Saturday, May 24, 2025
spot_img
spot_img
spot_img
spot_img

DGP Gaurav Yadav ਨੇ CPs, SSPs ਨਾਲ ਕੀਤੀ ਸਮੀਖਿਆ ਮੀਟਿੰਗ; ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਂ-ਸੀਮਾ ਨਿਰਧਾਰਤ

ਯੈੱਸ ਪੰਜਾਬ
ਚੰਡੀਗੜ੍ਹ, 29 ਅਪ੍ਰੈਲ, 2025

ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ Punjab ਸਰਕਾਰ ਦੀ ਸੂਬੇ ਨੂੰ ‘ਨਸ਼ਾ ਮੁਕਤ ਪੰਜਾਬ’ ਬਣਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ,

ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) Punjab Gaurav Yadav ਨੇ ਅੱਜ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ 31 ਮਈ ਤੱਕ ਜ਼ਮੀਨੀ ਪੱਧਰ ‘ਤੇ ਨਸ਼ਿਆਂ ਦੀ ਉਪਲਬਧਤਾ ਨੂੰ ਜ਼ੀਰੋ ਕਰਨ ਬਾਰੇ ਸਖ਼ਤ ਅਲਟੀਮੇਟਮ ਦਿੰਦਿਆਂ ਕਿਹਾ ਕਿ ਅਜਿਹਾ ਕਰਨ ਵਿੱਚ ਅਸਫਲ ਰਹਿਣ ‘ਤੇ ਸਟੇਸ਼ਨ ਹਾਊਸ ਅਫਸਰ (ਐਸਐਚਓ) ਪੱਧਰ ਤੱਕ ਦੇ ਸਾਰੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।

ਡੀਜੀਪੀ ਵੱਲੋਂ ਅੱਜ ਸਪੈਸ਼ਲ DGP ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਏਡੀਜੀਪੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੀਲਾਭ ਕਿਸ਼ੋਰ ਅਤੇ ਏਡੀਜੀਪੀ ਲਾਅ ਐਂਡ ਆਰਡਰ ਨਰੇਸ਼ ਅਰੋੜਾ ਨਾਲ ਸਾਰੇ ਰੇਂਜ ਇੰਸਪੈਕਟਰ ਜਨਰਲ ਆਫ਼ ਪੁਲਿਸ/ਡਿਪਟੀ ਇੰਸਪੈਕਟਰ ਜਨਰਲ (ਆਈਜੀਪੀਜ਼/ਡੀਆਈਜੀਜ਼) ਅਤੇ ਕਮਿਸ਼ਨਰ ਆਫ ਪੁਲਿਸ/ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਸੀਪੀਜ਼/ਐਸਐਸਪੀਜ਼) ਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੌਜੂਦਾ ਕਾਰਜ ਯੋਜਨਾ ਨੂੰ ਪੂਰੀ ਤਰ੍ਹਾਂ ਸੁਚਾਰੂ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ, “ਅਸੀਂ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਫੈਸਲੇ ਲਏ ਹਨ ਜਿਸ ਵਿੱਚ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨਾ ਸ਼ਾਮਲ ਹੈ। ਸੀਪੀਜ਼/ਐਸਐਸਪੀਜ਼, ਡੀਐਸਪੀਜ਼ ਅਤੇ ਐਸਐਚਓਜ਼ ਸਮੇਤ ਹਰੇਕ ਅਧਿਕਾਰੀ ਨੂੰ ਆਪੋ-ਆਪਣੇ ਖੇਤਰਾਂ ਵਿੱਚ ਜ਼ਮੀਨੀ ਪੱਧਰ ‘ਤੇ ਨਸ਼ਿਆਂ ਦਾ ਸਫਾਇਆ ਕਰਨ ਵਿੱਚ ਅਸਫਲ ਰਹਿਣ ਲਈ ਜ਼ਿੰਮੇਵਾਰ ਅਤੇ ਜਵਾਬਦੇਹ ਠਹਿਰਾਇਆ ਜਾਵੇਗਾ।”

