Friday, April 26, 2024

ਵਾਹਿਗੁਰੂ

spot_img
spot_img

ਕਰਤਾਰਪੁਰ ਲਾਂਘੇ ਬਾਰੇ ਡੀ.ਜੀ.ਪੀ. ਦਾ ਬਿਆਨ ਸਿੱਖ ਵਿਰੋਧੀ ਸੋਚ ਦਾ ਪ੍ਰਗਟਾਵਾ: ਲੌਂਗੋਵਾਲ

- Advertisement -

ਅੰਮ੍ਰਿਤਸਰ, 22 ਫਰਵਰੀ, 2020:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਅੱਤਵਾਦ ਨਾਲ ਜੋੜਨ ਦੀ ਸ਼ਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਦੋਵਾਂ ਦੇਸ਼ਾਂ ਨੂੰ ਆਪਸ ਵਿਚ ਜੋੜਣ ਵਾਲਾ ਹੈ ਅਤੇ ਇਸ ਨਾਲ ਅਮਨ ਦਾ ਸੁਨੇਹਾ ਫੈਲਿਆ ਹੈ। ਅੰਗਰੇਜ਼ੀ ਦੇ ਇੱਕ ਅਖ਼ਬਾਰ ਵਿਚ ਸ੍ਰੀ ਦਿਨਕਰ ਗੁਪਤਾ ਵੱਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸੁਰੱਖਿਆ ਲਈ ਖਦਸ਼ਾ ਬਿਆਨ ਕਰਨਾ ਅਤੇ ਸ਼ਰਧਾਲੂਆਂ ਨੂੰ ਸਵਾਲਾਂ ਦੇ ਘੇਰੇ ਵਿਚ ਲੈਣਾ ਸਿੱਖਾਂ ਨੂੰ ਬਦਨਾਮ ਕਰਨ ਵਾਲੀ ਗੱਲ ਹੈ।

ਦੱਸਣਯੋਗ ਹੈ ਕਿ ਪੰਜਾਬ ਦੇ ਡੀ.ਜੀ.ਪੀ. ਨੇ ਆਪਣੇ ਇੱਕ ਬਿਆਨ ਵਿਚ ਕਿਹਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਸਵੇਰੇ ਜਾ ਕੇ ਸ਼ਾਮ ਨੂੰ ਵਾਪਸ ਮੁੜਨ ਵਾਲਾ ਵਿਅਕਤੀ ਇੱਕ ਟਰੇਂਡ ਅੱਤਵਾਦੀ ਬਣ ਸਕਦਾ ਹੈ। ਡੀ.ਜੀ.ਪੀ. ਨੇ ਇਹ ਸਵਾਲ ਵੀ ਉਠਾਇਆ ਹੈ ਕਿ ਇਹ ਲਾਂਘਾ ਪਹਿਲਾਂ ਕਿਉਂ ਨਹੀਂ ਖੋਲ੍ਹਿਆ ਗਿਆ ਅਤੇ ਜੇਕਰ ਵੀਜ਼ਾ ਮੁਕਤ ਆਗਿਆ ਦਿੱਤੀ ਗਈ ਤਾਂ ਅੱਤਵਾਦ ਨੂੰ ਬੜਾਵਾ ਮਿਲ ਸਕਦਾ ਹੈ।


ਇਸ ਨੂੰ ਵੀ ਪੜ੍ਹੋ:
ਸਿੱਖਾਂ ਦੇ ਪੰਜਾਬ ਪੁਲਿਸ ’ਤੇ ਭਰੋਸੇ ਨੂੰ ਬਰਕਰਾਰ ਰੱਖਣ ਲਈ ਦਿਨਕਰ ਗੁਪਤਾ ਨੂੰ ਹਟਾਇਆ ਜਾਵੇ: ਬਾਬਾ ਬੇਦੀ


