Sunday, May 19, 2024

ਵਾਹਿਗੁਰੂ

spot_img
spot_img

DC ਜਤਿੰਦਰ ਜੋਰਵਾਲ ਅਤੇ SSP ਸਰਤਾਜ ਸਿੰਘ ਚਾਹਲ ਹੋਲੀ ਵਾਲੇ ਦਿਨ ਸੰਗਰੂਰ ਸ਼ਰਾਬ ਕਾਂਡ ਦੇ ਪੀੜਤ ਪਰਿਵਾਰਾਂ ਤਕ ਪੁੱਜੇ, ਕੀਤਾ ਹਮਦਰਦੀ ਦਾ ਪ੍ਰਗਟਾਵਾ

- Advertisement -

ਯੈੱਸ ਪੰਜਾਬ
ਗੁੱਜਰਾਂ/ਦਿੜ੍ਹਬਾ, ਮਾਰਚ 25, 2024:

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਨੇ ਅੱਜ ਹੋਲੀ ਵਾਲੇ ਦਿਨ ਵੀ ਦਿੜਬਾ ਤੇ ਸੁਨਾਮ ਵਿਖੇ ਪੀੜਤ ਪਰਿਵਾਰਾਂ ਦੇ ਘਰ ਵਿਖੇ ਜਾ ਕੇ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।

ਪਿੰਡ ਗੁੱਜਰਾਂ, ਢੰਡੋਲੀ ਖੁਰਦ ਅਤੇ ਟਿੱਬੀ ਰਵਿਦਾਸਪੁਰਾ ਵਿਖੇ ਵੱਖ-ਵੱਖ ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਮਿਲਾਵਟੀ ਸ਼ਰਾਬ ਦੇ ਕਾਲੇ ਕਾਰੋਬਾਰ ਨਾਲ ਜੁੜੇ ਗੈਰ ਸਮਾਜਿਕ ਅਨਸਰਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਹਨਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਪੀੜਤ ਪਰਿਵਾਰਾਂ ਦੇ ਨਾਲ ਖੜਾ ਹੈ।

ਇਸ ਦੌਰਾਨ ਉਹਨਾਂ ਪਿੰਡਾਂ ਦੇ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਮਾਜ ਵਿੱਚੋਂ ਨਸ਼ਾ ਤਸਕਰਾਂ ਦਾ ਸਫਾਇਆ ਕਰਨ ਵਿੱਚ ਆਪਣਾ ਸਹਿਯੋਗ ਦੇਣ ਤਾਂ ਜੋ ਸਭ ਦੇ ਮਿਲਵਰਤਨ ਨਾਲ ਇਸ ਸਮਾਜਿਕ ਬੁਰਾਈ ਦਾ ਮੁਕੰਮਲ ਤੌਰ ਤੇ ਖਾਤਮਾ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਅਤੇ ਸਿਵਲ ਹਸਪਤਾਲ ਸੰਗਰੂਰ ਤੋਂ 15 ਹੋਰ ਮਰੀਜ਼ਾਂ ਨੂੰ ਤੰਦਰੁਸਤ ਹੁਣ ਉਪਰੰਤ ਘਰਾਂ ਵਿੱਚ ਵਾਪਸ ਭੇਜ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲਾਂ ਵਿੱਚੋਂ ਤੰਦਰੁਸਤ ਹੋ ਕੇ ਪਰਤੇ ਇਹਨਾਂ ਵਿਅਕਤੀਆਂ ਦੀ ਸਿਹਤ ਦੀ ਨਿਰੰਤਰ ਨਿਗਰਾਨੀ ਰੱਖੀ ਜਾਵੇ।

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਜੋ ਕਿ ਖੁਦ ਵੀ ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਨਾਲ ਬੀਤੇ ਦਿਨੀ ਸਿਵਲ ਹਸਪਤਾਲ ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਜੇਰੇ ਇਲਾਜ ਇਹਨਾਂ ਮਰੀਜ਼ਾਂ ਦੀ ਸਿਹਤ ਸਬੰਧੀ ਜਾਇਜ਼ਾ ਲੈ ਕੇ ਆਏ ਸਨ, ਨੇ ਦੱਸਿਆ ਕਿ ਜਿਲਾ ਪ੍ਰਸ਼ਾਸਨ ਦੀ ਅਗਵਾਈ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ‘ਤੇ ਅਧਾਰਤ ਸਾਂਝੀਆ ਟੀਮਾਂ ਲਗਾਤਾਰ ਪ੍ਰਭਾਵਿਤ ਪਿੰਡਾਂ ਵਿੱਚ ਘਰ ਘਰ ਜਾ ਕੇ ਸਰਵੇਖਣ ਕਰ ਰਹੀਆਂ ਹਨ ਅਤੇ ਅੱਜ ਹੋਲੀ ਵਾਲੇ ਦਿਨ ਵੀ ਸਾਰੀਆਂ ਟੀਮਾਂ ਪੂਰੀ ਸਰਗਰਮੀ ਦੇ ਨਾਲ ਲੋਕਾਂ ਨਾਲ ਰਾਬਤਾ ਰੱਖਦੀਆਂ ਰਹੀਆਂ ਤਾਂ ਜੋ ਕੋਈ ਵੀ ਅਜਿਹਾ ਵਿਅਕਤੀ ਮੈਡੀਕਲ ਸੁਵਿਧਾ ਤੋਂ ਵਾਂਝਾ ਨਾ ਰਹੇ ਜਿਸ ਦੁਆਰਾ ਪਿਛਲੇ ਦਿਨਾਂ ਵਿੱਚ ਇਹੋ ਜਿਹੀ ਮਿਲਾਵਟੀ ਸ਼ਰਾਬ ਦਾ ਸੇਵਨ ਕੀਤਾ ਗਿਆ ਸੀ।

ਉਹਨਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਸਾਰੇ ਹੀ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਲੋਕਾਂ ਨੂੰ ਅਨਾਊਂਸਮੈਂਟਾਂ ਦੇ ਰਾਹੀਂ ਅਜਿਹੀ ਨਕਲੀ ਸ਼ਰਾਬ ਦਾ ਸੇਵਨ ਨਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਜਾਗਰੂਕਤਾ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਪ੍ਰਸ਼ਾਸਨ ਨੂੰ ਲੋਕਾਂ ਤੋਂ ਵੀ ਸਹਿਯੋਗ ਲੋੜੀਂਦਾ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਦੇ ਘਰ ਕਿਸੇ ਵੀ ਮਾਤਰਾ ਵਿੱਚ ਇਹ ਮਿਲਾਵਟੀ ਸ਼ਰਾਬ ਪਈ ਹੈ ਤਾਂ ਉਹ ਇਸ ਬਾਰੇ ਸੂਚਨਾ ਪੁਲਿਸ ਹੈਲਪ ਲਾਈਨ ਨੰਬਰ 112 ਉੱਤੇ ਜਰੂਰ ਦੇਵੇ ਤਾਂ ਜੋ ਕਿਸੇ ਵੀ ਵਿਅਕਤੀ ਦਾ ਭਵਿੱਖ ਵਿੱਚ ਜਾਨੀ ਨੁਕਸਾਨ ਨਾ ਹੋ ਸਕੇ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,120FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...