Friday, March 29, 2024

ਵਾਹਿਗੁਰੂ

spot_img
spot_img

Delhi ਕੂਚ ਕਰ ਰਹੇ ਕਿਸਾਨਾਂ ’ਤੇ ਅੰਨ੍ਹੇਵਾਹ ਬੁਛਾੜਾਂ, ਅੱਥਰੂ ਗੈਸ ਛੱਡਣੀ Khattar ਸਰਕਾਰ ਦੀ ਵਹਿਸ਼ੀਆਨਾ ਹਰਕਤ: Sukhjinder Randhawa

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਨਵੰਬਰ, 2020 –
ਕਾਲੇ ਖੇਤੀ ਕਾਨੂੰਨਾਂ ਦੀ ਮੁਖਾਲਫਤ ਲਈ ਸ਼ਾਂਤਮਈ ਢੰਗ ਨਾਲ ਦਿੱਲੀ ਕੂਚ ਕਰ ਰਹੇ ਹਰਿਆਣਾ ਦੇ ਬਾਰਡਰ ਉਤੇ ਪੰਜਾਬ ਦੇ ਕਿਸਾਨਾਂ ਉਤੇ ਅੰਨ੍ਹੇਵਾਹ ਪਾਣੀਆਂ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਛੱਡਣਾ ਖੱਟਰ ਸਰਕਾਰ ਦੀ ਵਹਿਸ਼ੀਆਨਾ ਹਰਕਤ ਹੈ।

ਭਾਜਪਾ ਸਰਕਾਰ ਦੀ ਇਸ ਕਾਰਵਾਈ ਦੀ ਕਰੜੀ ਆਲੋਚਨਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੰਵਿਧਾਨ ਦਿਵਸ ਮੌਕੇ ਹਰਿਆਣਾ ਸਰਕਾਰ ਨੇ ਕਿਸਾਨਾਂ ਦਾ ਸੰਵਿਧਾਨਕ ਹੱਕ ਖੋਹਣ ਲਈ ਬੱਜਰ ਗਲਤੀ ਕੀਤੀ ਹੈ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਸਾਨਾਂ ਦੀ ਹਮਾਇਤ ਕਰਦਿਆਂ ਸ. ਰੰਧਾਵਾ ਨੇ ਕਿਹਾ ਕਿ ਉਹ ਸ਼ਾਂਤਮਈ ਤਰੀਕੇ ਨਾਲ ਆਪਣੇ ਜਮੂਹਰੀ ਹੱਕਾਂ ਦੀ ਵਰਤੋਂ ਕਰਦੇ ਹੋਏ ਦਿੱਲੀ ਵਿਖੇ ਧਰਨਾ ਦੇਣ ਜਾ ਰਹੇ ਸਨ ਜੋ ਕਿ ਦੇਸ਼ ਦੇ ਹਰ ਨਾਗਰਿਕ ਨੂੰ ਸੰਵਿਧਾਨ ਵਿੱਚ ਹੱਕ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨਾਲ ਲੱਗਦੇ ਹਰਿਆਣਾ ਦੇ ਬਾਰਡਰਾਂ ਨੂੰ ਸੀਲ ਕਰ ਕੇ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਬਿਗਾਨਗੀ ਦਾ ਅਹਿਸਾਸ ਕਰਵਾਇਆ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨਾਲ ਜਿੰਨੇ ਪੰਜਾਬ ਦੇ ਕਿਸਾਨ, ਮਜ਼ਦੂਰ ਤੇ ਆੜ੍ਹਤੀਏ ਤਬਾਹ ਹੋਣਗੇ ਉਥੇ ਹਰਿਆਣਾ ਦੇ ਕਿਸਾਨ, ਮਜ਼ਦੂਰ ਤੇ ਆੜ੍ਹਤੀਆ ਦਾ ਭਵਿੱਖ ਵੀ ਦਾਅ ਉਤੇ ਲੱਗੇਗਾ। ਪ੍ਰੰਤੂ ਖੱਟਰ ਸਰਕਾਰ ਤਾਂ ਦਿੱਲੀ ਦਰਬਾਰ ਵਿੱਚ ਬੈਠੇ ਆਕਾਵਾਂ ਨੂੰ ਖੁਸ਼ ਕਰਨ ਲਈ ਕਿਸਾਨਾਂ ਉਤੇ ਜ਼ੁਲਮ ਕਰਨ ‘ਤੇ ਉਤਾਰੂ ਹੈ।

ਸੁਖਜਿੰਦਰ ਸਿੰਘ ਰੰਧਾਵਾ ਨੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਉਤੇ ਵੀ ਨਿਸ਼ਾਨਾ ਸੇਧਦਿਆਂ ਕਿਹਾ ਕਿ ਹਰਿਆਣਾ ਸਰਕਾਰ ਦੀ ਦਮਨਕਾਰੀ ਨੀਤੀ ਵਿੱਚ ਭਾਈਵਾਲ ਦੇਵੀ ਲਾਲ ਦੇ ਪੋਤਰੇ ਨੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

ਉਨ੍ਹਾਂ ਕਿਹਾ ਕਿ ਕਿਸਾਨੀ ਪਾਰਟੀ ਦਾ ਦਮ ਭਰਨ ਵਾਲੇ ਚੌਟਾਲਾ ਪਰਿਵਾਰ ਦੇ ਫਰਜ਼ੰਦ ਵੱਲੋਂ ਕਿਸਾਨ ਵਿਰੋਧੀ ਤਾਕਤਾਂ ਦੇ ਨਾਲ ਖੜ੍ਹਨ ਦੀ ਕਾਰਵਾਈ ਨੂੰ ਕਿਸਾਨ ਕਦੇ ਵੀ ਮੁਆਫ ਨਹੀਂ ਕਰਨਗੇ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...