Sunday, April 28, 2024

ਵਾਹਿਗੁਰੂ

spot_img
spot_img

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ – ਹਰਜਿੰਦਰ ਸਿੰਘ ਧਾਮੀ – ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

- Advertisement -

ਸ੍ਰੀ ਗੁਰੂ ਰਾਮਦਾਸ ਜੀ ਦੀ ਵਡਿਆਈ ਵੱਡੀ ਹੈ। ਆਪ ਜੀ ਵੱਲੋਂ ਸੱਚੇ ਸਿਦਕ ਨਾਲ ਨਿਭਾਈ ਨਿਸ਼ਕਾਮ ਸੇਵਾ ਵਰਗੀ ਦੁਨੀਆਂ ਦੇ ਇਤਿਹਾਸ ਅੰਦਰ ਕਿਧਰੇ ਹੋਰ ਮਿਸਾਲ ਨਹੀਂ ਮਿਲਦੀ। ਗੁਰੂ-ਜੋਤਿ ਦੇ ਚੌਥੇ ਵਾਰਸ ਪਾਤਸਾਹ ਸ੍ਰੀ ਗੁਰੂ ਰਾਮਦਾਸ ਜੀ ਨੇ ਲੋਕਾਈ ਨੂੰ ਆਤਮਿਕ, ਧਾਰਮਿਕ, ਸਮਾਜਿਕ ਤੌਰ ’ਤੇ ਰੋਸ਼ਨ ਕੀਤਾ ਭਾਵ ਜੀਵਨ ਦੇ ਹਰ ਪੱਖ ਨੂੰ ਸਾਰਥਿਕ ਬਣਾਉਣ ਲਈ ਜੁਗਤਿ ਸਮਝਾਈ। ਆਪ ਜੀ ਦੇ ਪਵਿੱਤਰ ਜੀਵਨ ਦੀ ਵਡਿਆਈ ਨੂੰ ਭਾਈ ਸੱਤਾ ਜੀ ਅਤੇ ਭਾਈ ਬਲਵੰਡ ਜੀ ਨੇ ਇਸ ਤਰ੍ਹਾਂ ਬਿਆਨ ਕੀਤਾ ਹੈ:

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥
ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ॥
ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ॥
ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ॥
(ਅੰਗ 968)

ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਚੂਨਾ ਮੰਡੀ ਲਾਹੌਰ ਦੇ ਵਸਨੀਕ ਸ੍ਰੀ ਹਰਿਦਾਸ ਜੀ ਦੇ ਗ੍ਰਹਿ ਵਿਖੇ ਮਾਤਾ ਦਇਆ ਕੌਰ ਜੀ ਦੀ ਕੁੱਖੋਂ ਕੱਤਕ ਵਦੀ 2, ਸੰਮਤ 1591 (ਸੰਨ 1534) ਨੂੰ ਹੋਇਆ। ਪਰਿਵਾਰ ਨੇ ਆਪ ਜੀ ਦਾ ਨਾਮ ਜੇਠਾ ਰੱਖਿਆ। ਬਾਲ ਅਵਸਥਾ ਵਿੱਚ ਹੀ ਆਪ ਦੇ ਸਿਰ ਤੋਂ ਮਾਤਾ-ਪਿਤਾ ਦਾ ਸਾਇਆ ਉਠ ਗਿਆ। ਮਾਤਾ ਪਿਤਾ ਦੇ ਚਲਾਣੇ ਉਪਰੰਤ ਆਪ ਦੇ ਬਚਪਨ ਦਾ ਬਹੁਤਾ ਸਮਾਂ ਨਾਨਕੇ ਘਰ ਪਿੰਡ ਬਾਸਰਕੇ ਜ਼ਿਲ੍ਹਾ ਅੰਮ੍ਰਿਤਸਰ ਵਿਚ ਬੀਤਿਆ, ਜਿਥੇ ਆਪ ਘੁੰਗਣੀਆਂ ਵੇਚ ਕੇ ਘਰ ਦੇ ਨਿਰਬਾਹ ਵਿਚ ਹਿੱਸਾ ਪਾਉਂਦੇ ਰਹੇ। ਬਾਸਰਕੇ ਪਿੰਡ ਸ੍ਰੀ ਗੁਰੂ ਅਮਰਦਾਸ ਜੀ ਦੀ ਨਗਰੀ ਸੀ ਜਿਥੋਂ ਅਕਸਰ ਸੰਗਤ ਗੁਰੂ ਜੀ ਦੇ ਦਰਸ਼ਨਾ ਨੂੰ ਗੋਇੰਦਵਾਲ ਜਾਇਆ ਕਰਦੀ ਸੀ।

