Monday, February 24, 2025
spot_img
spot_img
spot_img
spot_img

Delhi ਵਿੱਚ Punjab CM ਅਵਾਸ Kapoorthala House ‘ਤੇ ਚੋਣ ਕਮਿਸ਼ਨ ਦੇ ਛਾਪੇ ਦੀ ਆਪ’ ਆਗੂਆਂ ਨੇ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ
ਚੰਡੀਗੜ੍ਹ, 30 ਜਨਵਰੀ, 2025

ਆਮ ਆਦਮੀ ਪਾਰਟੀ (AAP) Punjab ਦੇ ਆਗੂਆਂ ਨੇ Delhi ਵਿੱਚ Punjab ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ Kapoorthala House ‘ਤੇ ਚੋਣ ਕਮਿਸ਼ਨ ਦੇ ਛਾਪੇ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਆਗੂਆਂ ਨੇ ਇਸ ਘਟਨਾ ਦੀ ਸਖ਼ਤ ਆਲੋਚਨਾ ਕੀਤੀ ਅਤੇ ਇਸ ਨੂੰ ਬਦਲੇ ਦੀ ਭਾਵਨਾ ਤੋਂ ਪ੍ਰੇਰਿਤ ਕਾਰਵਾਈ ਕਰਾਰ ਦਿੱਤਾ

ਇਸ ਘਟਨਾ ‘ਤੇ ਮੁੱਖ ਮੰਤਰੀ Bhagwant Mann ਨੇ ਟਵੀਟ ਕਰਕੇ ਲਿਖਿਆ, “ਅੱਜ ਦਿੱਲੀ ਪੁਲਿਸ ਦੇ ਨਾਲ ਚੋਣ ਕਮਿਸ਼ਨ ਦੀ ਟੀਮ ਦਿੱਲੀ ਵਿੱਚ ਮੇਰੇ ਘਰ ਕਪੂਰਥਲਾ ਹਾਊਸ ਰੇਡ ਕਰਨ ਪਹੁੰਚੀ ਹੈ। ਦਿੱਲੀ ‘ਚ ਬੀਜੇਪੀ ਵਾਲੇ ਸ਼ਰ੍ਹੇਆਮ ਪੈਸੇ ਵੰਡ ਰਹੇ ਨੇ ਪਰ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਨੂੰ ਕੁੱਝ ਵੀ ਨਹੀਂ ਦਿਖ ਰਿਹਾ। ਇਨ੍ਹਾਂ ‘ਤੇ ਕੋਈ ਕਾਰਵਾਈ ਨਹੀਂ ਹੋ ਰਹੀ।ਇੱਕ ਤਰੀਕੇ ਨਾਲ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਇਸ਼ਾਰੇ ‘ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੀ ਹੈ, ਜੋਕਿ ਬਹੁਤ ਹੀ ਨਿੰਦਣਯੋਗ ਹੈ”

‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਹਾਰ ਤੋਂ ਡਰੀ ਹੋਈ ਹੈ ਅਤੇ ਇਸ ਲਈ ਚੋਣਾਂ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਪਰਵੇਸ਼ ਵਰਮਾ ਲਗਾਤਾਰ ਪੈਸੇ ਵੰਡ ਰਹੇ ਹਨ ਪਰ ਚੋਣ ਕਮਿਸ਼ਨ ਨੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਭਾਜਪਾ ਦੇ ਇਸ਼ਾਰੇ ‘ਤੇ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਰਵੱਈਆ ਬਹੁਤ ਪੱਖਪਾਤੀ ਹੈ। ਉਹ ਖੁੱਲ੍ਹ ਕੇ ਭਾਜਪਾ ਦਾ ਸਮਰਥਨ ਕਰ ਰਿਹਾ ਹੈ। ਉਨ੍ਹਾਂ ਨੂੰ ਭਾਜਪਾ ਆਗੂਆਂ ਖ਼ਿਲਾਫ਼ ਕੁਝ ਨਜ਼ਰ ਨਹੀਂ ਆਉਂਦਾ ਜਦੋਂਕਿ ਉਨ੍ਹਾਂ ਦੇ ਆਗੂਆਂ ਖ਼ਿਲਾਫ਼ ਲਗਾਤਾਰ ਪੈਸੇ ਵੰਡਣ ਦੀਆਂ ਖ਼ਬਰਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਪੰਜਾਬੀਆਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਅਰੋੜਾ ਨੇ ਭਾਜਪਾ ਉਮੀਦਵਾਰ ਕੈਲਾਸ਼ ਗਹਿਲੋਤ ਦੀ ਵੀ ਉਦਾਹਰਨ ਦਿੱਤੀ ਕਿ ਕਿਸ ਤਰ੍ਹਾਂ ਉਹ ਆਪਣੇ ਚੋਣ ਦਫ਼ਤਰ ਵਿੱਚ ਲੋਕਾਂ ਨੂੰ ਪੈਸੇ ਵੰਡ ਰਹੇ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ‘ਆਪ’ ਆਗੂਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਗਈ ਸੀ ਪਰ ਜਾਂਚ ਏਜੰਸੀਆਂ ਦੇ ਹੱਥ ਕੁਝ ਨਹੀਂ ਲੱਗਾ। ਇਸ ਵਾਰ ਵੀ ਕੁਝ ਹਾਸਲ ਨਹੀਂ ਹੋਣ ਵਾਲਾ।

‘ਆਪ’ ਵਿਧਾਇਕ ਜੀਵਨ ਜੋਤ ਕੌਰ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਪੁੱਛਿਆ ਕਿ ਚੋਣ ਕਮਿਸ਼ਨ ਪਰਵੇਸ਼ ਵਰਮਾ ਦੇ ਘਰ ਕਦੋਂ ਛਾਪਾ ਮਾਰੇਗਾ? ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਭਾਜਪਾ ਦੇ ਇਸ਼ਾਰੇ ’ਤੇ ਨੱਚ ਰਿਹਾ ਹੈ। ਇਹ ਬਹੁਤ ਨਿੰਦਣਯੋਗ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