ਉਨ੍ਹਾਂ ਕਿਹਾ ਕਿ 31 ਮਈ ਤੋਂ ਬਾਅਦ, ਸਾਰੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਪੇਸ਼ੇਵਰ ਮਾਪਦੰਡਾਂ, ਇੰਟੈਲੀਜੈਂਸ ਅਤੇ ਜਨਤਾ ਤੋਂ ਫੀਡਬੈਕ ਦੀ ਮਦਦ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਸਰਵੇਖਣ ਤੋਂ ਬਾਅਦ, ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਨੂੰ ਇਨਾਮ ਦਿੱਤਾ ਜਾਵੇਗਾ, ਜਦੋਂ ਕਿ ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਡੀਜੀਪੀ ਨੇ ਸਪੱਸ਼ਟ ਕੀਤਾ ਕਿ ਪੁਲਿਸ ਦਾ ਧਿਆਨ ਅੰਕੜੇ-ਅਧਾਰਤ ਟੀਚਿਆਂ ‘ਤੇ ਨਹੀਂ ਹੈ, ਸਗੋਂ ਸੂਬੇ ਭਰ ਵਿੱਚ ਨਸ਼ਿਆਂ ਦੀ ਜ਼ੀਰੋ ਉਪਲਬਧਤਾ ਲਈ ਸਪਲਾਈ ਚੇਨਾਂ ਨੂੰ ਪੂਰੀ ਤਰ੍ਹਾਂ ਤੋੜਨਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਐਨਡੀਪੀਐਸ ਐਕਟ ਤਹਿਤ ਦਰਜ ਕੀਤੇ ਜਾ ਰਹੇ ਮਾਮਲਿਆਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮਾਮਲਿਆਂ ਨੂੰ ਤਰਕਪੂਰਨ ਸਿੱਟੇ ‘ਤੇ ਲੈ ਕੇ ਆਉਣ।

ਜ਼ਿਕਰਯੋਗ ਹੈ ਕਿ 3 ਘੰਟੇ ਚੱਲੀ ਇਹ ਮੀਟਿੰਗ ਦੋ ਹਿੱਸਿਆਂ ਵਿੱਚ ਹੋਈ – ਪਹਿਲੇ ਹਿੱਸੇ ਵਿੱਚ ਜ਼ਿਲ੍ਹੇਵਾਰ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ ਜਿਸ ਵਿੱਚ ਦਰਜ ਕੀਤੀਆਂ ਗਈਆਂ ਐਫਆਈਆਰਜ਼ ਦੀ ਗਿਣਤੀ, ਪ੍ਰਾਪਤੀਆਂ ਅਤੇ ਕਮੀਆਂ ਬਾਰੇ ਸਬੰਧਤ ਰੇਂਜ ਆਈਜੀਪੀਜ਼/ਡੀਆਈਜੀਜ਼ ਅਤੇ ਸੀਪੀਜ਼/ਐਸਐਸਪੀਜ਼ ਨਾਲ ਚਰਚਾ ਕੀਤੀ ਗਈ, ਜਦੋਂ ਕਿ ਦੂਜੇ ਹਿੱਸੇ ਵਿੱਚ ਫੀਲਡ ਅਧਿਕਾਰੀਆਂ ਨੂੰ 31 ਮਈ ਤੱਕ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਯੋਜਨਾ ਪੇਸ਼ ਕਰਨ ਲਈ ਕਿਹਾ ਗਿਆ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੀਟਿੰਗ ਦੌਰਾਨ, ਤਕਨਾਲੋਜੀ ਨੂੰ ਬਲ ਵਿੱਚ ਵਾਧਾ ਕਰਨ ਦੇ ਜ਼ਰੀਏ ਵਜੋਂ ਵਰਤ ਕੇ ਵੱਡੀਆਂ ਮੱਛੀਆਂ ਦਾ ਪਿੱਛਾ ਕਰਨ ਅਤੇ ਉਨ੍ਹਾਂ ਨੂੰ ਟਰੈਕ ਕਰਨ ਲਈ ਵੱਖ-ਵੱਖ ਵਿਧੀਆਂ ਅਤੇ ਤਕਨੀਕਾਂ ‘ਤੇ ਵੀ ਚਰਚਾ ਹੋਈ।

