Tuesday, May 13, 2025
spot_img
spot_img
spot_img

DGP Gaurav Yadav ਨੇ ਫਰੀਦਕੋਟ ਵਿੱਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਮੋਗਾ ਵਿੱਚ ਸਮਾਰਟ ਪੁਲਿਸ ਕੰਟਰੋਲ ਰੂਮ ਦਾ ਕੀਤਾ ਉਦਘਾਟਨ

ਯੈੱਸ ਪੰਜਾਬ
ਚੰਡੀਗੜ੍ਹ/ਫਰੀਦਕੋਟ/ਮੋਗਾ, 22 ਅਪ੍ਰੈਲ, 2025

ਮੁੱਖ ਮੰਤਰੀ Bhagwant Singh Mann ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਜ਼ਬੂਤ ਪੁਲਿਸ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) Punjab Gaurav Yadav ਨੇ ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਦੀ ਸਮੀਖਿਆ ਕਰਨ ਲਈ ਅੱਜ ਫਰੀਦਕੋਟ ਅਤੇ ਮੋਗਾ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਦੋਵਾਂ ਜ਼ਿਲ੍ਹਿਆਂ ਵਿੱਚ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।

DGP ਨੇ ਫਰੀਦਕੋਟ ਵਿੱਚ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਹੈ ਜਿਸ ਵਿੱਚ ਅਤਿ-ਆਧੁਨਿਕ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਹਾਈ-ਟੈਕ ਉਪਕਰਨਾਂ ਨਾਲ ਲੈਸ ਕਾਨਫਰੰਸ ਹਾਲ ਅਤੇ 250 ਵਿਅਕਤੀਆਂ ਦੇ ਬੈਠਣ ਦੀ ਸਮਰੱਥਾ ਵਾਲਾ ਇੱਕ ਬ੍ਰੀਫਿੰਗ ਹਾਲ ਸ਼ਾਮਲ ਹੈ, ਜਦੋਂ ਕਿ ਮੋਗਾ ਜ਼ਿਲ੍ਹੇ ਵਿੱਚ ਭਵਿੱਖਮੁਖੀ ਸਮਾਰਟ ਪੁਲਿਸ ਕੰਟਰੋਲ ਰੂਮ ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਡੀਜੀਪੀ ਦੇ ਨਾਲ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਫਰੀਦਕੋਟ ਰੇਂਜ ਅਸ਼ਵਨੀ ਕਪੂਰ ਵੀ ਮੌਜੂਦ ਸਨ।

ਫਰੀਦਕੋਟ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਉੱਨਤ ਡਿਜੀਟਲ ਫੋਰੈਂਸਿਕ ਉਪਕਰਨਾਂ ਨਾਲ ਲੈਸ ਇਸ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨੂੰ ਆਨਲਾਈਨ ਵਿੱਤੀ ਧੋਖਾਧੜੀ, ਪਛਾਣ ਚੋਰੀ (ਆਈਡੈਂਟਿਟੀ ਥੈਪਟ) ਅਤੇ ਸਾਈਬਰ ਧੋਖਾਧੜੀ ਨਾਲ ਨਜਿੱਠਣ ਲਈ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਫਰੀਦਕੋਟ ਪੁਲਿਸ ਵੱਲੋਂ ਪਹਿਲਾਂ ਹੀ 260 ਗੁਆਚੇ ਮੋਬਾਈਲ ਫੋਨ ਮਾਲਕਾਂ ਨੂੰ ਵਾਪਸ ਕੀਤੇ ਗਏ ਹਨ ਅਤੇ ਸਾਈਬਰ ਧੋਖਾਧੜੀ ਪੀੜਤਾਂ ਨੂੰ 90 ਲੱਖ ਰੁਪਏ ਵਾਪਸ ਕਰ ਚੁੱਕੀ ਹੈ।