ਸ੍ਰੀ ਗੁਰੂ ਅਮਰਦਾਸ ਜੀ ਦੇ ਦਰਸ਼ਨਾਂ ਦੀ ਤਾਂਘ ਸਦਕਾ ਆਪ ਵੀ ਬਾਸਰਕੇ ਗਿੱਲਾਂ ਤੋਂ ਸ੍ਰੀ ਗੋਇੰਦਵਾਲ ਸਾਹਿਬ ਆ ਗਏ। ਗੁਰੂ-ਦਰਬਾਰ ਵਿਚ ਸਵੇਰੇ-ਸ਼ਾਮ ਕਥਾ-ਕੀਰਤਨ ਸਰਵਣ ਕਰਦਿਆਂ ਆਪ ਗੁਰੂ ਘਰ ਦੀ ਨਿਸ਼ਕਾਮ ਸੇਵਾ ਵੀ ਡਟ ਕੇ ਕਰਦੇ। ਇਸ ਦੌਰਾਨ ਭਾਈ ਜੇਠਾ ਜੀ ਨੇ ਆਪਣੇ ਨਿਰਬਾਹ ਲਈ ਘੁੰਗਣੀਆਂ ਵੇਚਣ ਦੀ ਕਾਰ ਵੀ ਜਾਰੀ ਰੱਖੀ। ਆਪ ਦੀ ਨਿਮਰਤਾ, ਸੇਵਾ-ਸਿਮਰਨ, ਕਿਰਤ ਅਤੇ ਨੇਕ ਸੁਭਾਅ ਨੂੰ ਵੇਖ ਕੇ ਸ੍ਰੀ ਗੁਰੂ ਅਮਰਦਾਸ ਜੀ ਨੇ ਆਪਣੀ ਸਪੁੱਤਰੀ ਬੀਬੀ ਭਾਨੀ ਜੀ ਦਾ ਰਿਸ਼ਤਾ ਆਪ ਜੀ ਨਾਲ ਕਰ ਦਿੱਤਾ।

ਗੁਰੂ-ਘਰ ਦਾ ਦਾਮਾਦ ਬਣ ਕੇ ਵੀ ਭਾਈ ਜੇਠਾ ਜੀ ਨੇ ਲੋਕ-ਲਾਜ ਦੀ ਪਰਵਾਹ ਨਾ ਕੀਤੀ ਅਤੇ ਦਿਨ-ਰਾਤ ਗੁਰੂ-ਘਰ ਦੀ ਸੇਵਾ ਵਿਚ ਤੱਤਪਰ ਰਹੇ। ਸ੍ਰੀ ਗੁਰੂ ਅਮਰਦਾਸ ਜੀ ਭਾਈ ਜੇਠਾ ਜੀ ਦਾ ਸੇਵਾ ਭਾਵ ਤੇ ਅਣਥੱਕ ਘਾਲ ਵੇਖ ਕੇ ਬਹੁਤ ਪ੍ਰਸੰਨ ਸਨ। ਆਪ ਜੀ ਭਾਈ ਜੇਠਾ ਜੀ ਨੂੰ ਪਿਆਰ ਨਾਲ ਰਾਮਦਾਸ ਕਹਿ ਕੇ ਬਲਾਉਂਦੇ ਸਨ, ਜਿਸ ਤੋਂ ਸੰਗਤਾਂ ਵਿਚ ਉਨ੍ਹਾਂ ਦਾ ਨਾਮ ਸ੍ਰੀ ਰਾਮਦਾਸ ਪੱਕ ਗਿਆ। ਸ੍ਰੀ ਗੁਰੂ ਅਮਰਦਾਸ ਜੀ ਨੇ ਆਪਣੇ ਤੋਂ ਬਾਅਦ ਗੁਰਿਆਈ ਲਈ ਯੋਗ ਜਾਣਦਿਆਂ ਆਪ ਜੀ ਨੂੰ ਗੁਰਗੱਦੀ ਦੀ ਜ਼ਿੰਮੇਵਾਰੀ ਸੌਂਪੀ।