ਉਨ੍ਹਾਂ ਅੱਗੇ ਕਿਹਾ, “ਅਪਰਾਧੀ ਗ੍ਰਿਫ਼ਤਾਰੀ ਤੋਂ ਬਚਣ ਲਈ ਕੱਟ-ਆਊਟ ਤਕਨੀਕਾਂ ਅਤੇ ਵਰਚੁਅਲ ਨੰਬਰਾਂ ਦੀ ਵਰਤੋਂ ਕਰ ਰਹੇ ਹਨ, ਇਸ ਲਈ ਅਸੀਂ ਤਕਨੀਕੀ ਅਤੇ ਮਨੁੱਖੀ ਇੰਟੈਲੀਜੈਂਸ ਦੀ ਵਰਤੋਂ ਕਰਕੇ ਅਜਿਹੇ ਅਪਰਾਧੀਆਂ ਨੂੰ ਫੜਨ ਲਈ ਸੁਚੱਜੀ ਰਣਨੀਤੀ ਤਿਆਰ ਕੀਤੀ ਹੈ।”

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪਛਾਣੇ ਗਏ 755 ਡਰੱਗ ਹੌਟਸਪੌਟਾਂ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਇਨ੍ਹਾਂ ਸੰਵੇਦਨਸ਼ੀਲ ਖੇਤਰਾਂ ਵਿੱਚ ਨਸ਼ਿਆਂ ਦੀ ਜ਼ਿਆਦਾ ਮਾਤਰਾ ਨੂੰ ਰੋਕਣ ਲਈ ਵਾਰ-ਵਾਰ ਟੀਚਾਗਤ ਅਤੇ ਪ੍ਰਭਾਵਸ਼ਾਲੀ ਕੈਸੋ ਆਪਰੇਸ਼ਨ ਕਰ ਰਹੀ ਹੈ।

ਡੀਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗ ਖਾਸ ਕਰਕੇ ਸਿਹਤ ਅਤੇ ਸਿੱਖਿਆ ਵਿਭਾਗ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਇਕਜੁੱਟ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਨਸ਼ਾ ਪੀੜਤਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਸੂਬੇ ਵਿੱਚ ਨਸ਼ਾ ਛੁਡਾਊ ਸਮਰੱਥਾ ਵਧਾਉਣ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ।

ਨਸ਼ਿਆਂ ਵਿਰੁੱਧ ਮੁਹਿੰਮ ਵੱਧ ਤੋਂ ਵੱਧ ਨਾਗਰਿਕਾਂ ਨੂੰ ਸ਼ਾਮਲ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ, ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਲੋਕਾਂ ਨੂੰ ਨਸ਼ਾ ਤਸਕਰਾਂ ਦੀ ਗੁਪਤ ਰੂਪ ਵਿੱਚ ਰਿਪੋਰਟ ਕਰਨ ਲਈ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਈਨ ‘9779100200’ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਇਸ ਹੈਲਪਲਾਈਨ ‘ਤੇ ਪ੍ਰਾਪਤ ਹੋਣ ਵਾਲੀ ਹਰ ਸੂਚਨਾ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਨਿੱਜੀ ਤੌਰ ‘ਤੇ ਪ੍ਰਗਤੀ ਦੀ ਸਮੀਖਿਆ ਕਰ ਰਹੇ ਹਨ।

ਇਸ ਦੌਰਾਨ, ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 60ਵੇਂ ਦਿਨ ਵੀ ਜਾਰੀ ਰੱਖਦਿਆਂ, ਪੁਲਿਸ ਟੀਮਾਂ ਨੇ 1 ਮਾਰਚ, 2025 ਤੋਂ ਹੁਣ ਤੱਕ ਐਨਡੀਪੀਐਸ ਐਕਟ ਤਹਿਤ 4930 ਐਫਆਈਆਰ ਦਰਜ ਕਰਕੇ 7889 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 325 ਕਿਲੋਗ੍ਰਾਮ ਹੈਰੋਇਨ, 100 ਕੁਇੰਟਲ ਭੁੱਕੀ, 157 ਕਿਲੋਗ੍ਰਾਮ ਅਫੀਮ, 95 ਕਿਲੋਗ੍ਰਾਮ ਗਾਂਜਾ, 21.89 ਲੱਖ ਗੋਲੀਆਂ/ਕੈਪਸੂਲ ਅਤੇ 8.09 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਅਹਿਮ ਖ਼ਬਰਾਂ

