Monday, May 13, 2024

ਵਾਹਿਗੁਰੂ

spot_img
spot_img

ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ: DC ਕੁਲਵੰਤ ਸਿੰਘ

- Advertisement -

ਯੈੱਸ ਪੰਜਾਬ
ਮੋਗਾ, 28 ਅਪ੍ਰੈਲ, 2024

ਕਣਕ ਦੀ ਖਰੀਦ ਦਾ ਸੀਜਨ ਪੂਰੇ ਜੋਬਨ ਉੱਤੇ ਹੈ। ਜ਼ਮੀਨੀ ਪੱਧਰ ਉੱਤੇ ਕਈ ਤਰ੍ਹਾਂ ਦੀਆਂ ਅੜਚਨਾਂ ਹੋਣ ਦੇ ਬਾਵਜ਼ੂਦ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਖਰੀਦ ਪ੍ਰਕਿਰਿਆ ਸੁਚਾਰੂ ਤਰੀਕੇ ਨਾਲ ਜਾਰੀ ਰਹੇ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਮੰਡੀਆਂ ਵਿੱਚ ਪ੍ਰੇਸ਼ਾਨ ਨਾ ਹੋਣਾ ਪਵੇ। ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਇਸ ਵੇਲੇ ਜਿੱਥੇ ਕਣਕ ਦੀ ਆਮਦ ਵਿੱਚ ਤੇਜ਼ੀ ਆਈ ਹੈ ਉਥੇ ਹੀ ਖਰੀਦ, ਅਦਾਇਗੀ ਅਤੇ ਲਿਫਟਿੰਗ ਵਿੱਚ ਵੀ ਬਹੁਤ ਤੇਜ਼ੀ ਆ ਗਈ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚੋਂ ਨਾਲ ਦੀ ਨਾਲ ਹੀ ਵਿਹਲਾ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਅੱਜ ਮੋਗਾ ਵੀ ਮੁੱਖ ਦਾਣਾ ਮੰਡੀ ਸਮੇਤ ਕਈ ਮੰਡੀਆਂ ਦਾ ਦੌਰਾ ਕਰਦਿਆਂ ਜਾਣਕਾਰੀ ਦਿੱਤੀ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 409558 ਮੀਟ੍ਰਿਕ ਟਨ ਕਣਕ ਦੀ ਆਮਦ ਦਰਜ ਕੀਤੀ ਜਾ ਚੁੱਕੀ ਹੈ। ਜਿਸ ਵਿਚੋਂ 374195 ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ ਅਤੇ 161879 ਮੀਟ੍ਰਿਕ ਟਨ ਦੀ ਲਿਫਟਿੰਗ ਵੀ ਹੋ ਚੁੱਕੀ ਹੈ।

ਖਰੀਦੀ ਹੋਈ ਕਣਕ ਦੀ ਅਦਾਇਗੀ ਪ੍ਰਸ਼ਾਸ਼ਨ ਵੱਲੋਂ 48 ਘੰਟੇ ਵਿੱਚ ਕਰਨੀ ਹੁੰਦੀ ਹੈ ਪਰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਹ ਅਦਾਇਗੀ 24 ਘੰਟੇ ਤੋਂ ਵੀ ਘੱਟ ਸਮੇਂ ਵਿੱਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਮੋਗਾ ਵਿੱਚ 491.77 ਕਰੋੜ ਦੇ ਮੁਕਾਬਲੇ ਹੁਣ ਤੱਕ 652.68 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਜੋ ਕਿ ਕੁੱਲ ਅਦਾਇਗੀ ਦਾ 132.72 ਫ਼ੀਸਦੀ ਬਣਦੀ ਹੈ।

ਲਿਫਟਿੰਗ ਬਾਰੇ ਸਥਿਤੀ ਸਾਫ ਕਰਦਿਆਂ ਉਹਨਾਂ ਕਿਹਾ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਸੀਜਨ ਵਿੱਚ ਇਕੋ ਸਮੇਂ ਤੇਜ਼ੀ ਆਉਣ ਕਾਰਨ ਮੰਡੀਆਂ ਵਿਚ ਲਿਫਟਿੰਗ ਦੀ ਸਥਿਤੀ ਪੈਦਾ ਹੋ ਗਈ ਸੀ ਪਰ ਹੁਣ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਹੁਣ ਰੋਜ਼ਾਨਾ 30 ਹਜ਼ਾਰ ਮੀਟ੍ਰਿਕ ਟਨ ਤੋਂ ਵਧੇਰੇ ਦੀ ਲਿਫਟਿੰਗ ਕੀਤੀ ਜਾ ਰਹੀ ਹੈ, ਜੋ ਕਿ ਪਿਛਲੇ ਸਾਲਾਂ ਦੇ ਰਿਕਾਰਡ 27287 ਮੀਟ੍ਰਿਕ ਟਨ ਤੋਂ ਕਿਤੇ ਜਿਆਦਾ ਹੈ।

