Wednesday, April 24, 2024

ਵਾਹਿਗੁਰੂ

spot_img
spot_img

Delhi ਨੂੰ ਤੁਰੇ ਕਾਫ਼ਲਿਆਂ ਵੱਲੋਂ ਖ਼ੇਤੀ ਕਾਨੂੰਨ ਰੱਦ ਕਰਵਾ ਕੇ ਹੀ Punjab ਮੁੜਣ ਦਾ ਐਲਾਨ, ਮਗਰੋਂ ਪੱਕੇ ਮੋਰਚੇ ਜਾਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ 27 ਨਵੰਬਰ, 2020 –
ਦਿੱਲੀ ਵਿਖੇ ਪੰਜਾਬ ਦੀਆਂ 30 ਕਿਸਾਨ-ਜਥੇਬੰਦੀਆਂ ਦੇ ਲੱਖਾਂ ਦੀ ਗਿਣਤੀ ਦੇ ਕਾਫ਼ਲੇ ਪਹੁੰਚਣ ਦੇ ਨਾਲ-ਨਾਲ ਸੰਘਰਸ਼ ਦੇ 58ਵੇਂ ਦਿਨ ਪੰਜਾਬ ਭਰ ‘ਚ ਵੀ ਟੋਲ-ਪਲਾਜ਼ਿਆਂ, ਭਾਜਪਾ ਆਗੂਆਂ ਦੇ ਘਰਾਂ, ਅੰਬਾਨੀਆਂ ਦੇ ਰਿਲਾਇੰਸ ਪੰਪਾਂ ਅਤੇ ਸ਼ਾਪਿੰਗ-ਮਾਲਜ਼ ਸਾਹਮਣੇ ਵੀ ਕਰੀਬ 50 ਥਾਵਾਂ ‘ਤੇ ਪੱਕੇ-ਧਰਨੇ ਜਾਰੀ ਰੱਖੇ ਗਏ।

ਜਥੇਬੰਦੀਆਂ ਵੱਲੋਂ ਦਿੱਲੀ-ਮੋਰਚੇ ਲਈ ਜਾ ਰਹੇ ਸ਼ਹਾਦਤ ਦਾ ਜਾਮ ਪੀ ਗਏ ਦੋ ਕਿਸਾਨ ਆਗਆੂਂ ਕਾਹਨ ਸਿੰਘ ਧਨੇਰ-ਬਰਨਾਲਾ ਅਤੇ ਧੰਨਾ ਸਿੰਘ ਖਿਆਲੀ ਚਹਿਲਾਂ ਵਾਲੀ-ਮਾਨਸਾ ਨੂੰ ਦੋ ਮਿੰਟ ਦਾ ਮੋਨ ਧਾਰਕੇ ਸ਼ਹੀਦ ਕਿਸਾਨ ਆਗੂਆਂ ਨੂੰ ਸ਼ਰਾਂਧਜਲੀ ਭੇਂਟ ਕੀਤੀ ਗਈ। ਪੰਜਾਬ ਦੇ ਵੱਖ-ਵੱਖ ਪਿੰਡਾਂ ‘ਚ ਕਿਸਾਨਾਂ ਨੇ ਹਰਿਆਣਾ ਦੇ ਮੁੱਖ-ਮੰਤਰੀ ਮਨੋਹਰ ਲਾਲ ਖੱਟੜ ਦੇ ਪੁਤਲੇ ਵੀ ਫੂਕੇ ।

