Friday, April 26, 2024

ਵਾਹਿਗੁਰੂ

spot_img
spot_img

‘ਅਜ਼ਾਦੀ ਸੇ ਅੰਤੋਦਿਆ ਤੱਕ’ ਮੁਹਿੰਮ ਵਿੱਚ ਜ਼ਿਲ੍ਹਾ ਗੁਰਦਾਸਪੁਰ ਨੂੰ ਦੇਸ਼ ਭਰ ਵਿੱਚੋਂ ਮਿਲਿਆ ਦੂਜਾ ਸਥਾਨ, ਡੀ.ਸੀ. ਮੁਹੰਮਦ ਇਸ਼ਫ਼ਾਕ ਨੂੰ ਕੀਤਾ ਗਿਆ ਸਨਮਾਨਿਤ

- Advertisement -

ਯੈੱਸ ਪੰਜਾਬ
ਗੁਰਦਾਸਪੁਰ, 26 ਸਤੰਬਰ, 2022:
ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿਖੇ ਅੱਜ ਜ਼ਿਲ੍ਹਾ ਗੁਰਦਾਸਪੁਰ ਲਈ ਉਸ ਸਮੇਂ ਬੜੇ ਮਾਣ ਦੇ ਪਲ ਸਨ ਜਦੋਂ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ, ਏ.ਡੀ.ਸੀ. (ਆਰ.ਡੀ) ਸ੍ਰੀਮਤੀ ਪਰਮਜੀਤ ਕੌਰ ਅਤੇ ਏ.ਡੀ.ਸੀ (ਯੂ.ਡੀ) ਸ੍ਰੀਮਤੀ ਅਮਨਦੀਪ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਜ਼ਿਲ੍ਹਾ ਗੁਰਦਾਸਪੁਰ ਵੱਲੋਂ ‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮੁਹਿੰਮ ਵਿੱਚ ਦੇਸ਼ ਭਰ ’ਚੋਂ ਦੂਸਰਾ ਸਥਾਨ ਹਾਸਲ ਕਰਨ ’ਤੇ ਮਿਲਿਆ ਹੈ।

ਭਾਰਤ ਸਰਕਾਰ ਵੱਲੋਂ ਅਜ਼ਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਦੇਸ਼ ਦੇ 27 ਰਾਜਾਂ ਅਤੇ ਇੱਕ ਕੇਂਦਰੀ ਸ਼ਾਸਤ ਪ੍ਰਦੇਸ਼ ਦੇ 75 ਜ਼ਿਲ੍ਹਿਆਂ ਵਿੱਚ 28 ਅਪ੍ਰੈਲ 2022 ਤੋਂ 15 ਅਗਸਤ 2022 ਤੱਕ ‘ਅਜ਼ਾਦੀ ਸੇ ਅੰਤੋਦਿਆ ਤੱਕ’ ਮੁਹਿੰਮ ਚਲਾਈ ਗਈ ਸੀ, ਜਿਸ ਵਿੱਚ ਭਾਰਤ ਸਰਕਾਰ ਦੇ 9 ਮੰਤਰਾਲਿਆਂ ਦੀਆਂ 17 ਵੱਖ-ਵੱਖ ਭਲਾਈ ਸਕੀਮਾਂ ਨੂੰ ਜ਼ਿਲ੍ਹੇ ਵਿੱਚ ਹੇਠਲੇ ਪੱਧਰ ਤੱਕ ਲਾਗੂ ਕਰਨਾ ਸੀ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ‘ਅਜ਼ਾਦੀ ਸੇ ਅੰਤੋਦਿਆ ਤੱਕ’ ਮੁਹਿੰਮ ਤਹਿਤ 100 ਫੀਸਦੀ ਟੀਚਾ ਪ੍ਰਾਪਤ ਕਰਕੇ ਮਿਸਾਲੀ ਕੰਮ ਕੀਤਾ ਹੈ। ਜ਼ਿਲ੍ਹਾ ਗੁਰਦਾਸਪੁਰ ਵੱਲੋਂ 93.10 ਫੀਸਦੀ ਅੰਕ ਹਾਸਲ ਕਰਨ ਸਦਕਾ ਜ਼ਿਲ੍ਹੇ ਨੂੰ ਦੇਸ਼ ਭਰ ਵਿਚੋਂ ਦੂਜਾ ਸਥਾਨ ਹਾਸਲ ਹੋਇਆ।

ਅੱਜ ਨਵੀਂ ਦਿੱਲੀ ਵਿਖੇ ਪੇਂਡੂ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੇਂਡੂ ਵਿਕਾਸ ਮੰਤਰਾਲੇ ਦੇ ਸਕੱਤਰ ਸ੍ਰੀ ਨਗਿੰਦਰਾ ਨਾਥ ਸਿਨਹਾ ਅਤੇ ਹੋਰ ਅਧਿਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ, ਏ.ਡੀ.ਸੀ. (ਆਰ.ਡੀ) ਸ੍ਰੀਮਤੀ ਪਰਮਜੀਤ ਕੌਰ ਅਤੇ ਏ.ਡੀ.ਸੀ (ਯੂ.ਡੀ) ਸ੍ਰੀਮਤੀ ਅਮਨਦੀਪ ਕੌਰ ਨੂੰ ਸਨਮਾਨਤ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...