ਡੀ.ਜੀ.ਪੀ. ਦੇ ਬਿਆਨ ਦੀ ਨਿੰਦਾ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਇੱਕ ਜ਼ੁੰਮੇਵਾਰ ਪੁਲਿਸ ਅਧਿਕਾਰੀ ਵੱਲੋਂ ਅਜਿਹੀ ਗੈਰ ਜ਼ੁੰਮੇਵਾਰਾਨਾ ਬਿਆਨਬਾਜ਼ੀ ਕਰਨੀ ਉਸ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ 70 ਸਾਲਾਂ ਤੋਂ ਕੀਤੀਆਂ ਗਈਆਂ ਅਰਦਾਸਾਂ ਮਗਰੋਂ ਇਹ ਲਾਂਘਾ ਖੁੱਲ੍ਹਾ ਹੈ ਅਤੇ ਇਸ ਨਾਲ ਦੋਵਾਂ ਦੇਸ਼ਾਂ ਵਿਚ ਭਾਈਚਾਰਕ ਸਾਂਝਾਂ ਮਜ਼ਬੂਤ ਹੋਈਆਂ ਹਨ।

ਭਾਰਤ ਤੇ ਪਾਕਿਸਤਾਨ ਸਰਕਾਰਾਂ ਵੱਲੋਂ ਲਏ ਗਏ ਇਸ ਅੰਤਰਰਾਸ਼ਟਰੀ ਫੈਸਲੇ ਦੀ ਪੂਰੇ ਵਿਸ਼ਵ ਵਿਚ ਸ਼ਲਾਘਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਨੇ ਵੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਸਮੇਂ ਇਸ ਲਾਂਘੇ ਨੂੰ ਵਿਸ਼ਵ ਸ਼ਾਂਤੀ ਦਾ ਸੋਮਾ ਕਰਾਰ ਦਿੱਤਾ ਹੈ। ਜੇਕਰ ਅੰਤਰਰਾਸ਼ਟਰੀ ਆਗੂ ਇਸ ਦੀ ਤਾਰੀਫ ਕਰ ਰਹੇ ਹਨ ਤਾਂ ਪੰਜਾਬ ਦਾ ਇੱਕ ਸਮਰੱਥ ਅਧਿਕਾਰੀ ਇਸ ਨੂੰ ਕਿਉਂ ਨਿੰਦ ਰਿਹਾ ਹੈ, ਇਹ ਸਵਾਲ ਪੈਦਾ ਕਰਦਾ ਹੈ।

ਉਨ੍ਹਾਂ ਕਿਹਾ ਕਿ ਡੀ.ਜੀ.ਪੀ. ਦੇ ਬਿਆਨ ਨਾਲ ਸਿੱਖ ਭਾਵਨਾ ਨੂੰ ਠੇਸ ਪੁੱਜੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੂਬੇ ਦਾ ਕੋਈ ਵੀ ਅਧਿਕਾਰੀ ਸਰਕਾਰ ਦੇ ਪ੍ਰਭਾਵ ਹੇਠ ਹੀ ਅਜਿਹਾ ਬਿਆਨ ਦੇ ਸਕਦਾ ਹੈ। ਇਸ ਨਾਲ ਪੰਜਾਬ ਦੀ ਕਾਂਗਰਸ ਸਰਕਾਰ ਵੀ ਸਵਾਲਾ ਦੇ ਘੇਰੇ ਵਿਚ ਆਈ ਹੈ। ਉਨ੍ਹਾਂ ਆਖਿਆ ਕਿ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਅਜਿਹੇ ਬਿਆਨ ਦਿੰਦੇ ਰਹੇ ਹਨ। ਹੁਣ ਡੀ.ਜੀ.ਪੀ. ਨੇ ਮੁੱਖ ਮੰਤਰੀ ਦੀ ਸੁਰ ਵਿਚ ਬੋਲਿਆ ਹੈ।

ਇਸ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਲਾਂਘਾ ਬੰਦ ਕਰਵਾਉਣ ਦੀ ਮਨਸ਼ਾ ਨਾਲ ਕੰਮ ਕਰ ਰਹੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਲਾਂਘੇ ਰਾਹੀਂ ਹੁਣ ਤੱਕ 50 ਹਜ਼ਾਰ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਦੇ ਦਰਸ਼ਨ ਕਰ ਚੁੱਕੇ ਹਨ ਅਤੇ ਇਸ ਦੌਰਾਨ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਜਿਸ ਦਾ ਖਦਸ਼ਾ ਸ੍ਰੀ ਦਿਨਕਰ ਗੁਪਤਾ ਪ੍ਰਗਟ ਕਰ ਰਹੇ ਹਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...