ਕਿਸਾਨ-ਆਗੂਆਂ ਨੇ ਹਰਿਆਣਾ-ਸਰਕਾਰ ਵੱਲੋਂ ਪੰਜਾਬ ਦੇ ਕਿਸਾਨ ‘ਤੇ ਲਾਠੀਚਾਰਜ ਕਰਨ, ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਅੱਥਰੂ-ਗੈਸ ਦੇ ਗੋਲ਼ਿਆਂ ਰਾਹੀਂ ਕੀਤੇ ਅੱਤਿਆਚਾਰ ਨੂੰ ਤਾਨਾਸ਼ਾਹੀ ਕਰਾਰ ਦਿੱਤਾ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਲੜਾਈ ਕੇਂਦਰ-ਸਰਕਾਰ ਨਾਲ ਹੈ, ਇਸ ਕਰਕੇ ਉਹ ਦੇਸ਼ ਭਰ ਦੀਆਂ 500 ਕਿਸਾਨ-ਜਥੇਬੰਦੀਆਂ ਦੇ ਸੱਦੇ ਤਹਿਤ ਦਿੱਲੀ ਜਾਣਾ ਚਾਹੁੰਦੇ ਸਨ, ਪਰ ਖੱਟੜ ਸਰਕਾਰ ਵੱਲੋਂ ਹਰਿਆਣਾ ਦੀਆਂ ਹੱਦਾਂ ਸੀਲ ਕਰਕੇ ਗੈਰ-ਜਮਹੂਰੀ ਤਰੀਕਿਆਂ ਨਾਲ ਪੰਜਾਬ ਦੇ ਕਿਸਾਨਾਂ ਦਾ ਰਾਹ ਰੋਕਿਆ ਅਤੇ ਜ਼ਬਰ ਕੀਤਾ ਗਿਆ।

ਪਰ ਫਿਰ ਵੀ ਹਜ਼ਾਰਾਂ ਟਰੈਕਟਰ-ਟਰਾਲਿਆਂਂ ਦੇ ਕਾਫ਼ਲੇ ਦਿੱਲੀ ਤੱਕ ਦਾਖ਼ਲ ਹੋਣ ਲਈ ਸਫ਼ਲ ਹੋ ਗਏ ਹਨ । ਠੰਡ, ਬੱਦਲਵਾਈ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਕਾਫਲਿਆਂ ਦੇ ਦਿੱਲੀ ਵੱਲ ਕੂਚ ਕਰ ਜਾਣ ਦੇ ਬਾਵਜੂਦ ਵੀ ਸੈਂਕੜੇ ਕਿਸਾਨਾਂ ਦਾ ਲਗਾਤਾਰ ਚਲਦੇ ਸੰਘਰਸ਼ਾਂ ਵਿੱਚ ਪਹੁੰਚਕੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਨੂੰਨਾਂ ਅਤੇ ਬਿਜਲੀ ਸੋਧ ਬਿਲ-2020 ਖਿਲਾਫ ਰੋਹਲੀ ਗਰਜ ਬੁਲੰਦ ਕਰਨ ਨੂੰ ਉਤਸ਼ਾਹਜਨਕ ਵਰਤਾਰਾ ਕਿਹਾ।

ਇਸ ਸੰਘਰਸ਼ ਨੂੰ ਦੋ ਮਹੀਨੇ ਦੇ ਕਰੀਬ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਲੋਕ ਮਨਾਂ ਅੰਦਰ ਜੋਸ਼ ਅਤੇ ਗੁੱਸਾ ਮੱਠਾ ਹੋਣ ਦੀ ਬਜਾਏ ਲੋਕ ਮਨਾਂ ਅੰਦਰ ਮੋਦੀ ਸਰਕਾਰ ਦੀਆਂ ਅੰਬਾਨੀਆਂ,ਅਡਾਨੀਆਂ ਪੱਖੀ ਲੋਕ ਵਿਰੋਧੀ ਨੀਤੀਆਂ ਖਿਲਾਫ ਹੋਰ ਵਧੇਰੇ ਉਬਾਲੇ ਖਾ ਰਿਹਾ ਹੈ।