ਸਾਡੇ ਨਾਲ ਜੁੜੋ

221,519FansLike
111,764FollowersFollow

ਸਿੱਖ ਜਗ਼ਤ

ਮਨੋਰੰਜਨ

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

Babbu Maan ਅਤੇ Guru Randhwa ਦੀ ਫ਼ਿਲਮ ‘ਸ਼ੌਕੀ ਸਰਦਾਰ’ ਦੇ ਦੇ ਗ਼ੀਤਾਂ ਨੇ ਪਾਈ ਧਮਾਲ; ‘ਸ਼ੇਰ ਤੇ ਸ਼ਿਕਾਰ’ ’ਤੇ ‘ਚੁੰਨੀ’ ਕਰ ਰਹੇ ਹਨ ‘ਟਰੈਂਡ’

ਯੈੱਸ ਪੰਜਾਬ 17 ਅਪ੍ਰੈਲ, 2025 ਬਹੁਤ ਉਡੀਕੀ ਜਾ ਰਹੀ Punjab Film ਸ਼ੌਂਕੀ ਸਰਦਾਰ ਦਾ ਉਤਸ਼ਾਹ ਸਿਖਰ 'ਤੇ ਪਹੁੰਚ ਰਿਹਾ ਹੈ, ਇਸਦੇ ਹਾਲ ਹੀ ਵਿੱਚ ਰਿਲੀਜ਼ ਹੋਏ...

Nit C ਨੇ ਪੇਸ਼ ਕੀਤਾ “Impala” – ਪਿਆਰ, ਸ਼ਾਨਦਾਰੀ ਅਤੇ ਕਲਾਸਿਕ ਵਾਈਬਜ਼ ਦਾ ਸੁਰੀਲਾ ਗੀਤ

ਯੈੱਸ ਪੰਜਾਬ 1 ਅਪ੍ਰੈਲ, 2025 ਉੱਭਰਦਾ ਹਿੱਪ-ਹੌਪ ਗਾਇਕ Nit C ਆਪਣਾ ਨਵਾਂ ਗੀਤ "Impala" ਲੈ ਕੇ ਆਇਆ ਹੈ। ਇਹ ਗੀਤ ਪੁਰਾਣੇ ਜ਼ਮਾਨੇ ਦੀ ਖੂਬਸੂਰਤੀ ਨੂੰ ਅੱਜ...

Kandhari ਦਾ ਨਵਾਂ ਗੀਤ “9 Outta 10” ਰਿਲੀਜ਼ – ਸੁਣਨ ਲਈ ਤਿਆਰ ਹੋ ਜਾਓ!

ਯੈੱਸ ਪੰਜਾਬ 27 ਮਾਰਚ, 2025 Punjabi ਸੰਗੀਤ ਦੀ ਸਨਸਨੀ Kandhari ਇੱਕ ਹੋਰ ਧਮਾਕੇਦਾਰ ਗੀਤ "9 Outta 10" ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ...

ਖ਼ੇਡ ਖ਼ਬਰ

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...

Kurali ਦੀ ਧੀ Navpreet Kaur ਨੇ ਨੈਸ਼ਨਲ ਖੇਡਾਂ ਦੌਰਾਨ Weight Lifting ’ਚ ਕਾਂਸੀ ਦਾ ਤਮਗਾ ਜਿੱਤਿਆ

ਪ੍ਰਭਦੀਪ ਸਿੰਘ ਸੋਢੀ ਕੁਰਾਲੀ, 17 ਅਪ੍ਰੈਲ, 2025 ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ Navpreet Kaur ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ...

Khelo India Youth Games ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 15 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ Khelo India Youth Games ਲਈ Punjab ਦੀ ਮੱਲਖੰਭ (ਮੁੰਡੇ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ Volleyball ਦੇ Trials ਹੁਣ 14 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 12 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ Punjab ਦੀ Volleyball (ਮੁੰਡੇ) ਟੀਮ...
spot_img
spot_img