ਗੁਰਗੱਦੀ ’ਤੇ ਸੁਭਾਏਮਾਨ ਹੋਣ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਜੀ ਨੇ ਸਿੱਖ ਧਰਮ ਦੀ ਬੁਲੰਦੀ ਅਤੇ ਚੜ੍ਹਦੀ ਕਲਾ ਲਈ ਅਨੇਕਾਂ ਕਾਰਜ ਕੀਤੇ, ਜਿਸ ਨਾਲ ਗੁਰੂ ਘਰ ਦੀ ਵਡਿਆਈ ਚੁਫੇਰੇ ਫੈਲੀ। ਸ੍ਰੀ ਅੰਮ੍ਰਿਤਸਰ ਦੀ ਸਥਾਪਨਾ ਆਪ ਜੀ ਦਾ ਇੱਕ ਅਹਿਮ ਕਾਰਜ ਹੈ। ਸ੍ਰੀ ਗੁਰੂ ਰਾਮਦਾਸ ਜੀ ਤੀਸਰੇ ਪਾਤਸ਼ਾਹ ਜੀ ਦੇ ਹੁਕਮ ਨਾਲ ਇਥੇ ਆਏ ਅਤੇ ਸਰੋਵਰ ਦੀ ਖੁਦਵਾਈ ਆਰੰਭ ਕਰਵਾਈ। ਇਹ ਸਰੋਵਰ ਸੰਤੋਖਸਰ ਦੇ ਨਾਂ ਨਾਲ ਪ੍ਰਸਿੱਧ ਹੋਇਆ।

ਇਸੇ ਦੌਰਾਨ  ਆਪ ਨੇ ਨਗਰ ‘ਗੁਰੂ ਕਾ ਚੱਕ’ ਵਸਾਇਆ, ਜੋ ਬਾਅਦ ਵਿਚ ‘ਰਾਮਦਾਸਪੁਰ/ਚੱਕ ਰਾਮਦਾਸ’ ਦੇ ਨਾਂ ਨਾਲ ਜਾਣਿਆ ਗਿਆ ਅਤੇ ਫਿਰ ‘ਸ੍ਰੀ ਅੰਮ੍ਰਿਤਸਰ’ ਵਜੋਂ ਮਸ਼ਹੂਰ ਹੋਇਆ। ਆਪ ਨੇ ਇਥੇ ਵੱਸਣ ਲਈ ਸੰਗਤਾਂ ਨੂੰ ਪ੍ਰੇਰਿਆ। ਇਸ ਨਗਰ ਨੂੰ ਆਬਾਦ ਕਰਨ ਲਈ ਆਪ ਨੇ ਵੱਖ-ਵੱਖ ਹੁਨਰਾਂ ਦੇ ਕਿਰਤੀਆਂ ਨੂੰ ਇਥੇ ਵਸਾਇਆ। ਇਤਿਹਾਸ ਅਨੁਸਾਰ ਇਹ ਵੱਖ-ਵੱਖ ਤਰ੍ਹਾਂ ਦੇ 52 ਕਿੱਤਿਆਂ ਨਾਲ ਸਬੰਧਤ ਲੋਕ ਸਨ। ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਇਆ ਇਹ ਨਗਰ ਮਨੁੱਖੀ ਬਰਾਬਰੀ ਅਤੇ ਭਰਾਤਰੀ ਭਾਵ ਦੀ ਇੱਕ ਮਿਸਾਲ ਬਣਿਆ। ਆਪ ਨੇ ਇਥੇ ਵੱਖ-ਵੱਖ ਸ਼੍ਰੇਣੀਆਂ ਦੇ ਲੋਕ ਵਸਾਏ ਸਨ।

‘ਮਸੰਦ’ ਪ੍ਰਣਾਲੀ ਦਾ ਆਰੰਭ ਵੀ ਆਪ ਦਾ ਇੱਕ ਅਹਿਮ ਫੈਸਲਾ ਸੀ। ਮਸੰਦਾਂ ਨੇ ਗੁਰੂ ਘਰ ਦੇ ਪ੍ਰਚਾਰ-ਪ੍ਰਸਾਰ ਲਈ ਅਹਿਮ ਭੂਮਿਕਾ ਨਿਭਾਈ। ਮਸੰਦ ਸਿੱਖੀ ਦੇ ਉਹ ਪ੍ਰਚਾਰਕ ਸਨ ਜੋ ਸੰਗਤਾਂ ਤੋਂ ਗੁਰੂ-ਘਰ ਲਈ ਭੇਟਾ ਇਕੱਠੀ ਕਰਦੇ ਅਤੇ ਸਿੱਖੀ ਦਾ ਪ੍ਰਚਾਰ ਕਰਦੇ ਸਨ। ਇਸੇ ਤਰ੍ਹਾਂ ਹੀ ਸ੍ਰੀ ਗੁਰੂ ਰਾਮਦਾਸ ਜੀ ਨੇ ਸਿੱਖੀ ਦੀਆਂ ਪਰੰਪਰਾਵਾਂ ਦੇ ਪਾਲਣ ਲਈ ਸੰਗਤਾਂ ਨੂੰ ਪ੍ਰੇਰਿਆ ਅਤੇ ਸਿੱਖੀ ਮਰਯਾਦਾ ਨੂੰ ਹੋਰ ਪੱਕਿਆਂ ਕੀਤਾ। ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਆਰੰਭ ਕੀਤੀ ਗਈ ਲੰਗਰ ਦੀ ਮਰਯਾਦਾ ਨੂੰ ਅੱਗੇ ਤੋਰਨ ਵਿਚ ਵੀ ਆਪ ਦਾ ਵਡਮੁੱਲਾ ਯੋਗਦਾਨ ਹੈ।