ਆੜ੍ਹਤੀ ਭਾਈਚਾਰੇ ਵੱਲੋਂ ਇਸ ਵਾਰ ਅਡਾਨੀ ਸਾਈਲੋ ਵਿੱਚ ਸਿੱਧੇ ਤੌਰ ਉੱਤੇ ਕਣਕ ਨਾ ਭੇਜਣ ਦੇ ਬਾਵਜ਼ੂਦ ਪ੍ਰਸ਼ਾਸ਼ਨ ਵੱਲੋਂ ਪੂਰੀ ਕੋਸ਼ਿਸ਼ ਕਰਕੇ ਰੋਜ਼ਾਨਾ 4000 ਮੀਟ੍ਰਿਕ ਟਨ ਕਣਕ ਪਹੁੰਚਾਈ ਜਾ ਰਹੀ ਹੈ। ਪਿਛਲੇ ਸੀਜਨਾਂ ਦੌਰਾਨ ਇਹ ਦਰ 10 ਹਜ਼ਾਰ ਮੀਟ੍ਰਿਕ ਟਨ ਤੋਂ ਵਧੇਰੇ ਹੁੰਦੀ ਸੀ ਪਰ ਜ਼ਿਲ੍ਹਾ ਪ੍ਰਸ਼ਾਸ਼ਨ ਇਸ ਗੈਪ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

ਦੂਜੇ ਪਾਸੇ ਜ਼ਿਲ੍ਹਾ ਮੋਗਾ ਵਿਚ 2 ਹੀ ਰੇਲਵੇ ਸਟੇਸ਼ਨ ਹਨ, ਜਿਥੋਂ ਸਪੈਸ਼ਲ ਲਗਾ ਕੇ ਕਣਕ ਭੇਜੀ ਜਾ ਸਕਦੀ ਹੈ। ਇਹ ਸਪੈਸ਼ਲਾਂ ਲਗਾਤਾਰ ਲਗਵਾਈਆਂ ਜਾ ਰਹੀਆਂ ਹਨ।

ਇਥੇ ਇਹ ਗੱਲ ਵਿਸ਼ੇਸ਼ ਤੌਰ ਉੱਤੇ ਦੱਸਣਯੋਗ ਹੈ ਕਿ ਅਗਾਮੀ ਝੋਨੇ ਦੀ ਲਵਾਈ ਦੇ ਸੀਜਨ ਨੂੰ ਧਿਆਨ ਨੂੰ ਰੱਖਦੇ ਹੋਏ ਕਿਸਾਨਾਂ ਲਈ ਫਰਟੀਲਾਈਜ਼ਰ ਦੀ ਆਮਦ ਵੀ ਸ਼ੁਰੂ ਹੋ ਗਈ ਹੈ। ਕਿਉਂਕਿ ਕਣਕ ਦੀ ਕਟਾਈ ਤੋਂ ਬਾਅਦ ਕਿਸਾਨਾਂ ਵੱਲੋਂ ਇਕੋ ਦਮ ਫਰਟੀਲਾਈਜ਼ਰ ਦੀ ਮੰਗ ਵੀ ਸ਼ੁਰੂ ਕਰ ਦੇਣੀ ਹੈ। ਅਜਿਹੀ ਹਾਲਤ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਫਰਟੀਲਾਈਜ਼ਰ ਦੇ ਰੇਕ ਵੀ ਨਾਲੋਂ ਨਾਲ ਲਗਵਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਉੱਤੇ ਭਰੋਸਾ ਰੱਖਣ। ਉਹਨਾਂ ਨੂੰ ਕਿਸੇ ਵੀ ਹਾਲ ਵਿੱਚ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ ਜਾਵੇਗਾ। ਜ਼ਿਲ੍ਹਾ ਮੋਗਾ ਵਿੱਚ ਅਗਲੇ ਇਕ ਦੋ ਦਿਨ ਵਿੱਚ ਲਿਫਟਿੰਗ 100 ਫ਼ੀਸਦੀ ਤੱਕ ਪਹੁੰਚ ਜਾਵੇਗੀ। ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ 6.94 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਹੁਣ ਤੱਕ 61 ਫ਼ੀਸਦੀ ਤੋਂ ਵਧੇਰੇ ਦੀ ਆਮਦ ਹੋ ਚੁੱਕੀ ਹੈ।

ਉਹਨਾਂ ਕਿਸਾਨਾਂ ਨੂੰ ਇਸ ਗੱਲ ਦੀ ਵਧਾਈ ਦਿੱਤੀ ਕਿ ਇਸ ਸਾਲ ਪਿਛਲੇ ਸਾਲਾਂ ਦੇ ਮੁਕਾਬਲੇ ਜ਼ਿਆਦਾ ਝਾੜ ਨਿਕਲ ਰਿਹਾ ਹੈ। ਇਸ ਦੇ ਨਾਲ ਦਾਣੇ ਦੀ ਕੁਆਲਿਟੀ ਵੀ ਵਧੀਆ ਹੈ। ਇਸ ਮੌਕੇ ਉਹਨਾਂ ਕਿਸਾਨਾਂ, ਆੜਤੀਆਂ ਅਤੇ ਮਜਦੂਰਾਂ ਨਾਲ ਵੀ ਗੱਲਬਾਤ ਕੀਤੀ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,131FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...