Saturday, April 27, 2024

ਵਾਹਿਗੁਰੂ

spot_img
spot_img

ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ‘ਤਪਦੀਆਂ ਰੁੱਤਾਂ ਦੇ ਸ਼ਾਇਰ’ ਪੁਸਤਕ ਲੋਕ ਅਰਪਣ

- Advertisement -

ਯੈੱਸ ਪੰਜਾਬ
ਜਲੰਧਰ, 28 ਜਨਵਰੀ, 2022 –
ਤਰੱਕੀਪਸੰਦ ਤਹਿਰੀਕ ਦੇ ਹਸਤਾਖ਼ਰਾਂ ਦੇ ਰੇਖਾ ਚਿੱਤਰ, ਜੀਵਨੀਆਂ, ਸਾਹਿਤਕ ਦੇਣ ਹੱਦਾਂ, ਸਰਹੱਦਾਂ, ਬੋਲੀਆਂ ਦੀਆਂ
ਰਵਾਇਤੀ ਬੰਦਸ਼ਾਂ ਪਾਰ ਕਰਕੇ ਸਾਂਝੀ ਪਰਵਾਜ਼ ਦਾ ਸਿਰਨਾਵਾਂ ਦੱਸਦੀ ‘ਤਪਦੀਆਂ ਰੁੱਤਾਂ ਦੇ ਸ਼ਾਇਰ’ ਪੁਸਤਕ, ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਲੋਕ ਅਰਪਣ ਕੀਤੀ ਗਈ। ਪੁਸਤਕ ਦੇ ਸੰਗ੍ਰਹਿਕਾਰ, ਅਨੁਵਾਦਕ, ਸੰਪਾਦਕ ਅਤੇ ਲੇਖਕ ਪੰਜਾਬੀ ਸਾਹਿਤ ਜਗਤ ਦੇ ਨਾਮਵਰ ਕਲਮਕਾਰ ਸਰਵਣ ਜ਼ਫ਼ਰ ਦੀ ਪੁਸਤਕ ‘ਤਪਦੀਆਂ ਰੁੱਤਾਂ ਦੇ ਸ਼ਾਇਰ’, ਸਥਾਨਕ ਦੇਸ਼ ਭਗਤ ਯਾਦਗਾਰ ਹਾਲ ’ਚ ਲੋਕ ਅਰਪਣ ਕਰਦਿਆਂ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਨੇ
ਕਿਹਾ ਕਿ ਸਰਵਣ ਜ਼ਫ਼ਰ ਜਿਹੋ ਜਿਹੀ ਬਹੁਪੱਖੀ, ਕਲਾਵੰਤੀ, ਸੁਹਜ ਅਤੇ ਸਮਰਪਤ ਸਖਸ਼ੀਅਤ ਹੈ, ਉਸ ਤਰ੍ਹਾਂ ਦੀ ਪੁਸਤਕ ਪੰਜਾਬੀ ਸਾਹਿਤ ਦੀ ਝੋਲੀ ਪਾ ਕੇ ਗ਼ਦਰ ਲਹਿਰ ਦੀ ਵਿਰਾਸਤ ਦਾ ਸਿਰ ਉੱਚਾ ਕੀਤਾ ਹੈ।

ਕਮੇਟੀ ਮੈਂਬਰ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਕਿਹਾ ਕਿ ਅੱਜ ਜਦੋਂ ਮੁਲਕ ਅੰਦਰ ਤੇਜ਼ ਫ਼ਿਰਕੂ ਹਨੇਰੀ ਵਗਾਉਣ, ਵੰਡੀਆਂ ਪਾਉਣ ਅਤੇ ਲੋਕਾਂ ਦੇ ਸਿਵਿਆਂ ’ਤੇ ਰੋਟੀਆਂ ਸੇਕਣ ਦੀ ਹੋਛੀ ਰਾਜਨੀਤੀ ਹੰਕਾਰੀ ਫਿਰਦੀ ਹੈ; ਅਜੇਹੇ ਮੌਕੇ ਪੰਜਾਬੀ, ਉਰਦੂ, ਹਿੰਦੀ, ਅੰਗਰੇਜ਼ੀ ਆਦਿ ਭਾਸ਼ਾਵਾਂ ਦੀਆਂ ਵਿਸ਼ਵ ਪ੍ਰਸਿੱਧ ਹਸਤੀਆਂ ਨੂੰ ਇੱਕੋ ਜਿਲਦ ਵਿੱਚ ਇਕੱਠਿਆਂ ਕਰਨਾ ਸਾਡੇ ਮੁਲਕ ਦੀ ਸਾਂਝੀ ਵਿਰਾਸਤ ਨੂੰ ਅੱਗੇ ਤੋਰਨ ਦਾ ਅਮੁੱਲਾ ਨਜ਼ਰਾਨਾ ਹੈ।

ਕਮੇਟੀ ਦੇ ਸੀਨੀਅਰ ਟਰੱਸਟੀ ਸੁਰਿੰਦਰ ਕੁਮਾਰੀ ਕੋਛੜ ਅਤੇ ਕਮੇਟੀ ਮੈਂਬਰ ਚਰੰਜੀ ਲਾਲ ਕੰਗਣੀਵਾਲ ਨੇ ਕਿਹਾ ਕਿ ਜਦੋਂ ਬੁੱਧੀਜੀਵੀ ਜੇਲ੍ਹੀਂ ਡੱਕ ਰੱਖੇ ਹਨ, ਜਦੋਂ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਉਪਰ ਰੋਕਾਂ ਮੜ੍ਹੀਆਂ ਜਾ ਰਹੀਆਂ ਹਨ, ਅਜੇਹੀ ਰੁੱਤੇ ਇਹ ਪੁਸਤਕ ਸਾਂਝਾਂ ਦੀ ਖੁਸ਼ਬੋ ਵੰਡਦੀ ਪੌਣ ਦਾ ਬੁੱਲਾ ਸਿੱਧ ਹੋਏਗੀ।

ਕਮੇਟੀ ਨੇ ਸਰਵਣ ਜ਼ਫ਼ਰ ਅਤੇ ਡਾ. ਸੁਖਦੇਵ ਸਿਰਸਾ ਨੂੰ ਇਸ ਮਾਣਮੱਤੇ ਉੱਦਮ ਲਈ ਮੁਬਾਰਕ ਦਿੱਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...