Friday, February 14, 2025
spot_img
spot_img
spot_img
spot_img

DIG Satinder Singh, DC Gurdaspur Uma Shankar Gupta ਵਲੋਂ ਬਟਾਲਾ ਪੁਲਿਸ ਵਲੋਂ ਕਰਵਾਏ ਐਂਟੀ ਡਰੱਗ ਅਵੈਰਨੈੱਸ ਡੇਅ ਵਿੱਚ ਕੀਤੀ ਸ਼ਿਰਕਤ

ਯੈੱਸ ਪੰਜਾਬ
ਬਟਾਲਾ, 21 ਜਨਵਰੀ, 2025

Batala Police ਵਲੋਂ ਐਂਟੀ ਡਰੱਗ ਅਵੈਰਨੈੱਸ ਡੇਅ ਅਤੇ ਐਥਲੈਟਿਕਸ ਮੀਟ (2025) ਕਰਵਾਈ ਗਈ। ਜਿਸ ਵਿੱਚ Satinder Singh, DIG ਬਾਰਡਰ ਰੇਂਜ, ਸ੍ਰੀ Amritsar ਅਤੇ Uma Shankar Gupta, ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਵੀ ਮੌਜੂਦ ਸਨ।

ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ Batala ਵਿਖੇ ਐਂਟੀ ਡਰੱਗ ਅਵੈਰਨੈੱਸ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਸਤਿੰਦਰ ਸਿੰਘ, ਡੀ.ਆਈ. ਜੀ ਬਾਰਡਰ ਰੇਂਜ, ਸ੍ਰੀ ਅੰਮ੍ਰਿਤਸਰ ਨੇ ਕਿਹਾ ਕਿ ਸਮਾਜਿਕ ਬੁਰਾਈ ਨਸ਼ਾ ਭਿਆਨਕ ਰੂਪ ਅਖਤਿਆਰ ਕਰ ਚੁੱਕਾ ਹੈ ਅਤੇ ਸਮੂਹਿਕ ਯਤਨਾਂ ਨਾਲ ਇਸ ਨੂੰ ਠੱਲ੍ਹ ਪਾਈ ਜਾ ਸਕਦੀ ਹੈ।

ਉਨ੍ਹਾਂ ਕਿਹਾ ਹਰ ਇੱਕ ਵਿਅਕਤੀ, ਜਿਸ ਵੀ ਖੇਤਰ ਵਿੱਚ ਵਿਚਰ ਰਿਹਾ, ਉਸਦੀ ਜਿੰਮੇਵਾਰੀ ਬਣਦੀ ਹੈ ਕਿ, ਉਹ ਆਪਣੀ ਆਉਣ ਵਾਲੀ ਪੀੜੀ ਨੂੰ ਵਧੀਆ ਸਮਾਜ ਦੇ ਕੇ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ, ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਨਾਲ ਨਿਭਾ ਰਹੀ ਹੈ ਅਤੇ ਸਾਰਿਆਂ ਦੇ ਸਾਥ ਨਾਲ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕੀਤਾ ਜਾਵੇਗਾ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਨੇ ਬਟਾਲਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਕਰਵਾਏ ਜਾਗਰੂਕਤਾ ਸਮਾਗਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਸੈਮੀਨਾਰ ਬਹੁਤ ਲਾਹੇਵੰਦ ਹਨ, ਕਿਉਂਕਿ ਅਜਿਹੇ ਸਮਾਗਮ ਵੱਡੇ ਪੱਧਰ ‘ਤੇ ਨਸ਼ਿਆਂ ਨੂੰ ਖਤਮ ਕਰਨ ਦਾ ਸੁਨੇਹਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਨਸ਼ਿਆਂ ਨੂੰ ਖਤਮ ਕੀਤਾ ਜਾ ਸਕਦਾ ਹੈ ਅਤੇ ਜਿਲ੍ਹਾ ਪਰਸ਼ਾਸਨ ਵਲੋਂ ਜਿਲ੍ਹੇ ਭਰ ਅੰਦਰ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਜੋੜਨ ਦੇ ਮੰਤਵ ਨਾਲ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਜਿਲੇ ਦੇ 220 ਪਿੰਡਾਂ ਵਿੱਚ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ, ਜਿਨ੍ਹਾਂ ਵਿੱਚ 105 ਖੇਡ ਸਟੇਡੀਅਮ ਉਸਾਰੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਕਰੀਬ 800 ਖੇਡ ਸਟੇਡੀਅਮ ਉਸਾਰੇ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵੱਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਨੌਜਵਾਨਾਂ ਦੀ ਸ਼ਕਤੀ ਉਸਾਰੂ ਪਾਸੇ ਲਗਾਈ ਜਾਵੇ ਅਤੇ ਖੇਡ ਸੱਭਿਆਚਾਰ ਪਰਫੁੱਲਤ ਕੀਤਾ ਜਾਵੇ, ਜਿਸ ਲਈ ਜਿਲ੍ਹਾ ਪਰਸ਼ਾਸਨ ਉਪਰਾਲੇ ਕਰ ਰਿਹਾ ਹੈ।

