Thursday, March 27, 2025
spot_img
spot_img
spot_img

DIG Swapan Sharma ਵੱਲੋਂ ਅਬੋਹਰ ਦਾ ਦੌਰਾ, ਸਦਰ ਥਾਣੇ ਦੇ ਕੰਮ ਕਾਜ ਦਾ ਲਿਆ ਜਾਇਜ਼ਾ

ਯੈੱਸ ਪੰਜਾਬ
ਅਬੋਹਰ, 25 ਮਾਰਚ, 2025

DIG Ferozepur ਰੇਂਜ ਸ਼੍ਰੀ Swapan Sharma IPS ਵੱਲੋਂ ਅੱਜ Abohar ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨਾਂ ਨੇ ਇੱਥੋਂ ਦੇ ਥਾਣਾ ਸਦਰ ਦਾ ਨਿਰੀਖਣ ਕੀਤਾ ਅਤੇ ਸਟਾਫ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਕਜ ਦੀ ਸਮੀਖਿਆ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਫਾਜਲਕਾ ਦੇ SSP ਸ੍ਰੀ Varinder Singh Brar ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਸ੍ਰੀ Swapan Sharma ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀਜੀਪੀ ਸ੍ਰੀ ਗੌਰਵ ਯਾਦਵ ਆਈਪੀਐਸ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਆਰੰਭ ਕੀਤੀ ਗਈ ਹੈ।

ਉਹਨਾਂ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਿਲ ਹਰੇਕ ਵਿਅਕਤੀ ਨੂੰ ਕਾਬੂ ਕਰਕੇ ਜੇਲ ਭੇਜਿਆ ਜਾ ਰਿਹਾ ਹੈ ਅਤੇ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਵੱਡੀ ਲਹਿਰ ਸ਼ੁਰੂ ਕੀਤੀ ਗਈ ਹੈ।

ਉਹਨਾਂ ਨੇ ਕਿਹਾ ਕਿ ਪੁਲਿਸ ਵੱਲੋਂ ਸਪਲਾਈ ਚੇਨ ਨੂੰ ਤੋੜਿਆ ਜਾ ਰਿਹਾ ਹੈ ਅਤੇ ਇਸ ਕੰਮ ਵਿੱਚ ਜਨਭਾਗੀਦਾਰੀ ਦਾ ਵੀ ਵੱਡਾ ਯੋਗਦਾਨ ਮਿਲ ਰਿਹਾ ਹੈ। ਇਸ ਮੌਕੇ ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਇਲਾਕੇ ਵਿੱਚ ਪੁਲਿਸ ਦੀ ਗਸ਼ਤ ਹੋਰ ਵਧਾਈ ਜਾਵੇਗੀ। ਉਨਾਂ ਨੇ ਕਿਹਾ ਕਿ ਨਸ਼ਾ ਤਸਕਰਾਂ ਤੇ ਪੁਲਿਸ ਦੇ ਸਿਕੰਜੇ ਦਾ ਹੀ ਅਸਰ ਹੈ ਕਿ ਹੁਣ ਜਿਆਦਾ ਲੋਕ ਨਸ਼ਾ ਮੁਕਤੀ ਕੇਂਦਰਾਂ ਵਿੱਚ ਇਲਾਜ ਲਈ ਆਉਣ ਲੱਗੇ ਹਨ।

ਇਸ ਮੌਕੇ ਉਨ ਨੇ ਥਾਣੇ ਦੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਕਿਹਾ ਕਿ ਇੱਥੇ ਕੰਮ ਲਈ ਆਉਣ ਵਾਲੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮਿਲਣੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਬਕਾਇਆ ਪਏ ਅਰਜੀਆਂ ਦਾ ਨਿਬੇੜਾ ਤੇਜ਼ੀ ਨਾਲ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਪੁਲਿਸ ਦੀ ਕਾਰਜ ਕੁਸ਼ਲਤਾ ਨੂੰ ਵਧਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਵਧੀਆ ਸੁਵਿਧਾਵਾਂ ਦਿੱਤੀਆਂ ਜਾ ਸਕਣ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