Thursday, April 18, 2024

ਵਾਹਿਗੁਰੂ

spot_img
spot_img

Diwali ਦੀ ਰਾਤ ਦੋ Advocates ਦੀ ਮੌਤ ਕਾਰ ਹਾਦਸਾ ਨਹੀਂ ਸੀ, ਮਹਿਲਾ ਵਕੀਲ ਦੇ ਪਤੀ ਨੇ ਕਰਵਾਏ ਸਨ Murders

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 24 ਨਵੰਬਰ, 2020:
ਦੀਵਾਲੀ ਵਾਲੀ ਰਾਤ ਨੂੰ ਹੋਏ ਦੋਹਰੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਜ਼ਿਲ੍ਹਾ ਪੁਲਿਸ ਨੇ ਵਕੀਲ ਭਗਵੰਤ ਕਿਸ਼ੋਰ ਗੁਪਤਾ ਅਤੇ ਉਸ ਦੀ ਸਹਾਇਕ ਗੀਤੂ ਖੁੱਲਰ ਉਰਫ ਸੀਆ ਖੁੱਲਰ ਦੀ ਅੱਗ ਲੱਗਣ ਉਪਰੰਤ ਮੌਤ ਦੇ ਮਾਮਲੇ ਦੀ ਤਹਿ ਤੱਕ ਜਾਂਦਿਆਂ ਉਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ਤੋਂ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ ਜਦਕਿ ਮੁੱਖ ਮੁਲਜ਼ਮ ਉਕਤ ਮਹਿਲਾ ਵਕੀਲ ਦੇ ਪਤੀ ਅਤੇ ਉਸ ਦੇ ਦੋ ਸਾਥੀਆਂ ਦੀ ਭਾਲ ਜੰਗੀ ਪੱਧਰ ’ਤੇ ਜਾਰੀ ਹੈ।

ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮਲੇ ਸਬੰਧੀ ਪੁਲਿਸ ਵਲੋਂ ਧਾਰਾ 174 ਦੀ ਕਾਰਵਾਈ ਕਰਦਿਆਂ ਮ੍ਰਿਤਕਾ ਸੀਆ ਖੁੱਲਰ ਦੇ ਪਤੀ ਅਸ਼ੀਸ਼ ਕੁਸ਼ਵਾਹਾ ਨੂੰ ਪੁੱਛਗਿੱਛ ਲਈ ਵਾਰ-ਵਾਰ ਬੁਲਾਇਆ ਗਿਆ ਪਰ ਉਹ ਜਾਂਚ ਵਿੱਚ ਸ਼ਾਮਲ ਨਾ ਹੋਇਆ ਜਿਸ ’ਤੇ ਮਾਮਲੇ ਦੀ ਘੋਖ ਉਪਰੰਤ ਇਹ ਖੁਲਾਸਾ ਹੋਇਆ ਕਿ ਇਸ ਦੋਹਰੇ ਕਤਲ ਪਿੱਛੇ ਅਸ਼ੀਸ਼ ਅਤੇ ਉਸ ਦੇ ਸਾਥੀਆਂ ਦਾ ਹੱਥ ਹੈ।

ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਐਸ.ਪੀ. (ਤਫਤੀਸ਼) ਰਵਿੰਦਰ ਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਡੀ.ਐਸ.ਪੀ. ਜਗਦੀਸ਼ ਰਾਜ ਅੱਤਰੀ, ਥਾਣਾ ਮਾਡਲ ਟਾਊਨ ਦੇ ਐਸ.ਐਚ.ਓ. ਕਰਨੈਲ ਸਿੰਘ ਅਤੇ ਸੀ.ਆਈ.ਏ. ਇਂੰਚਾਰਜ ਸ਼ਿਵ ਕੁਮਾਰ ’ਤੇ ਆਧਾਰਤ ਟੀਮ ਵਲੋਂ ਪੂਰੀ ਮੁਹਾਰਤ ਅਤੇ ਤਕਨੀਕੀ ਪੱਖਾਂ ਤੋਂ ਮਾਮਲੇ ਦੀ ਜਾਂਚ ਅਮਲ ਵਿੱਚ ਲਿਆਂਦੀ ਜਿਸ ’ਤੇ ਇਹ ਸਾਹਮਣੇ ਆਇਆ ਕਿ ਦੀਵਾਲੀ ਵਾਲੀ ਰਾਤ 14 ਨਵੰਬਰ ਨੂੰ ਅਸ਼ੀਸ਼ ਕੁਸ਼ਵਾਹਾ ਵਾਸੀ ਮੰਗਲੌਰ ਜ਼ਿਲ੍ਹਾ ਬੁਲੰਦ ਸ਼ਹਿਰ ਅਤੇ ਉਸ ਦੇ ਸਾਥੀ ਸੁਨੀਲ ਕੁਮਾਰ, ਕਪਿਲ ਕੁਮਾਰ ਵਾਸੀ ਬੁਲੰਦ ਸ਼ਹਿਰ ਨੇ ਆਪਣੇ ਇਕ ਅਣਪਛਾਤੇ ਸਾਥੀ ਸਮੇਤ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ।

