ਯੈੱਸ ਪੰਜਾਬ
ਜਲੰਧਰ, ਸਤੰਬਰ 21, 2024:
ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਮਰਹੂਮ ਪੱਤਰਕਾਰ ਸਵਦੇਸ਼ ਨਨਚਾਹਲ ਦੇ ਘਰ ਜਾ ਕੇ ਪਰਿਵਾਰ ਨਾਲ ਉਨ੍ਹਾਂ ਦੀ ਅਚਾਨਕ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਡਿਪਟੀ ਕਮਿਸ਼ਨਰ, ਜਿਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਿਨੇਸ਼ ਢੱਲ ਵੀ ਮੌਜੂਦ ਸਨ, ਵੱਲੋਂ ਸਵਦੇਸ਼ ਦੇ ਪਿਤਾ ਭਾਰਤ ਭੂਸ਼ਣ, ਮਾਤਾ ਸਨੇਹ ਲਤਾ ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਮੌਤ ਦੇ ਕਾਰਨਾਂ ਸਬੰਧੀ ਸਾਰੀ ਜਾਣਕਾਰੀ ਹਾਸਲ ਕੀਤੀ ਗਈ।
ਉਨ੍ਹਾਂ ਸਵਦੇਸ਼ ਨਨਚਾਹਲ ਨੂੰ ਉਸਾਰੂ ਸੋਚ ਵਾਲਾ ਅਤੇ ਆਪਣੇ ਕਿਤੇ ਨੂੰ ਸਮਰਪਿਤ ਪੱਤਰਕਾਰ ਦੱਸਦਿਆਂ ਕਿਹਾ ਕਿ ਸਵਦੇਸ਼ ਬਹੁਤ ਸੁਲਝੇ ਹੋਏ ਪੱਤਰਕਾਰ ਸਨ ਅਤੇ ਉਨ੍ਹਾਂ ਵੱਖ-ਵੱਖ ਅਖ਼ਬਾਰਾਂ ਵਿੱਚ ਕੰਮ ਦਾ ਬਹਿਤਰੀਨ ਤਜ਼ੁਰਬਾ ਹੋਣ ਕਰਕੇ ਨਿਡਰ ਹੋ ਕੇ ਆਪਣੀਆਂ ਸੇਵਾਵਾਂ ਨਿਭਾਈਆਂ।
ਡਾ.ਅਗਰਵਾਲ ਨੇ ਭਵਿੱਖ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਸਵਦੇਸ਼ ਵੱਲੋਂ ਆਪਣੀ ਨਿਊਜ਼ ਵੈਬਸਾਈਟ ਚਲਾਈ ਜਾ ਰਹੀ ਸੀ।