District & Sessions Judge Dilbagh Singh Johal visits Hoshiarpur Central Jail
ਯੈੱਸ ਪੰਜਾਬ
ਹੁਸ਼ਿਆਰਪੁਰ, 6 ਫਰਵਰੀ, 2023 – ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਵਲੋਂ ਅੱਜ ਕੇਦਰੀ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਉਨ੍ਹਾਂ ਵਲੋਂ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀਆਂ ਦੀਆ ਬੈਰਕਾਂ ਨੂੰ ਚੈੱਕ ਕੀਤਾ ਗਿਆ ਅਤੇ ਕੈਦੀਆਂ/ਹਵਾਲਾਤੀਆਂ ਨੂੰ ਜੇਲ਼੍ਹ ਅੰਦਰ ਸਾਫ-ਸਫਾਈ ਰੱਖਣ ਲਈ ਵੀ ਕਿਹਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਜੇਲ੍ਹ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਸੁਪਰਡੈਂਟ, ਕੇਦਰੀ ਜੇਲ੍ਹ, ਹੁਸ਼ਿਆਰਪੁਰ ਨੂੰ 11 ਫਰਵਰੀ ਨੂੰ ਜੇਲ੍ਹ ਵਿੱਚ ਲੱਗਣ ਵਾਲੀ ਕੈਂਪ ਕੋਰਟ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਇਸ ਮੌਕੇ ਸੁਪਰਡੈਂਟ ਕੇਦਰੀ ਜੇਲ੍ਹ, ਹੁਸ਼ਿਆਰਪੁਰ ਅਨੁਰਾਗ ਕੁਮਾਰ ਆਜ਼ਾਦ, ਡਿਪਟੀ ਸੁਪਰਡੈਂਟ ਅੰਮ੍ਰਿਤਪਾਲ ਸਿੰਘ, ਸਰਬਜੀਤ ਸਿੰਘ ਅਤੇ ਹੋਰ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਪਵਨ ਕੁਮਾਰ ਪੈਰਾ ਲੀਗਲ ਵਲੰਟੀਅਰ ਅਤੇ ਹੋਰ ਹਾਜ਼ਰ ਸਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