spot_img
Saturday, June 15, 2024

ਵਾਹਿਗੁਰੂ

spot_img
spot_img

ਕਤਲ ਕੇਸ ਵਿੱਚ ਰਾਮ ਰਹੀਮ ਨੂੰ ਬਰੀ ਕੀਤੇ ਜਾਣ ਦਾ ਫ਼ੈਸਲਾ ਅਸੰਤੁਸ਼ਟੀਜਨਕ: ਐਡਵੋਕੇਟ ਧਾਮੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 28 ਮਈ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਡੇਰੇ ਦੇ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਬਰੀ ਕੀਤੇ ਜਾਣ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਆਚਰਣਹੀਣ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਇਸ ਵਿਅਕਤੀ ਨੂੰ ਕਿਸੇ ਕਿਸਮ ਦੀ ਰਾਹਤ ਨਹੀਂ ਮਿਲਣੀ ਚਾਹੀਦੀ।

ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਗੁਰਮੀਤ ਰਾਮ ਰਾਹੀਮ ’ਤੇ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨਿਯਮਾਂ ਨੂੰ ਨਜ਼ਰਅੰਦਾਜ਼ ਕਰਕੇ ਪੂਰੀ ਤਰ੍ਹਾਂ ਮਿਹਰਬਾਨ ਹੈ ਅਤੇ ਹੁਣ ਰਣਜੀਤ ਸਿੰਘ ਕਤਲ ਕੇਸ ਵਿੱਚ ਆਇਆ ਫੈਸਲਾ ਵੀ ਅਸੰਤੁਸ਼ਟੀਜਨਕ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਸੀਂ ਅਦਾਲਤਾਂ ਦਾ ਸਤਿਕਾਰ ਕਰਦੇ ਹਾਂ। ਉਨ੍ਹਾਂ ਕਿਹਾ ਕਿ ਰਾਮ ਰਹੀਮ ਕਈ ਸੰਗੀਨ ਅਪਰਾਧਾਂ ਤਹਿਤ ਸਜ਼ਾ ਕੱਟ ਰਿਹਾ ਹੈ ਅਤੇ ਸੀਬੀਆਈ ਦਾ ਇਹ ਫਰਜ਼ ਹੈ ਕਿ ਉਹ ਰਣਜੀਤ ਸਿੰਘ ਕਤਲ ਕੇਸ ਦੀ ਅੱਗੇ ਠੋਸ ਪੈਰਵਾਈ ਯਕੀਨੀ ਬਣਾਵੇ ਤਾਂ ਜੋ ਜਾਂਚ ਪ੍ਰਣਾਲੀ ਤੋਂ ਲੋਕਾਂ ਦਾ ਭਰੋਸਾ ਨਾ ਟੁੱਟੇ।

ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਪ੍ਰਤੀਨਿੱਧ ਸੰਸਥਾ ਹੁੰਦਿਆਂ ਇੱਕ ਪੰਥ-ਦੋਖੀ ਵਿਅਕਤੀ ਰਾਮ ਰਹੀਮ ਵਿਰੁੱਧ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਉਸ ਦੇ ਪਰਿਵਾਰ ਦੀ ਸੰਭਵ ਮਦਦ ਲਈ ਵੀ ਤਿਆਰ ਹੈ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...