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਅਸ਼ੀਸ਼ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਭਗਵੰਤ ਕਿਸ਼ੋਰ ਗੁਪਤਾ ਅਤੇ ਸੀਆ ਖੁੱਲਰ ਨੂੰ ਮਾਰ ਕੇ ਉਸ ਦੀ ਕਾਰ ਵਿੱਚ ਪਾਉਣ ਉਪਰੰਤ ਅੱਗ ਲਾ ਕੇ ਲਾਸ਼ਾ ਅਤੇ ਕਾਰ ਨੂੰ ਖੁਰਦ-ਬੁਰਦ ਕਰਨ ਦੀ ਕੋਸ਼ਿਸ਼ ਕੀਤੀ ਜਿਸ ’ਤੇ 22 ਨਵੰਬਰ ਨੂੰ ਧਾਰਾ 302, 201, 120-ਬੀ ਤਹਿਤ ਮੁਕਦਮਾ ਨੰਬਰ 265 ਥਾਣਾ ਮਾਡਲ ਟਾਊਨ ਦਰਜ ਕਰਕੇ ਤਫਤੀਸ਼ ਅੱਗੇ ਵਧਾਈ ਗਈ।

ਉਨ੍ਹਾਂ ਦੱਸਿਆ ਕਿ ਡੀ.ਐਸ.ਪੀ. ਪ੍ਰੇਮ ਸਿੰਘ ਦੀ ਅਗਵਾਈ ਵਿੱਚ ਟੀਮਾਂ ਬਣਾ ਕੇ ਉਤਰ ਪ੍ਰਦੇਸ਼ ਅਤੇ ਦਿੱਲੀ ਵਿੱਚ ਵੱਖ-ਵੱਖ ਜਗ੍ਹਾ ’ਤੇ ਛਾਪੇ ਮਾਰੇ ਗਏ ਜਿਸ ਦੌਰਾਨ ਕਪਿਲ ਕੁਮਾਰ ਪੁੱਤਰ ਢਾਲ ਸਿੰਘ ਵਾਸੀ ਮੰਗਲੌਰ ਨੂੰ ਗ੍ਰਿਫਤਾਰ ਕਰਨ ਵਿੱਚ ਸਫ਼ਲਤਾ ਹਾਸਲ ਹੋਈ। ਮੁਲਜ਼ਮ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਅਸ਼ੀਸ਼ ਅਤੇ ਸੀਆ ਵਿਚਾਲੇ ਤਕਰਾਰ ਰਹਿਣ ਲੱਗ ਪਿਆ ਸੀ ਅਤੇ ਐਡਵੇਕਟ ਗੁਪਤਾ ਦੋਵਾਂ ਦਾ ਆਪਸ ਵਿੱਚ ਸਮਝੌਤਾ ਕਰਵਾਉਣ ਦੀ ਕੋਸ਼ਿਸ਼ ਕਰਦੇ ਸਨ ਜਦ ਕਿ ਅਸ਼ੀਸ਼ ਨੂੰ ਗੁਪਤਾ ਦੀ ਦਖਲ ਅੰਦਾਜੀ ਪਸੰਦ ਨਹੀਂ ਸੀ ਜਿਸ ’ਤੇ ਉਸ ਨੇ ਮੁਲਜ਼ਮਾਂ ਨਾਲ ਸਲਾਹ ਕਰਕੇ ਦੋਵਾਂ ਨੂੰ ਜਾਨੋਂ ਮਾਰਨ ਦੀ ਵਿਉਂਤਬੰਦੀ ਬਣਾਈ।

ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਅਸ਼ੀਸ਼ ਆਪਣੇ ਇਕ ਸਾਥੀ ਸਮੇਤ ਸਕਾਰਪਿਉ ਗੱਡੀ ’ਤੇ ਨੋਇਡਾ ਤੋਂ 13 ਨਵੰਬਰ ਨੂੰ ਸੀਆ ਖੁੱਲਰ ਦੇ ਘਰ ਹੁਸ਼ਿਆਰਪੁਰ ਪਹੁੰਚ ਗਿਆ ਅਤੇ 14 ਨਵੰਬਰ ਨੂੰ ਕਪਿਲ ਕੁਮਾਰ ਅਤੇ ਉਸ ਦਾ ਦੋਸਤ ਸੁਨੀਲ ਕੁਮਾਰ ਵੀ ਏਸੈਂਟ ਕਾਰ ’ਤੇ ਹੁਸ਼ਿਆਰਪੁਰ ਆ ਗਏ।

ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਇਹ ਵੀ ਖੁਲਾਸਾ ਹੋਇਆ ਕਿ ਬਣਾਈ ਵਿਉਂਤ ਅਨੁਸਾਰ ਐਡਵੋਕੇਟ ਭਗਵੰਤ ਕਿਸ਼ੋਰ ਗੁਪਤਾ ਨੂੰ ਗੀਤੂ ਉਰਫ਼ ਸੀਆ ਖੁੱਲਰ ਦੇ ਘਰ ਬੁਲਾ ਕੇ ਅਸ਼ੀਸ਼ ਕੁਸ਼ਵਾਹਾ ਅਤੇ ਉਸ ਦੇ ਸਾਥੀ ਨੇ ਕੋਈ ਨਸ਼ੀਲੀ ਅਤੇ ਜ਼ਹਿਰੀਲੀ ਚੀਜ਼ ਦੇ ਕੇ ਉਨ੍ਹਾਂ ਨੂੰ ਮਾਰ ਦਿੱਤਾ ਅਤੇ ਸੁਨੀਲ ਤੇ ਕਪਿਲ ਦੀ ਮਦਦ ਨਾਲ ਦੋਵਾਂ ਦੀਆਂ ਲਾਸ਼ਾਂ ਨੂੰ ਕਾਰ ਨੰਬਰ ਪੀ.ਬੀ. 65-ਜੈਡ-2281 ਵਿੱਚ ਪਾ ਕੇ ਅਸ਼ੀਸ਼ ਤੇ ਉਸ ਦੇ ਸਾਥੀ ਨੇ ਪੁਰਹੀਰਾਂ ਚੰਡੀਗੜ੍ਹ ਬਾਈਪਾਸ ਕੋਲ ਗੱਡੀ ਸਮੇਤ ਲਾਸ਼ਾਂ ਅੱਗ ਲਾ ਦਿੱਤੀ ਅਤੇ ਉਕਤ ਚਾਰੇ ਮੁਲਜ਼ਮ ਆਪਣੀਆਂ ਗੱਡੀਆਂ ਵਿੱਚ ਸਵਾਰ ਹੋ ਕੇ ਦਿੱਲੀ ਨੋਇਡਾ ਚੱਲੇ ਗਏ ਜਿਥੇ ਅਸ਼ੀਸ਼ ਅਤੇ ਉਸ ਦਾ ਸਾਥੀ ਰੁਕ ਗਏ ਜਦਕਿ ਕਪਿਲ ਅਤੇ ਸੁਨੀਲ ਆਪਣੇ ਪਿੰਡ ਮੰਗਲੌਰ ਚਲੇ ਗਏ ਜਿਥੇੇ ਉਹ ਲੁਕਛਿਪ ਕੇ ਰਹਿ ਰਹੇ ਸਨ।

ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੁਲਿਸ ਵਲੋਂ ਬਾਕੀ ਮੁਲਜ਼ਮਾਂ ਦੀ ਜੰਗੀ ਪੱਧਰ ’ਤੇ ਭਾਲ ਜਾਰੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Punjab ’ਚ ਵੱਡੀ ਵਾਰਦਾਤ: Ludhiana ’ਚ 4 ਇਕੋ ਪਰਿਵਾਰ ਦੇ 4 ਜੀਆਂ ਦੇ Murders – ਸ਼ੱਕ ਦੀ ਸੁਈ ਪਰਿਵਾਰ ਦੇ ਮੁਖ਼ੀ ਵੱਲ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...