Saturday, April 27, 2024

ਵਾਹਿਗੁਰੂ

spot_img
spot_img

Delhi Police ਵੱਲੋਂ ਰੋਕਾ ਲਾਉਣ ਦੇ ਬਾਵਜੂਦ DSGMC ਨੇ ਰਾਜਧਾਨੀ ਪੁੱਜੇ ਕਿਸਾਨਾਂ ਲਈ ਲਾਇਆ ਲੰਗਰ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 27 ਨਵੰਬਰ, 2020 –
ਦਿੱਲੀ ਪੁਲਿਸ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੂੰ ਗਿਰਫ਼ਤਾਰ ਕਰਨ ਦੀ ਅਸਫ਼ਲ ਕੋਸ਼ਿਸ਼ ਅਤੇ ਵਾਰ-ਵਾਰ ਰੋਕਾ ਲਾਉਣ ਦੇ ਯਤਨ ਕਰਨ ਦੇ ਬਾਵਜੂਦ ਦਿੱਲੀ ਕਮੇਟੀ ਨੇ ਅੱਜ ਰਾਜਧਾਨੀ ਪੁੱਜੇ ਸੰਘਰਸ਼ ਸ਼ੀਲ ਕਿਸਾਨਾਂ ਵਾਸਤੇ ਲੰਗਰ ਲਗਾਇਆ।

ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦੋ ਦਿਨ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ ਦਿੱਲੀ ਕਮੇਟੀ ਰਾਜਧਾਨੀ ਵਿਚ ਰੋਸ਼ ਮੁਜ਼ਾਹਿਰਾ ਕਰਨ ਜਾਂ ਧਰਨ ਦੇਣ ਲਈ ਆਉਣ ਵਾਸਤੇ ਕਿਸਾਨਾਂ ਵਾਸਤੇ ਲੰਗਰ ਤੇ ਹੋਰ ਜਰੂਰੀ ਵਸਤਾਂ ਦਾ ਪ੍ਰਬੰਧ ਕਰੇਗੀ।

ਅੱਜ ਜਦੋਂ ਲੱਖਾਂ ਦੀ ਗਿਣਤੀ ਵਿਚ ਕਿਸਾਨ ਦਿੱਲੀ ਬਾਰਡਰ ’ਤੇ ਪੁੱਜੇ ਤਾਂ ਸ. ਸਿਰਸਾ ਵੱਲੋਂ ਕੀਤੇ ਐਲਾਨ ਮੁਤਾਬਕ ਦਿੱਲੀ ਗੁਰਦੁਆਰਾ ਕਮੇਟੀ ਨੇ ਕਿਸਾਨਾਂ ਵਾਸਤੇ ਲੰਗਰ ਤਿਆਰ ਕਰ ਲਿਆ। ਸ. ਸਿਰਸਾ ਦੀ ਅਗੁਵਾਈ ਵਿਚ ਕਮੇਟੀ ਦੀ ਟੀਮ ਜਦੋਂ ਲੰਗਰ ਕਿਸਾਨਾਂ ਵਾਸਤੇ ਲੈ ਜਾਣ ਲੱਗੀ ਤਾਂ ਦਿੱਲੀ ਪੁਲਿਸ ਨੇ ਸ. ਸਿਰਸਾ ਨੂੰ ਗਿਰਫ਼ਤਾਰ ਕਰਨ ਅਤੇ ਲੰਗਰ ਰੋਕਣ ਦਾ ਯਤਨ ਕੀਤਾ ਜੋ ਅਸਫ਼ਲ ਰਿਹਾ ਇਸ ਮਗਰੋਂ ਦਿੱਲੀ ਗੁਰਦੁਆਰਾ ਕਮੇਟੀ ਦੀ ਟੀਮ ਬਾਰਡਰ ਤੇ ਪੁੱਜ ਗਈ ਅਤੇ ਰੋਸ਼ ਮੁਜ਼ਾਹਿਰਾ ਕਰ ਰਹੇ ਕਿਸਾਨਾਂ ਨੂੰ ਲੰਗਰ ਛਕਾਇਆ।

