ਯੈੱਸ ਪੰਜਾਬ
ਮਾਲੇਰਕੋਟਲਾ, 15 ਜਨਵਰੀ, 2025
ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵੱਜੋਂ ਡਿਪਟੀ ਕਮਿਸ਼ਨਰ Dr. Pallavi ਨੇ Negotiable Instruments Act 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ 2025 ਦਿਨ ਸੁਕਰਵਾਰ ਨੂੰ ਜ਼ਿਲ੍ਹਾ Malerkotla ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, ਬੈਂਕਾਂ ਆਦਿ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ।
ਡਿਪਟੀ ਕਮਿਸ਼ਨਰ ਡਾ. ਪੱਲਵੀ ਕਿਹਾ ਕਿ ਇਹ ਹੁਕਮ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ,ਬੋਰਡਾਂ,ਸਕੂਲਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ ‘ਤੇ ਲਾਗੂ ਨਹੀਂ ਹੋਣਗੇ।