Saturday, April 20, 2024

ਵਾਹਿਗੁਰੂ

spot_img
spot_img

ਗੁਰਦੁਆਰਾ ਬੰਗਲਾ ਸਾਹਿਬ ਵਿਚ ਰਾਜਾ ਜੈ ਸਿੰਘ ਰੋਡ ’ਤੇ ਬਣੇਗੀ ਦਰਸ਼ਨੀ ਡਿਓੜੀ, ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਨੇ ਰੱਖਿਆ ਨੀਂਹ ਪੱਥਰ

- Advertisement -

Delhi’s Gurdwara Bangla Sahib to have new Darshani Deori on Jai Singh Road

ਯੈੱਸ ਪੰਜਾਬ
ਨਵੀਂ ਦਿੱਲੀ, 10 ਜਨਵਰੀ, 2023 –
ਗੁਰਦੁਆਰਾ ਬੰਗਲਾ ਸਾਹਿਬ ਵਿਚ ਰਾਜਾ ਜੈ ਸਿੰਘ ਰੋਡ ’ਤੇ ਦਰਸ਼ਨੀ ਡਿਓੜੀ ਯਾਨੀ ਮੇਨ ਗੇਟ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਕਾਰ ਸੇਵਾ ਵਾਲੇ ਬਾਬਾ ਬਚਨ ਜੀ ਨੇ ਰੱਖਿਆ। ਇਸ ਮੌਕੇ ਕਾਰ ਸੇਵਾ ਵਾਲੇ ਬਾਬਾ ਸੁਰਿੰਦਰ ਸਿੰਘ ਜੀ, ਬਾਬਾ ਰਵੀ ਜੀ, ਬਾਬਾ ਲੱਖਾ ਸਿੰਘ ਜੀ, ਗੁਰੁਦਆਰਾ ਬੰਗਲਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਜੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਭੁਪਿੰਦਰ ਸਿੰਘ ਭੁੱਲਰ, ਅਮਰਜੀਤ ਸਿੰਘ ਪਿੰਕੀ, ਸੁਰਜੀਤ ਸਿੰਘ ਜੀਤੀ ਆਦਿ ਮੌਜੂਦ ਸਨ।

ਦਰਸ਼ਨੀ ਡਿਓੜੀ ਦਾ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਨੇ ਨਾਮ ਸਿਮਰਨ ਕੀਤਾ ਅਤੇ ਇਸ ਉਪਰੰਤ ਗਿਆਨੀ ਰਣਜੀਤ ਸਿੰਘ ਨੇ ਅਰਦਾਸ ਕੀਤੀ। ਬਾਬਾ ਸੁਰਿੰਦਰਸਿੰਘ ਨੇ ਦੱਸਿਆ ਕਿ ਦਰਸ਼ਨੀ ਡਿਓੜੀ ਦਾ ਨਿਰਮਾਣ ਕਾਰਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਸਮੇਤ ਸਮੁੱਚੀ ਕਮੇਟੀ ਦੇ ਸਹਿਯੋਗ ਨਾਲ ਮੁਕੰਮਲ ਕੀਤਾ ਜਾਵੇਗਾ ਅਤੇ ਸਾਡੀ ਪੂਰੀ ਕੋਸ਼ਿਸ਼ ਹੋਵੇਗੀ ਕਿ ਜਲਦੀ ਤੋਂ ਜਲਦੀ ਇਸਨੂੰ ਪੂਰਾ ਕਰਕੇ ਸੰਗਤ ਨੂੰ ਸਮਰਪਿਤ ਕੀਤਾ ਜਾਵੇ।

ਸਰਦਾਰ ਭੁਪਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਗੁਰਦੁਆਰਾ ਬੰਗਲ ਸਾਹਿਬ ਦੇ ਰਾਜਾ ਜੈ ਸਿੰਘ ਰੋਡ ਵਾਲੀ ਸਾਈਡ ਮੇਨ ਗੇਟ ਯਾਨੀ ਦਰਸ਼ਨੀ ਡਿਉੜੀ ਦਾ ਕੰਮ ਬਾਕੀ ਸੀ ਤੇ ਬਾਕੀ ਰਸਤਿਆਂ ’ਤੇ ਪਹਿਲਾਂ ਹੀ ਵੱਡੇ ਗੇਟ ਬਣੇ ਹੋਏ ਸਨ ਜਿਸ ਕਾਰਨ ਕਮੇਅ ਨੇ ਫੈਸਲਾ ਲਿਆ ਤੇ ਬਾਬਾ ਬਚਨ ਸਿੰਘ ਜੀ ਨੂੰ ਇਹ ਡਿਉੜੀ ਬਣਾਉਣ ਦੀ ਅਪੀਲ ਕੀਤੀ ਜਿਸ ਲਈ ਅੱਜ ਨੀਂਹ ਪੱਥਰ ਰੱਖਿਆ ਗਿਆ ਹੈ ਤੇ ਇਹ ਜਲਦੀ ਬਣ ਕੇ ਤਿਆਰ ਹੋ ਜਾਵੇਗਾ। ਇਸ ਤੋਂ ਇਲਾਵਾ ਹੋਰ ਵੀ ਸੁੰਦਰੀਕਰਨ ਦੇ ਕਾਰਜ ਗੁਰਦੁਆਰਾ ਸਾਹਿਬ ਵਿਚ ਚਲ ਰਹੇ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...