱਤੇ ਇਸ ਤਰ੍ਹਾਂ ਫਿਲਮ ਵਿਖਾਉਣੀ ਸਿਨੇਮਾ ਐਕਟ ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਸਾਡੀ ਟੀਮ ਨੇ ਦੋਵਾਂ ਸਿਨੇਮਿਆਂ ਨੂੰ ਸੀਲ ਕਰਕੇ ਕਾਰਵਾਈ ਆਰੰਭ ਦਿੱਤੀ ਹੈ।

ਸ ਢਿੱਲੋਂ ਨੇ ਜ਼ਿਲ੍ਹੇ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਦੀ ਜਾਣਕਾਰੀ ਵਿੱਚ ਕੋਈ ਅਜਿਹਾ ਸਿਨੇਮਾ ਜਿਸ ਕੋਲ ਲਾਇਸੰਸ ਨਾ ਹੋਵੇ, ਕੰਮ ਕਰ ਰਿਹਾ ਹੈ ਤਾਂ ਉਹ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫਤਰ ਜਾਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਦੇ ਦਫਤਰ ਸੂਚਨਾ ਦੇਣ ਤਾਂ ਜੋ ਅਸੀਂ ਅਜਿਹੀਆਂ ਗੈਰ ਕਾਨੂੰਨੀ ਸਿਨੇਮਿਆਂ ਨੂੰ ਸੀਲ ਕਰ ਸਕੀਏ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