ਇਸ ਮੌਕੇ ਸ੍ਰੀ ਸੁਹੇਲ ਕਾਸਿਮ ਮੀਰ ਐਸ. ਐਸ. ਪੀ ਬਟਾਲਾ ਨੇ ਡੀ. ਆਈ. ਜੀ ਬਾਰਡਰ ਰੇਂਜ, ਡਿਪਟੀ ਕਮਿਸ਼ਨਰ ਗੁਰਦਾਸਪੁਰ ਸਮੇਤ ਸਮੂਹ ਹਾਜਰੀਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਟਾਲਾ ਪੁਲਿਸ ਵਲੋਂ ਲਗਾਤਾਰ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਖੇਡਾਂ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ।

ਐਸ.ਐਸ.ਪੀ ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਉਣ ਦੇ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਖ ਵੱਖ ਪੱਧਰ ’ਤੇ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਅੱਜ ਐਥਲੈਟਿਕਸ ਮੀਟ-2025 ਕਰਵਾਈ ਗਈ ਹੈ, ਜਿਸ ਵਿੱਚ ਖਿਡਾਰੀਆਂ ਨੇ ਪੂਰੇ ਉਤਸ਼ਾਹ ਤੇ ਲਗਨ ਨਾਲ ਹਿੱਸਾ ਲਿਆ।

ਉਨਾਂ ਅੱਗੇ ਦੱਸਿਆ ਕਿ ਐਥਲੈਟਿਕਸ ਮੀਟ ਕਰਵਾਉਣ ਦਾ ਮੁੱਖ ਮੰਤਵ ਸਮਾਜਿਕ ਬੁਰਾਈ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਹੈ। ਉਨਾਂ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਵੱਖ-ਵੱਖ ਪੱਧਰ ’ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਅਤੇ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਰਾਹੀਂ ਲੋਕਾਂ ਨੂੰ ਖਾਸਕਰੇਕ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਉਨਾਂ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਵਿੱਦਿਅਕ ਸੰਸਥਾਵਾਂ, ਸਮਾਜ ਸੇਵੀ ਸੇਵੀ ਸੰਸਥਾਵਾਂ, ਮੈਡੀਕਲ ਐਸੋਸੀਏਸ਼ਨਾਂ, ਬਾਰ ਕੌਂਸਲਾਂ, ਲੈਡੀਜ਼ ਕਲੱਬਾਂ ਸਮੇਤ ਵੱਖ ਵੱਖ ਸਖਸ਼ੀਅਤਾਂ ਰਾਹੀਂ ਨਸ਼ਿਆਂ ਵਿਰੁੱਧ ਅਭਿਆਨ ਵਿੱਢਿਆ ਗਿਆ ਹੈ, ਜਿਸ ਨੂੰ ਹਾਂ ਪੱਖੀ ਹੁੰਗਾਰਾ ਮਿਲਿਆ ਹੈ।

ਐਸ.ਐਸ.ਪੀ ਬਟਾਲਾ ਨੇ ਅੱਗੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਸਾਲ 2024 ਵਿੱਚ 268 ਜਾਗਰੂਕਤਾ ਸੈਮੀਨਾਰ ਕਰਵਾਉਣ ਦੇ ਨਾਲ ਨਸ਼ਿਆਂ ਵਿਰੁੱਧ ‘ਸੰਪਰਕ’ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਰਾਹੀਂ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਰਹੀ ਹੈ।

ਇਸ ਤੋਂ ਪਹਿਲਾਂ ਗੁਰਪ੍ਰਤਾਪ ਸਿੰਘ ਸਹੋਤਾ ਐਸ.ਪੀ (ਡੀ), ਬਟਾਲਾ, ਵੀ. ਐਮ ਗੋਇਲ, ਪ੍ਰਧਾਨ ਲਾਇਨਜ਼ ਕਲੱਬ ਬਟਾਲਾ ਸਮੇਤ ਵੱਖ ਵੱਖ ਸਖਸੀਅਤਾਂ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਰੱਖੇ। ਇਸ ਮੌਕੇ ਹਾਜਰੀਨ ਵਲੋਂ ਆਪਣੇ ਵੱਡਮੁੱਲੇ ਵਿਚਾਰ ਵੀ ਸਾਂਝੇ ਕੀਤੇ ਗਏ।