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੇ ਪੱਧਰ ‘ਤੇ ਸਫਲ ਬਣਾਉਣ ਲਈ ਫਰੀਦਕੋਟ ਪੁਲਿਸ ਦੇ ਅਸਾਧਾਰਨ ਯਤਨਾਂ ਦੀ ਸ਼ਲਾਘਾ ਕਰਦਿਆਂ, ਡੀਜੀਪੀ ਨੇ ਕਿਹਾ ਕਿ ਫਰੀਦਕੋਟ ਪੁਲਿਸ ਨੇ ਜਨਤਾ ਦੇ ਸਹਿਯੋਗ ਨਾਲ ਕੁਸ਼ਲ ਫਾਲੋ-ਅੱਪ ਸਿਸਟਮ ਵਿਕਸਤ ਕੀਤਾ ਹੈ ਅਤੇ 1 ਮਾਰਚ, 2025 ਨੂੰ ਇਸ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ 300 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਫਰੀਦਕੋਟ ਉਹ ਜ਼ਿਲ੍ਹਾ ਹੈ ਜਿੱਥੇ ਪੰਜਾਬ ਸਰਕਾਰ ਦੀ ਸੇਫ ਪੰਜਾਬ ਐਂਟੀ-ਡਰੱਗ ਹੈਲਪਲਾਈਨ ‘9779100200’ ਰਾਹੀਂ ਪ੍ਰਾਪਤ ਸੂਹਾਂ ‘ਤੇ ਕਾਰਵਾਈ ਕਰਦਿਆਂ ਸਭ ਤੋਂ ਵੱਧ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।

ਫਰੀਦਕੋਟ ਪੁਲਿਸ ਵੱਲੋਂ ਆਯੋਜਿਤ ‘ਵੱਡਾ ਖਾਣਾ’ (ਦੁਪਹਿਰ ਦਾ ਖਾਣਾ) ਦੌਰਾਨ ਡੀਜੀਪੀ ਸ਼ਾਮਲ ਹੋਏ, ਜਿੱਥੇ ਸਾਰੇ ਰੈਂਕਾਂ ਦੇ ਅਧਿਕਾਰੀਆਂ ਨੂੰ ਪੁਲਿਸ ਬਲ ਦੇ ਮੁਖੀ ਨਾਲ ਗੱਲਬਾਤ ਕਰਨ ਅਤੇ ਵਿਚਾਰ ਸਾਂਝੇ ਕਰਨ ਦਾ ਮੌਕਾ ਮਿਲਿਆ, ਜਿਸ ਨਾਲ ਖੇਤਰ ਵਿੱਚ ਪ੍ਰਭਾਵਸ਼ਾਲੀ ਟੀਮ ਵਰਕ ਲਈ ਲੋੜੀਂਦੇ ਸਬੰਧ ਮਜ਼ਬੂਤ ਹੋਏ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਫਰੀਕੋਟ ਡਾ. ਪ੍ਰਗਿਆ ਜੈਨ ਨੇ ਡੀਜੀਪੀ ਨੂੰ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਰੀਦਕੋਟ ਪੁਲਿਸ ਨੇ 150 ਐਫਆਈਆਰ ਦਰਜ ਕਰਕੇ 300 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 4.7 ਕਿਲੋ ਹੈਰੋਇਨ, 3 ਕਿਲੋ ਅਫੀਮ, 130 ਕਿਲੋ ਭੁੱਕੀ, 3.83 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਐਨਡੀਪੀਐਸ ਦੀ ਧਾਰਾ 68 ਐਫ ਅਧੀਨ 5 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਫਰੀਜ਼ ਕੀਤੀ ਗਈ ਹੈ ਜਿਸ ਨਾਲ ਜ਼ਿਲ੍ਹਾ ਫਰੀਦਕੋਟ ਵਿੱਚ ਡਰੱਗ ਨੈੱਟਵਰਕ ਨੂੰ ਵੱਡਾ ਝਟਕਾ ਲੱਗਿਆ ਹੈ।

ਡੀਜੀਪੀ ਨੇ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜਨਤਕ ਆਊਟਰੀਚ ਦੌਰਾਨ ਫਰੀਦਕੋਟ ਦੇ ਵਸਨੀਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਉਨ੍ਹਾਂ ਦੇ ਸਹਿਯੋਗ ਦੀ ਮੰਗ ਕੀਤੀ।

