Saturday, April 20, 2024

ਵਾਹਿਗੁਰੂ

spot_img
spot_img

‘ਧਨੁ ਲੇਖਾਰੀ ਨਾਨਕਾ’ ਤਹਿਤ ਨੌਂਵਾਂ ਸਮਾਗਮ ਦਿੱਲੀ ਦੇ ਗੁਰਦੁਆਰਾ ਸਾਹਿਬ ਵਿਖ਼ੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, ਸਤੰਬਰ 26, 2022 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਾਣੀਕਾਰਾਂ ਦੀ ਬਾਣੀ ਅਤੇ ਜੀਵਨ ’ਤੇ ਆਧਾਰਿਤ ਲੜੀ ‘‘ਧਨੁ ਲੇਖਾਰੀ ਨਾਨਕਾ’’ ਤਹਿਤ ਨੌਵਾਂ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਰਮੇਸ਼ ਨਗਰ ਵਿਖੇ ਸ਼ਰਧਾ-ਸਤਿਕਾਰ ਨਾਲ ਕਰਵਾਇਆ ਗਿਆ। ਰਮੇਸ਼ ਨਗਰ ’ਚ ਕਰਵਾਇਆ ਗਿਆ ਸਮਾਗਮ ਭਗਤ ਧੰਨਾ ਜੀ ਦੀ ਬਾਣੀ ’ਚੋਂ ਕੀਰਤਨ ਅਤੇ ਪ੍ਰਮੁੱਖ ਸਿਧਾਂਤਾਂ ਦੀ ਵਿਆਖਿਆ ’ਤੇ ਆਧਾਰਿਤ ਸੀ।

ਸਮਾਗਮ ’ਚ ਭਾਈ ਸਤਵਿੰਦਰ ਸਿੰਘ ਜੀ ਸਰਤਾਜ, ਪ੍ਰਿੰ. ਬਲਜੀਤ ਸਿੰਘ ਜੀ ਰੋਪੜ ਅਤੇ ਭਾਈ ਸਤਨਾਮ ਸਿੰਘ ਜੀ ਕੋਹਾੜਕਾ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੇ ਗੁਰਬਾਣੀ ਦੇ ਇਲਾਹੀ ਕਥਾ-ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

ਸਮਾਗਮ ’ਚ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸ. ਜਸਪ੍ਰੀਤ ਸਿੰਘ ਕਰਮਸਰ, ਮੈਂਬਰ ਸ. ਗੁਰਦੇਵ ਸਿੰਘ, ਸ. ਸਤਿੰਦਰਪਾਲ ਸਿੰਘ ਨਾਗੀ, ਸ. ਸੁਖਬੀਰ ਸਿੰਘ ਕਾਲੜਾ ਤੋਂ ਇਲਾਵਾ ਰਮੇਸ਼ ਨਗਰ ਸਿੰਘ ਸਭਾ ਦੇ ਪ੍ਰਧਾਨ ਸ. ਦਵਿੰਦਰ ਸਿੰਘ, ਜਨਰਲ ਸਕੱਤਰ ਸ. ਗੁਰਸ਼ਰਣ ਸਿੰਘ, ਅਕਾਲ ਸੇਵਕ ਜੱਥਾ ਅਤੇ ਇਸਤਰੀ ਸਤਿਸੰਗ ਜੱਥਾ ਰਮੇਸ਼ ਨਗਰ ਦੇ ਮੈਂਬਰ ਵੀ ਮੌਜ਼ੂਦ ਸਨ।

ਇਸ ਮੌਕੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸ. ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ਹੇਠ ਸਮੇਂ-ਸਮੇਂ ’ਤੇ ਗੁਰਮਤਿ ਕੈਂਪ ਲਗਾਏ ਜਾਂਦੇ ਹਨ। ਵਿਦਿਆਰਥੀਆਂ ਨੂੰ ‘ਇਲਾਹੀ ਧੁਰ ਕੀ ਬਾਣੀ’ ਨਾਲ ਜੋੜਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਚਰਨੀ ਲਗਵਾਉਣ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ, ਹੁਕਮਨਾਮਾ ਲੈਣ ਅਤੇ ਸੁਖਾਸਨ ਸਾਹਿਬ ਦੀ ਸੇਵਾ ਕਰਨ ਦੀ ਮਰਯਾਦਾ ਦ੍ਰਿੜ੍ਹ ਕਰਵਾਈ ਜਾਂਦੀ ਹੈ । ਵਿਦਿਆਰਥੀਆਂ ਨੂੰ ਦਸਤਾਰ ਦਾ ਮਹੱਤਵ ਸਮਝਾਉਂਦੇ ਹੋਏ ਦਸਤਾਰ ਸਿਖਲਾਈ ਅਤੇ ਮੁਕਾਬਲੇ ਕਰਵਾਏ ਜਾਂਦੇ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...