ਪੰਜਾਬ ਭਰ ‘ਚੋਂ ਦੂਜੇ ਦਿਨ ਵੀ ਕਿਸਾਨ ਕਾਫਲਿਆਂ ਨੇ ਸੈਂਕੜਿਆਂ ਦੀ ਗਿਣਤੀ ਵਿੱਚ ਟਰਾਲੀਆਂ ਟਰੈਕਟਰਾਂ ਰਾਸ਼ਨ, ਪਾਣੀ, ਦਵਾਈਆਂ, ਸੌਣ ਵਗੈਰਾ ਦਾ ਸਮੁੱਚਾ ਪ੍ਰਬੰਧ ਕਰਕੇ ਖੱਟਰ ਹਕੂਮਤ ਵੱਲੋਂ ਲਾਈਆਂ ਸਾਰੀਆਂ ਰੋਕਾਂ ਨੂੰ ਤੋੜਦਿਆਂ, ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਦੇ ਗੋਲਿਆਂ ਦੀ ਪ੍ਰਵਾਹ ਨਾਂ ਕਰਦਿਆਂ ਦਿੱਲੀ ਵਿਚ ਦਾਖਲ ਹੋਣ ਵਿੱਚ ਸਫਲ ਹੋ ਗਏ ਹਨ। ਮੋਦੀ ਹਕੂਮਤ ਦੇ ਪੈਰ’ਚ ਪੈਰ ਧਰਦੀ ਹਰਿਆਣਾ ਸਰਕਾਰ ਨੇ ਪੰਜਾਬ ਵਿੱਚ ਜਮੀਨਾਂ ਦੀ ਰਾਖੀ ਲਈ ਨਿੱਕਲੇ ਕਿਸਾਨ ਕਾਫਲਿਆਂ ਨੂੰ ਰੋਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।

ਮਜਬੂਤ ਬੈਰੀਕਾਡਾਂ ਤੋਂ ਅੱਗੇ ਵੱਡੇ ਪੱਥਰ ਸੜਕ ਤੇ ਸੁੱਟ, ਸੈਂਕੜੇ ਟਰੱਕ ਮਿੱਟੀ ਰਾਹੀ ਰਸਤਾ ਰੋਕਣ ਤੋਂ ਅੱਗੇ, ਕਈ ਕਈ ਮੀਟਰ ਸੜਕਾਂ ਪੁੱਟਕੇ ਕਾਫਲਿਆਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ। ਪਰ ਹਰਿਆਣੇ ਦੇ ਜੁਝਾਰੂ ਕਿਸਾਨਾਂ ਦੇ ਪੂਰਨ ਸਹਿਯੋਗ ਸਦਕਾ ਤਮਾਮ ਅੜਿੱਕਿਆਂ ਨੂੰ ਚਕਨਾਚੂਰ ਕਰਕੇ ਲਿੰਕ ਸੜਕਾਂ ਰਾਹੀਂ ਦਿੱਲੀ ਦੀ ਧੌਣ ‘ਤੇ ਗੋਡਾ ਧਰਨ ਲਈ ਆਪਣੀ ਜਥੇਬੰਦਕ ਤਾਕਤ ਦੇ ਦਮ ਦਿੱਲੀ ਵਿੱਚ ਸ਼ਾਮਲ ਹੋ ਗਏ ਹਨ।

ਮੁਲਕ ਭਰ ਦੇ ਕਿਸਾਨਾਂ-ਮਜਦੂਰਾਂ ਦੀ ਸਾਂਝੀ ਜੰਗ ਦੀ ਲੜਾਈ ਦਿੱਲੀ ਦੇ ਤਖਤ ਨਾਲ ਹੈ। ਇਹ ਮੁਲਕ ਦੇ ਕਿਸਾਨਾਂ, ਮਜਦੂਰਾਂ ਸਮੇਤ ਹੋਰ ਸੱਭੇ ਮਿਹਨਤਕਸ਼ ਤਬਕਿਆਂ ਦੀ ਜਿੰਦਗੀ ਮੌਤ ਦੀ ਇਸ ਰਾਜ ਭਾਗ ਉੱਪਰ ਕਾਬਜ ਹਾਕਮ ਜਮਾਤ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਸਾਮਰਾਜੀ ਦਿਸ਼ਾ ਨਿਰਦੇਸ਼ਤ ਨੀਤੀਆਂ ਖਿਲ਼ਾਫ ਸਾਂਝੀ ਲੜਾਈ ਹੈ।

ਕਿਸਾਨ ਆਗੂਆਂ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨ ਕਾਫ਼ਲਿਆਂ ਦੇ ਦ੍ਰਿੜ ਇਰਾਦਿਆਂ ਅੱਗੇ ਝੁਕ ਕੇ ਥੁੱਕ ਕੇ ਚੱਟਣਾ ਪਿਆ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...