ਇਸ ਮੌਕੇ ਉਪਰੰਤ ਡੀ.ਆਈ.ਜੀ, ਡਿਪਟੀ ਕਮਿਸ਼ਨਰ ਗੁਰਦਾਸਪੁਰ, ਐਸ.ਐਸ.ਪੀ ਬਟਾਲਾ ਅਤੇ ਪ੍ਰਮੁੱਖ ਸਖਸ਼ੀਅਤਾਂ ਵਲੋਂ ਐਥਲੈਟਿਕਸ ਮੀਟ-2025 ਵਿੱਚ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਤੋਂ ਪਹਿਲਾਂ ਅੱਜ ਸਵੇਰੇ ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਵਿਖੇ ਐਥਲੈਟਿਕਸ ਮੀਟ-2025 ਕਰਵਾਈ ਗਈ। ਇਸ ਮੌਕੇ ਦੋੜਾਂ, ਵਾਲੀਬਾਲ, ਰੱਸਾ ਕੱਸੀ ਸਮੇਤ ਵੱਖ-ਵੱਖ ਖੇਡਾਂ ਕਰਵਾਈਆਂ ਗਈਆਂ। ਜਿਸ ਵਿੱਚ ਬੀ.ਐਸ.ਐਫ, ਪੰਜਾਬ ਪੁਲਿਸ ਅਤੇ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।

ਇਸ ਮੌਕੇ ਸ੍ਰੀਮਤੀ ਜਸਵੰਤ ਕੌਰ ਐਸ.ਪੀ (ਐੱਚ) , ਗੁਰਪ੍ਰਤਾਪ ਸਿੰਘ ਸਹੋਤਾ ਐਸ.ਪੀ (ਡੀ), ਸ੍ਰੀ ਤੇਜਿੰਦਰਪਾਲ ਸਿੰਘ, ਡੀ. ਐਸ. ਪੀ (ਹੈੱਡਕੁਆਰਟਰ) ਬਟਾਲਾ, ਵੀ. ਐਮ ਗੋਇਲ, ਪ੍ਰਧਾਨ ਲਾਇਨਜ਼ ਕਲੱਬ ਬਟਾਲਾ, ਚੇਅਰਮੈਨ ਯਸ਼ਪਾਲ ਚੌਹਾਨ, ਮੈਡਮ ਨੀਲਮ ਜਿਲ੍ਹਾ ਅਟਾਰਨੀ ਗੁਰਦਾਸਪੁਰ, ਉਂਕਾਰ ਸਿੰਘ ਮੱਲੀ ਡਿਪਟੀ ਏ. ਡੀ.ਏ, ਤੇਜਿੰਦਰਪਾਲ ਸਿੰਘ ਤੇ ਰਜਿੰਦਰ ਸਿੰਘ ਏ.ਡੀ.ਏ, ਡਾ ਭਾਰਤ ਭੂਸ਼ਣ ਸਿਵਲ ਸਰਜਨ ਗੁਰਦਾਸਪੁਰ, ਜਗਤਾਰ ਸਿੰਘ ਤਹਿਸੀਲਦਾਰ,

ਮਨਜੋਤ ਸਿੰਘ ਨਾਇਬ ਤਹਿਸੀਲਦਾਰ, ਡੀ ਐਸ ਪੀ ਰਾਜੇਸ਼ ਕੱਕੜ, ਡੀ ਐਸ ਪੀ ਸਿਟੀ ਸੰਜੀਵ ਕੁਮਾਰ, ਡੀ ਐਸ ਪੀ ਵਿਪਨ ਕੁਮਾਰ, ਡੀ ਐਸ.ਪੀ ਸੂਬਾ ਸਿੰਘ, ਅਨਿਲ ਪਵਾਰ ਰੀਡਰ ਐਸਐਸਪੀ, ਡਾ ਲ਼ਖਬੀਰ ਸਿੰਘ ਭਾਗੋਵਾਲੀਆ, ਨਰੇਸ਼ ਲੂਥਰਾ, ਜਸਬੀਰ ਸਿੰਘ ਪੋਲੀਟੈਕਨਿਕ ਕਾਲਜ ਬਟਾਲਾ ਸਮੇਤ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇਂਦੇ ਪਿੰਡਾਂ ਦੇ ਪੰਚ ਸਰਪੰਚ ਅਤੇ ਬਟਾਲਾ ਸ਼ਹਿਰ ਦੀਆਂ ਵੱਖ ਵੱਖ ਸਖਸੀਅਤਾਂ ਮੌਜੂਦ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