Tuesday, February 18, 2025
spot_img
spot_img
spot_img
spot_img

District & Sessions Judge Harpreet Kaur Randhawa ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਤੇ ਜਨਾਨਾ ਜੇਲ੍ਹ ਦੀ ਅਚਨਚੇਤ ਚੈਕਿੰਗ

ਯੈੱਸ ਪੰਜਾਬ
ਲੁਧਿਆਣਾ, 29 ਜਨਵਰੀ, 2025

ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, Ludhiana ਸ੍ਰੀਮਤੀ Harpreet Kaur Randhawa ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ Ludhiana ਦੀ ਅਚਨਚੇਤ ਚੈਕਿੰਗ ਕੀਤੀ ਗਈ।

ਚੈਕਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦੀ ਹਰੇਕ ਬੈਰਕ ਦੀ ਚੈਕਿੰਗ ਕੀਤੀ ਗਈ ਅਤੇ ਉਥੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ‘ਤੇ ਮੌਕੇ ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ।

ਇਸ ਮੌਕੇ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, Ludhiana ਦੇ ਹਸਪਤਾਲ ਵਿੱਚ ਦਾਖਲ ਹਰੇਕ ਮਰੀਜ਼ ਨਾਲ ਵੱਖਰੇ—ਵੱਖਰੇ ਤੌਰ ‘ਤੇ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਡਾਕਟਰੀ ਇਲਾਜ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਦਾ ਜ਼ਾਇਜਾ ਲਿਆ ਗਿਆ । ਇਸ ਮੌਕੇ ਤੇ ਉਨ੍ਹਾਂ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ ਵਿੱਚ ਤਾਇਨਾਤ ਡਾਕਟਰਾਂ ਨੂੰ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨੂੰ ਡਾਕਟਰੀ ਇਲਾਜ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਦਾ ਹਰ ਸੰਭਵ ਯਤਨ ਤੁਰੰਤ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏੇ।

ਉਨ੍ਹਾਂ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇ਼ਸ਼ ਤੌਰ ‘ਤੇ ਨਿਰੀਖਣ ਕੀਤਾ ਗਿਆ ਅਤੇ ਉਥੇ ਬਣ ਰਹੇ ਖਾਣੇ ਜਿਸ ਵਿੱਚ ਰੋਟੀ ਅਤੇ ਦਾਲ ਸ਼ਾਮਲ ਸਨ, ਨੂੰ ਚੈੱਕ ਕੀਤਾ। ਇਸ ਤੋਂ ਇਲਾਵਾ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ੍ਹ ਵਿੱਚ ਵੱਖ—ਵੱਖ ਹਵਾਲਾਤੀਆਂ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁਛਿੱਆ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਹੱਲ ਕਰਨ ਦੇ ਉਪਰਾਲੇ ਕੀਤੇ ਗਏ।

ਜਨਾਨਾ ਜੇਲ੍ਹ ਦੀ ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਬੰਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਪੁਛਿੱਆ ਗਿਆ । ਇਸ ਮੌਕੇ ਸੈਸ਼ਨ ਜੱਜ ਵੱਲੋਂ ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹ ਦੀਆਂ ਬੰਦੀ ਔਰਤਾਂ ਦੀਆਂ ਸਮੱਸਿਆਵਾਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਦੇ ਹੁਕਮ ਦਿੱਤੇ ਗਏ। ਉਨ੍ਹਾਂ ਜਨਾਨਾ ਜੇਲ੍ਹ ਵਿੱਚ ਬੰਦੀ ਔਰਤਾਂ ਨੂੰ ਮਿਲ ਰਹੀ ਮੈਡੀਕਲ ਸਹੂਲਤ ਦਾ ਵੀ ਨਿਰੀਖਣ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ ‘ਤੇ ਐਡਵੋਕੇਟ ਹਾਇਰ ਕਰਨ ਵਿੱਚ ਅਸਮਰਥ ਹਨ, ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਖੋਲ੍ਹੇ ਗਏ ਲੀਗਲ ਏਡ ਕਲੀਨਿਕ ਵਿੱਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਭਰਵਾਇਆ ਜਾ ਸਕਦਾ ਹੈ ।

ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੈਂਟ ਨੂੰ ਜੇਲ੍ਹ ਵਿੱਚ ਪਾਈਆਂ ਗਈਆਂ ਕਮੀਆਂ ਬਾਬਤ ਦਿਸ਼ਾ—ਨਿਰਦੇਸ਼ ਜਾਰੀ ਕੀਤੇ ਗਏ ਅਤੇ ਹਦਾਇਤ ਕੀਤੀ ਗਈ ਕਿ ਪਾਈਆਂ ਗਈਆਂ ਕਮੀਆਂ ਤੇ ਤੁਰੰਤ ਅਮਲ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇ ।

ਇਸ ਮੌਕੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀ ਹਰਵਿੰਦਰ ਸਿੰਘ, ਅਡੀਸ਼ਨਲ ਚੀਡ ਜ਼ੂਡੀਸਿ਼ਅਲ ਮੈਜਿਸਟਰੇਟ, ਲੁਧਿਆਣਾ ਸ੍ਰੀਮਤੀ ਪ੍ਰੀਤੀ ਸੁਖੀਜਾ, ਚੀਫ, ਲੀਗਲ ਏਡ ਡਿਫੈਂਸ ਕੌਂਸਲ ਲੁਧਿਆਣਾ ਵਰਿੰਦਰਜੀਤ ਸਿੰਘ ਰੰਧਾਵਾ ਵੀ ਜ਼ਿਲ੍ਹਾ ਤੇ ਸੈਸ਼ਨ ਜੱਜ ਨਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