ਇਸ ਮੌਕੇ ਸ. ਸਿਰਸਾ ਨੇ ਆਖਿਆ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਨੂੰ ਆਪਣੇ ਸੰਘਰਸ਼ ਕਰ ਰਹੇ ਭਰਾਵਾਂ ਨੂੰ ਲੰਗਰ ਛਕਾਉਣ ਤੋਂ ਰੋਕਿਆ ਜਾ ਰਿਹਾ ਹੈ ਜਦੋਂ ਕਿ ਅਸੀਂ ਇਸ ਦਾ ਐਲਾਨ ਦੋ ਦਿਨ ਪਹਿਲਾਂ ਹੀ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਲੰਗਰ ਪ੍ਰਥਾ ਗੁਰੂ ਨਾਨਕ ਦੇਵ ਜੀ ਵੱਲੋਂ ਭੁੱਖੇ ਸਾਧੂਆਂ ਨੂੰ ਲੰਗਰ ਛਕਾ ਕੇ ਸ਼ੁਰੂ ਕੀਤੀ ਗਈ ਸੀ ਤੇ ਉਸ ਸਮੇਂ ਤੋਂ ਲੈ ਕੇ ਸਿੱਖ ਕੌਮ ਬਗੈਰ ਕਿਸੇ ਧਰਮ ਜਾਂ ਭੇਦਭਾਵ ਦੇ ਸੰਗਤਾਂ ਨੂੰ ਲੰਗਰ ਛਕਾਉਂਦੀ ਹੈੇ ਉਨ੍ਹਾਂ ਕਿਹਾ ਕਿ ਕਿਸਾਨ ਆਪਣਾ ਹਕ ਮੰਗਣ ਲਈ ਦਿੱਲੀ ਆਏ ਹਨ ਅਤੇ ਇਨ੍ਹਾਂ ਨੂੰ ਲੰਗਰ ਛਕਾਉਣਾ ਸਾਡਾ ਫ਼ਰਜ਼ ਹੈ।

ਇਹ ਬਹੁਤ ਹੀ ਮੰਦਭਾਗੀ ਤੇ ਨਿੰਦਣਯੋਗ ਗੱਲ ਹੈ ਕਿ ਦਿੱਲੀ ਪੁਲਿਸ ਦਿੱਲੀ ਗੁਰਦੁਆਰਾ ਕਮੇਟੀ ਨੂੰ ਕਿਸਾਨਾਂ ਨੂੰ ਲੰਗਰ ਛਕਾਉਣ ਤੋਂ ਰੋਕਣ ਦਾ ਯਤਨ ਕਰ ਰਹੀ ਹੈ।

ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ, ਜਾਇੰਟ ਸਕੱਤਰ ਹਰਵਿੰਦਰ ਸਿੰਘ ਕੇ.ਪੀ, ਦਿੱਲੀ ਕਮੇਟੀ ਦੇ ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ, ਮੈਂਬਰ ਹਰਜੀਤ ਸਿੰਘ ਪੱਪਾ, ਗੁਰਮੀਤ ਸਿੰਘ ਭਾਟੀਆ, ਸਰਵਜੀਤ ਸਿੰਘ ਵਿਰਕ, ਵਿਕਰਮ ਸਿੰਘ ਰੋਹਿਣੀ, ਨੌਜਵਾਨ ਆਗੂ ਜਸਪ੍ਰੀਤ ਸਿਘ ਵਿੱਕੀ ਮਾਨ, ਸੁਖਵਿੰਦਰ ਸਿੰਘ ਬੱਬਰ, ਗਗਨ ਸਿੰਘ ਛਿਆਸੀ ਨੇ ਵੀ ਬਾਰਡਰ ’ਤੇ ਪੁੱਜ ਕੇ ਕਿਸਾਨਾਂ ਨੂੰ ਸਮਰਥਨ ਦਾ ਐਲਾਨ ਕੀਤਾ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...