ਮੋਗਾ ਵਿੱਚ, ਡੀਜੀਪੀ ਗੌਰਵ ਯਾਦਵ ਨੇ ਸਮਾਰਟ ਪੁਲਿਸ ਕੰਟਰੋਲ ਰੂਮ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਸਹੂਲਤ ਅਤਿ-ਆਧੁਨਿਕ ਨਿਗਰਾਨ ਪ੍ਰਣਾਲੀਆਂ ਅਤੇ ਉੱਨਤ ਨਿਗਰਾਨ ਤਕਨਾਲੋਜੀਆਂ ਨਾਲ ਲੈਸ ਹੈ, ਜੋ ਅਪਰਾਧ ਰੋਕਥਾਮ ਵਿੱਚ ਵਾਧਾ ਕਰੇਗੀ, ਸ਼ੱਕੀ ਗਤੀਵਿਧੀਆਂ ਦੀ ਨਿਗਰਾਨੀ ਕਰੇਗੀ ਅਤੇ ਅਪਰਾਧਿਕ ਤੱਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੱਭਣ ਵਿੱਚ ਸਹਾਇਤਾ ਕਰੇਗੀ।

ਉਨ੍ਹਾਂ ਕਿਹਾ ਕਿ ਮੋਗਾ ਪੁਲਿਸ ਵੱਲੋਂ ਮੋਗਾ ਸ਼ਹਿਰ, ਬਾਘਾਪੁਰਾਣਾ ਅਤੇ ਧਰਮਕੋਟ ਵਿੱਚ 140 ਨਿਗਰਾਨੀ ਕੈਮਰੇ – ਜਿਨ੍ਹਾਂ ਵਿੱਚ 107 ਬੁਲੇਟ ਕੈਮਰੇ ਅਤੇ 33 ਆਟੋਮੈਟਿਕ ਨੰਬਰ ਪਲੇਟ ਪਛਾਣ ਕਰਨ ਕੈਮਰੇ ਸ਼ਾਮਲ ਹਨ – ਲਗਾਏ ਗਏ ਹਨ। ਇਹ ਕੈਮਰੇ ਏ.ਆਈ.-ਸਮਰੱਥ ਹਨ, ਜੋ ਅੰਤਰ-ਜ਼ਿਲ੍ਹਾ ਚੌਕੀਆਂ ਦੀ ਵੀ ਨਿਗਰਾਨੀ ਕਰਨਗੇ।

ਉਨ੍ਹਾਂ ਨੇ ਨਿਹਾਲ ਸਿੰਘ ਵਾਲਾ, ਬਾਘਾਪੁਰਾਣਾ ਅਤੇ ਧਰਮਕੋਟ ਸਬ-ਡਵੀਜ਼ਨਾਂ ਵਿੱਚ 100 ਹੋਰ ਸੀਸੀਟੀਵੀ ਕੈਮਰੇ ਲਗਾਉਣ ਦਾ ਵੀ ਐਲਾਨ ਕੀਤਾ।

ਡੀਜੀਪੀ ਨੇ ਜ਼ਿਲ੍ਹਾ ਮੋਗਾ ਵਿੱਚ ਐਸਐਚਓ ਅਤੇ ਡੀਐਸਪੀ/ਐਸਪੀ ਵਜੋਂ ਤਾਇਨਾਤ ਪੁਲਿਸ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਹੈ ਅਤੇ ਲਾਗੂਕਰਨ ਅਤੇ ਰੋਕਥਾਮ ਰਣਨੀਤੀਆਂ ਵਿੱਚ ਸੁਧਾਰ ਲਈ ਉਨ੍ਹਾਂ ਦੇ ਸੁਝਾਅ ਲੈ ਕੇ ਪੰਜਾਬ ਸਰਕਾਰ ਦੀ ‘ਯੁੱਧ ਨਾਸ਼ਿਆਂ ਵਿਰੁੱਧ’ ਮੁਹਿੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ।

