Saturday, October 12, 2024
spot_img
spot_img

ਡਵੀਜ਼ਨਲ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਸ੍ਰੀ ਦੇਵੀ ਤਲਾਬ ਮੰਦਿਰ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ
ਜਲੰਧਰ, 11 ਅਕਤੂਬਰ, 2024

ਡਵੀਜ਼ਨਲ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਅੱਜ ਸ੍ਰੀ ਦੇਵੀ ਤਲਾਬ ਮੰਦਿਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਜਿਥੇ ਬੂਟਾ ਲਗਾਕੇ ਵਾਤਾਵਰਣ ਦੀ ਸੰਭਾਲ ਲਈ ਜ਼ਿਲ੍ਹਾ ਵਾਸੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ, ਉਥੇ ਸ੍ਰੀ ਦੇਵੀ ਤਲਾਬ ਮੰਦਿਰ ਦੇ ਬਾਹਰ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐਮ.ਦਾ ਉਦਘਾਟਨ ਵੀ ਕੀਤਾ।

ਡਵੀਜ਼ਨਲ ਕਮਿਸ਼ਨਰ ਨੇ ਲੋਕਾਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਦਿਆਂ ਕਿਹਾ ਕਿ ਇਕ ਤੰਦਰੁਸਤ ਸਮਾਜ ਲਈ ਭਾਈਚਾਰਕ ਸਾਂਝ ਬਰਕਰਾਰ ਰਹਿਣੀ ਬਹੁਤ ਜ਼ਰੂਰੀ ਹੈ, ਇਸ ਲਈ ਹਰੇਕ ਇਨਸਾਨ ਨੂੰ ਆਪਸੀ ਵੈਰ-ਵਿਰੋਧ ਛੱਡ ਕੇ ਪਿਆਰ ਅਤੇ ਸਨੇਹ ਨਾਲ ਜ਼ਿੰਦਗੀ ਜਿਊਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਮੰਦਿਰ ਦੇ ਪਰਿਸਰ ਵਿੱਚ ਸਥਾਪਤ ਵੱਖ-ਵੱਖ ਮੰਦਿਰਾਂ ਵਿਖੇ ਹਾਜ਼ਰੀ ਲਗਵਾਈ ਅਤੇ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

ਇਸ ਮੌਕੇ ਸ੍ਰੀ ਦੇਵੀ ਤਲਾਬ ਮੰਦਿਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ੀਤਲ ਵਿੱਜ ਦੀ ਅਗਵਾਈ ਵਿੱਚ ਕਮੇਟੀ ਦੇ ਨੁਮਾਇੰਦਿਆਂ ਵੱਲੋਂ ਡਵੀਜ਼ਨਲ ਕਮਿਸ਼ਨਰ ਦਾ ਮੰਦਿਰ ਵਿਖੇ ਪਹੁੰਚਣ ’ਤੇ ਸਵਾਗਤ ਕੀਤਾ ਗਿਆ।

ਸ੍ਰੀ ਸੱਭਰਵਾਲ ਨੇ ਕਿਹਾ ਕਿ ਇਹ ਮੰਦਿਰ, ਜੋ ਕਿ ਉੱਤਰੀ ਭਾਰਤ ਦਾ ਪ੍ਰਸਿੱਧ ਸ਼ਕਤੀ ਪੀਠ ਹੈ, ਵਿਖੇ ਨਤਮਸਤਕ ਹੋ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਸ਼ਾਂਤੀ ਮਿਲੀ ਹੈ।

ਉਪਰੰਤ ਡਵੀਜ਼ਨਲ ਕਮਿਸ਼ਨਰ ਨੇ ਮੰਦਿਰ ਦੇ ਪਰਿਸਰ ਵਿੱਚ ਬੂਟੇ ਲਗਾ ਕੇ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਵੱਧ ਤੋਂ ਵੱਧ ਬੂਟੇ ਲਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਵੀ ਕਰਨ ਤਾਂ ਜੋ ਸੂਬੇ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ।

ਸ੍ਰੀ ਸੱਭਰਵਾਲ ਨੇ ਇਸ ਮੌਕੇ ਸ੍ਰੀ ਦੇਵੀ ਤਲਾਬ ਮੰਦਿਰ ਦੀ ਵਿਜ਼ੀਟਰ ਬੁੱਕ ਵਿੱਚ ਆਪਣੇ ਵਿਚਾਰ ਵੀ ਸਾਂਝੇ ਕੀਤੇ।

ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਮੰਦਿਰ ਕੰਪਲੈਕਸ ਦੇ ਬਾਹਰ ਪੰਜਾਬ ਨੈਸ਼ਨਲ ਬੈਂਕ ਵੱਲੋਂ ਲਗਾਏ ਗਏ ਏ.ਟੀ.ਐਮ. ਦਾ ਵੀ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਦੇਵੀ ਤਲਾਬ ਮੰਦਿਰ ਵਿਖੇ ਹਜ਼ਾਰਾਂ ਦੀ ਗਿਣਤੀ ਵਿੱਚ ਦੇਸ਼ ਭਰ ਤੋਂ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ। ਇਸ ਏ.ਟੀ.ਐਮ. ਦੇ ਲੱਗਣ ਨਾਲ ਸ਼ਰਧਾਲ਼ੂਆਂ ਨੂੰ ਜ਼ਰੂਰਤ ਪੈਣ ’ਤੇ ਪੈਸੇ ਕੱਢਵਾਉਣ ਲਈ ਦੂਰ ਨਹੀਂ ਜਾਣਾ ਪਵੇਗਾ।

ਇਸ ਮੌਕੇ ਬੈਂਕ ਦੇ ਜ਼ੋਨਲ ਮੈਨੇਜਰ ਅੰਮ੍ਰਿਤਾਭ ਆਨੰਦ, ਸਰਕਲ ਹੈੱਡ ਹਰਵਿੰਦਰ ਸਿੰਘ ਰੰਧਾਵਾ, ਡਿਪਟੀ ਸਰਕਲ ਹੈੱਡ ਕੈਪਟਨ ਜੀ.ਐਸ. ਬਾਠ, ਸੁਪਰਡੈਂਟ ਅਸ਼ੋਕ ਵਧਾਵਨ ਅਤੇ ਮੰਦਿਰ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਵੀ ਮੌਜੂਦ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