ਸ੍ਰੀ ਗੁਰੂ ਰਾਮਦਾਸ ਜੀ ਨੇ ਪਵਿੱਤਰ ਗੁਰਬਾਣੀ ਦੀ ਰਚਨਾ ਕਰਦਿਆਂ ਅਮੁੱਲ ਤੇ ਵੱਡਾ ਭੰਡਾਰ ਮਨੁੱਖਤਾ ਦੀ ਝੋਲੀ ਪਾਇਆ। ਗੁਰੂ ਪਾਤਸ਼ਾਹ ਦੀ ਪਾਵਨ ਬਾਣੀ ਮਨੁੱਖ ਮਾਤਰ ਲਈ ਸੁੱਖਾਂ ਦਾ ਖ਼ਜ਼ਾਨਾ ਤੇ ਆਤਮਿਕ ਅਨੰਦ ਪ੍ਰਦਾਨ ਕਰਨ ਵਾਲੀ ਹੈ। ਇਸ ਵਿਚ ਮਨੁੱਖ ਮਾਤਰ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਮੌਜੂਦ ਹੈ। ਇਹ ਸਾਡੀ ਅਧਿਆਤਮਿਕ ਤੇ ਸਮਾਜਿਕ ਅਗਵਾਈ ਕਰਦੀ ਹੋਈ ਚੰਗੇ ਜੀਵਨ ਜਿਊਣ ਲਈ ਮਾਰਗ ਦਰਸ਼ਨ ਦਿੰਦੀ ਹੈ।

ਸ੍ਰੀ ਗੁਰੂ ਰਾਮਦਾਸ ਜੀ ਦੀਆਂ ਬਹੁਤ ਬਖਸ਼ਿਸ਼ਾਂ ਹਨ। ਉਨ੍ਹਾਂ ਦੇ ਉਪਦੇਸ਼ ਜੀਵਨ ਨੂੰ ਅੰਮ੍ਰਿਤਮਈ ਬਣਾਉਣ ਵਾਲੇ ਹਨ। ਉਨ੍ਹਾਂ ਦੇ ਕਾਰਜ ਮਨੁੱਖ ਨੂੰ ਆਤਮਿਕ ਅਤੇ ਸਮਾਜਿਕ ਵਿਕਾਸ ਅਤੇ ਵਿਗਾਸ ਦਾ ਰਾਹ ਦਿਖਾਉਂਦੇ ਹਨ। ਅੱਜ ਦੇ ਪਦਾਰਥਵਾਦੀ ਯੁੱਗ ਵਿਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦਾ ਮਹੱਤਵ ਹੋਰ ਵੀ ਵਧੇਰੇ ਅਤੇ ਅਸਰਦਾਇਕ ਹੈ। ਆਪ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਮੇਰੀ ਸਮੂਹ ਸਿੱਖ ਜਗਤ ਨੂੰ ਅਪੀਲ ਹੈ ਕਿ ਆਉ ਆਪਾਂ ਸਾਰੇ ਗੁਰੂ ਸਾਹਿਬ ਦੇ ਮਹਾਨ ਜੀਵਨ ਨੂੰ ਯਾਦ ਕਰਦਿਆਂ ਆਪਣੇ ਅੰਦਰ ਨਿਮਰਤਾ, ਸੇਵਾ ਅਤੇ ਸਿਮਰਨ ਦੇ ਭਾਵ ਪੈਦਾ ਕਰਦੇ ਹੋਏ ਸਿੱਖ-ਪੰਥ ਦੇ ਸਿਧਾਂਤਾਂ ਨੂੰ ਵਿਵਹਾਰਕ ਜੀਵਨ ਦਾ ਹਿੱਸਾ ਬਣਾਈਏ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,
ਸ੍ਰੀ ਅੰਮ੍ਰਿਤਸਰ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,171FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...