ਐਸਐਸਪੀ ਮੋਗਾ ਅਜੈ ਗਾਂਧੀ ਨੇ ਜ਼ਿਲ੍ਹੇ ਵਿੱਚ 100 ਹੋਰ ਸੀਸੀਟੀਵੀ ਕੈਮਰੇ ਲਗਾਉਣ ਦਾ ਐਲਾਨ ਕਰਨ ਲਈ ਡੀਜੀਪੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕੈਮਰੇ ਨਸ਼ਿਆਂ ਦੇ ਹੌਟਸਪੌਟਾਂ ਅਤੇ ਅੰਤਰ-ਜ਼ਿਲ੍ਹਾ ਸੜਕਾਂ ’ਤੇ ਕੇਂਦ੍ਰਿਤ ਕੀਤੇ ਜਾਣਗੇ ਤਾਂ ਜੋ ਸੜਕੀ ਅਪਰਾਧ ਨੂੰ ਰੋਕਿਆ ਜਾ ਸਕੇ ਅਤੇ ਨਸ਼ਾ ਤਸਕਰਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਸਕੇ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ, ਐਸਐਸਪੀ ਨੇ ਕਿਹਾ ਕਿ ਮੋਗਾ ਪੁਲਿਸ ਨੇ 282 ਨਸ਼ਾ ਤਸਕਰਾਂ ਨੂੰ 6.2 ਕਿਲੋ ਹੈਰੋਇਨ, 148 ਕਿਲੋ ਭੁੱਕੀ, 12 ਲੱਖ ਨਸ਼ੀਲੀਆਂ ਗੋਲੀਆਂ ਅਤੇ 3.11 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਨ ਤੋਂ ਬਾਅਦ 171 ਐਫਆਈਆਰ ਦਰਜ ਕੀਤੀਆਂ ਹਨ।

ਜ਼ਿਕਰਯੋਗ ਹੈ ਕਿ ਡੀਜੀਪੀ ਨੇ ਫਰੀਦਕੋਟ ਅਤੇ ਮੋਗਾ ਪੁਲਿਸ ਦੇ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡੀਜੀਪੀ ਪ੍ਰਸ਼ੰਸਾ ਡਿਸਕਸ ਅਤੇ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ ਵੀ ਕੀਤਾ ਤਾਂ ਜੋ ਉਨ੍ਹਾਂ ਨੂੰ ਆਪਣੀਆਂ ਡਿਊਟੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ।

ਅਹਿਮ ਖ਼ਬਰਾਂ

ਸਾਡੇ ਨਾਲ ਜੁੜੋ

221,605FansLike
111,955FollowersFollow

ਸਿੱਖ ਜਗ਼ਤ

ਮਨੋਰੰਜਨ

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

Babbu Maan ਅਤੇ Guru Randhwa ਦੀ ਫ਼ਿਲਮ ‘ਸ਼ੌਕੀ ਸਰਦਾਰ’ ਦੇ ਦੇ ਗ਼ੀਤਾਂ ਨੇ ਪਾਈ ਧਮਾਲ; ‘ਸ਼ੇਰ ਤੇ ਸ਼ਿਕਾਰ’ ’ਤੇ ‘ਚੁੰਨੀ’ ਕਰ ਰਹੇ ਹਨ ‘ਟਰੈਂਡ’

ਯੈੱਸ ਪੰਜਾਬ 17 ਅਪ੍ਰੈਲ, 2025 ਬਹੁਤ ਉਡੀਕੀ ਜਾ ਰਹੀ Punjab Film ਸ਼ੌਂਕੀ ਸਰਦਾਰ ਦਾ ਉਤਸ਼ਾਹ ਸਿਖਰ 'ਤੇ ਪਹੁੰਚ ਰਿਹਾ ਹੈ, ਇਸਦੇ ਹਾਲ ਹੀ ਵਿੱਚ ਰਿਲੀਜ਼ ਹੋਏ...

Nit C ਨੇ ਪੇਸ਼ ਕੀਤਾ “Impala” – ਪਿਆਰ, ਸ਼ਾਨਦਾਰੀ ਅਤੇ ਕਲਾਸਿਕ ਵਾਈਬਜ਼ ਦਾ ਸੁਰੀਲਾ ਗੀਤ

ਯੈੱਸ ਪੰਜਾਬ 1 ਅਪ੍ਰੈਲ, 2025 ਉੱਭਰਦਾ ਹਿੱਪ-ਹੌਪ ਗਾਇਕ Nit C ਆਪਣਾ ਨਵਾਂ ਗੀਤ "Impala" ਲੈ ਕੇ ਆਇਆ ਹੈ। ਇਹ ਗੀਤ ਪੁਰਾਣੇ ਜ਼ਮਾਨੇ ਦੀ ਖੂਬਸੂਰਤੀ ਨੂੰ ਅੱਜ...

