Saturday, April 13, 2024

ਵਾਹਿਗੁਰੂ

spot_img
spot_img

ਡਾ. ਬਲਬੀਰ ਸਿੰਘ ਤੇ ਬਲਤੇਜ ਪੰਨੂ ਨੇ RBL Bank ਵੱਲੋਂ ‘ਉਮੀਦ 1000’ ਤਹਿਤ ਵਿਦਿਆਰਥਣਾਂ ਨੂੰ ਸਾਈਕਲ ਤੇ ਸਕੂਲ-ਕਿੱਟਾਂ ਵੰਡੀਆਂ

- Advertisement -

ਯੈੱਸ ਪੰਜਾਬ
ਪਟਿਆਲਾ, 21 ਫਰਵਰੀ, 2024

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ
ਆਰਬੀਐਲ ਬੈਂਕ ਵੱਲੋਂ ਲੜਕੀਆਂ ਦੀ ਸਿੱਖਿਆ ਨੂੰ ਉਤਸ਼ਾਹਤ ਕਰਨ ਵਾਲੀ ਸੀਐਸਆਰ ਪਹਿਲ ਉਮੀਦ 1000 ਤਹਿਤ 700 ਵਿਦਿਆਰਥਣਾਂ ਨੂੰ ਇੱਥੇ ਪੋਲੋ ਗਰਾਊਂਡ ਵਿਖੇ ਸਾਈਕਲ ਅਤੇ ਸਕੂਲ ਕਿੱਟਾਂ ਤਕਸੀਮ ਕੀਤੀਆਂ।

ਉਨ੍ਹਾਂ ਦੇ ਨਾਲ ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਤੇ ਆਰਬੀਐਲ ਬੈਂਕ ਦੇ ਐਮਡੀ ਤੇ ਸੀਈਓ ਆਰ ਸੁਬਰਾਮਣਿਆਕੁਮਾਰ ਵੀ ਮੌਜੂਦ ਸਨ।

ਇਸ ਮੌਕੇ ਵਿਦਿਆਰਥਣਾਂ ਨੂੰ ਅੱਗੇ ਵੱਧਣ ਲਈ ਪ੍ਰੇਰਤ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਨੌਜਵਾਨਾਂ ਨੂੰ ਖੰਭ ਲਗਾਏ ਹਨ, ਇਸ ਲਈ ਸਾਡੇ ਵਿਦਿਆਰਥੀ ਖੁੱਲ੍ਹੇ ਅਸਮਾਨ ਵਿੱਚ ਆਜ਼ਾਦੀ ਨਾਲ ਉਡਾਰੀਆਂ ਮਾਰਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿੱਖਿਆ, ਸਿਹਤ ਤੇ ਰੋਜ਼ਗਾਰ ਪੰਜਾਬ ਸਰਕਾਰ ਦੀਆਂ ਮੁੱਢਲੀਆਂ ਤਰਜੀਹਾਂ ਹਨ ਅਤੇ ਸਰਕਾਰ ਨੇ ਸਰਕਾਰੀ ਸਕੂਲਾਂ ਤੇ ਹਸਪਤਾਲਾਂ ਨੂੰ ਨਿਜੀ ਖੇਤਰ ਤੋਂ ਵੀ ਵਧੀਆ ਬਣਾਉਣ ਦਾ ਟੀਚਾ ਮਿੱਥਿਆ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਇਲਾਜ ਲਈ ਨਿਜੀ ਹਸਪਤਾਲਾਂ ਵੱਲ ਤੇ ਸਰਕਾਰ ਵੱਲੋਂ ਸਕਿੱਲ ਅਧਾਰਤ ਸਿੱਖਿਆ ਦੇਣ ਦੀ ਸ਼ੁਰੂਆਤ ਤਹਿਤ ਨੌਜਵਾਨਾਂ ਨੂੰ ਸਿੱਖਿਆ ਤੇ ਰੋਜ਼ਗਾਰ ਲਈ ਵਿਦੇਸ਼ਾਂ ਵੱਲ ਭੱਜਣ ਦੀ ਲੋੜ ਨਹੀਂ ਪਵੇਗੀ।

ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਨੇ ਆਰਬੀਐਲ ਬੈਂਕ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਪੜ੍ਹ-ਲਿਖਕੇ ਜਿੰਦਗੀ ਵਿੱਚ ਹੋਰ ਅੱਗੇ ਵੱਧਣ ਲਈ ਪ੍ਰੇਰਤ ਕੀਤਾ।

ਆਰਬੀਐਲ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਤੇ ਸੀਈਓ, ਆਰ ਸੁਬਰਾਮਣਿਆਕੁਮਾਰ ਨੇ ਕਿਹਾ, “‘ਕਮਿਊਨਿਟੀ ਐਜ਼ ਦ ਕਾਜ਼’ ਦੇ ਮਿਸ਼ਨ ਤੇ ਉਮੀਦ 1000′ ਦੇ ਤਹਿਤ ਉਨ੍ਹਾਂ ਦੀ ਬੈਂਕ ਨਿਰੰਤਰ ਸਹਾਇਤਾ ਰਾਹੀਂ ਲੜਕੀਆਂ ਦੇ ਜੀਵਨ ਵਿੱਚ ਇੱਕ ਸਾਰਥਕ ਬਦਲਾਅ ਲਿਆਉਣ ਤੇ ਇੱਕ ਬਰਾਬਰੀ ਵਾਲੇ ਸਮਾਜ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।”

ਸਮਾਗਮ ਮੌਕੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਆਪ ਦੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਜੱਗਾ, ਕਰਨਲ ਜੇਵੀ ਸਿੰਘ, ਜਸਬੀਰ ਸਿੰਘ ਗਾਂਧੀ, ਲਾਲ ਸਿੰਘ ਤੇ ਮਨਦੀਪ ਸਿੰਘ ਵਿਰਦੀ ਸਮੇਤ ਹੋਰ ਪਤਵੰਤੇ, ਸਕੂਲੀ ਵਿਦਿਆਰਥਣਾਂ ਤੇ ਅਧਿਆਪਕ ਮੌਜੂਦ ਸਨ।

- Advertisement -

ਸਿੱਖ ਜਗ਼ਤ

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਯੈੱਸ ਪੰਜਾਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024 ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ...

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਯੈੱਸ ਪੰਜਾਬ ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024 ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ...

ਮਨੋਰੰਜਨ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਸੋਸ਼ਲ ਮੀਡੀਆ

223,212FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...