Kandhari ਦਾ ਨਵਾਂ ਗੀਤ “9 Outta 10” ਰਿਲੀਜ਼ – ਸੁਣਨ ਲਈ ਤਿਆਰ ਹੋ ਜਾਓ!

ਯੈੱਸ ਪੰਜਾਬ 27 ਮਾਰਚ, 2025 Punjabi ਸੰਗੀਤ ਦੀ ਸਨਸਨੀ Kandhari ਇੱਕ ਹੋਰ ਧਮਾਕੇਦਾਰ ਗੀਤ "9 Outta 10" ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ...

‘Mehar’ ਦੀ ਸ਼ੂਟਿੰਗ ਮੁਕੰਮਲ! Raj Kundra ਨੇ ਕਾਸਟ ਨਾਲ ਮਨਾਇਆ ਜਸ਼ਨ

ਯੈੱਸ ਪੰਜਾਬ 24 ਮਾਰਚ, 2025 Raj Kundra ਨੇ ਫਿਲਮ ਦੇ ਕਲਾਕਾਰਾਂ ਨਾਲ ਇੱਕ Video ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੂੰ ਸ਼ੂਟਿੰਗ ਦੇ ਪੂਰਾ ਹੋਣ ਦਾ ਜਸ਼ਨ...

Punjabi Film “ਸ਼ੌਂਕੀ ਸਰਦਾਰ” ਦਾ Teaser ਹੋਇਆ ਰਿਲੀਜ਼; 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 10 ਮਾਰਚ, 2025 ਬਹੁਤ ਉਡੀਕੀ ਜਾ ਰਹੀ ਪੰਜਾਬੀ ਫਿਲਮ "Shaunki Sardar " ਨੇ ਟੀਜ਼ਰ ਰਿਲੀਜ਼ ਹੋ ਚੁੱਕਾ ਹੈ, ਜਿਸ ਨੇ ਸਭ ਪਾਸੇ ਧੂਮ ਮਚਾ...

Sunanda Sharma ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ Pushpinder Dhaliwal ਗ੍ਰਿਫ਼ਤਾਰ

ਯੈੱਸ ਪੰਜਾਬ ਚੰਡੀਗੜ੍ਹ, 10 ਮਾਰਚ, 2025 Punjab State Women Commission ਦੇ ਦਖ਼ਲ ਤੋਂ ਬਾਅਦ Punjab Police ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ Sunanda Sharma ਵੱਲੋਂ ਦਾਇਰ ਕੀਤੇ...

ਖ਼ੇਡ ਖ਼ਬਰ

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...

Kurali ਦੀ ਧੀ Navpreet Kaur ਨੇ ਨੈਸ਼ਨਲ ਖੇਡਾਂ ਦੌਰਾਨ Weight Lifting ’ਚ ਕਾਂਸੀ ਦਾ ਤਮਗਾ ਜਿੱਤਿਆ

ਪ੍ਰਭਦੀਪ ਸਿੰਘ ਸੋਢੀ ਕੁਰਾਲੀ, 17 ਅਪ੍ਰੈਲ, 2025 ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ Navpreet Kaur ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ...

Khelo India Youth Games ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 15 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ Khelo India Youth Games ਲਈ Punjab ਦੀ ਮੱਲਖੰਭ (ਮੁੰਡੇ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ Volleyball ਦੇ Trials ਹੁਣ 14 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 12 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ Punjab ਦੀ Volleyball (ਮੁੰਡੇ) ਟੀਮ...

Punjab Under-23 Cricket Team ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ

ਯੈੱਸ ਪੰਜਾਬ ਪਟਿਆਲਾ, 17 ਮਾਰਚ, 2025 ਬੀਤੇ ਦਿਨੀ ਸਮਾਪਤ ਹੋਈ ਅੰਡਰ 23 ਬਹੁ ਦਿਨੀ CK Nayudu Cricket Trophy ਵਿੱਚ Punjab ਦੇ ਮੁੰਡਿਆਂ ਦੀ ਕ੍ਰਿਕਟ ਟੀਮ ਨੇ...
spot_img