Saturday, November 23, 2024
spot_img
spot_img
spot_img

Dr. Baljit Kaur ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਯੈੱਸ ਪੰਜਾਬ
ਚੰਡੀਗੜ੍ਹ, 22 ਨਵੰਬਰ, 2024

ਪੰਜਾਬ ਸਰਕਾਰ ਵੱਲੋਂ ਬਾਲ ਭੀਖ ਵਰਗੀ ਸਮਾਜਿਕ ਬੁਰਾਈ ਦਾ ਖਾਤਮਾ ਕਰਨ ਲਈ ਸੂਬੇ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਰਾਹੀਂ ਜੀਵਨਜੋਤ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਭੀਖ ਮੰਗਣ ਵਾਲੇ ਬੱਚਿਆਂ ਨੂੰ ਬਚਾਉਣਾ, ਉਹਨਾਂ ਦਾ ਮੁੜ ਵਸੇਬਾ ਅਤੇ ਪੁਨਰਗਠਨ ਕਰਨਾ ਅਤੇ ਇਹ ਯਕੀਨੀ ਬਣਾਉਣਾ ਕਿ ਉਹਨਾਂ ਨੂੰ ਸ਼ੋਸ਼ਣ ਮੁਕਤ ਜੀਵਨ ਦਾ ਰਾਸਤਾ ਦਿਖਾਇਆ ਜਾ ਸਕੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ Dr. Baljit Kaur ਨੇ ਕੀਤਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਭੀਖ ਮੰਗਣ ਵਾਲੇ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਰਾਜ ਵਿੱਚ ਜੀਵਨਜੋਤ ਪ੍ਰੋਜੈਕਟ ਤਹਿਤ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਭੀਖ ਮੰਗਣ ਵਾਲੇ ਬੱਚਿਆਂ ਨੂੰ ਬਚਾਉਣ ਅਤੇ ਮੁੜ ਵਸੇਬਾ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਉਹਨਾਂ ਕਿਹਾ ਕਿ ਇਹ ਮੁਹਿੰਮ ਮਹੀਨੇ ਦੇ ਹਰ ਦੂਜੇ ਹਫਤੇ ਚਲਾਈ ਜਾਂਦੀ ਹੈ।

ਉਹਨਾਂ ਖੁਲਾਸਾ ਕੀਤਾ ਕਿ ਇਸ ਮੁਹਿੰਮ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਹੀਨਾ ਜੁਲਾਈ ਤੋਂ ਹੁਣ ਤੱਕ ਕੁੱਲ 187 ਬੱਚੇ ਬਚਾਏ ਗਏ ਹਨ ਜਿਨ੍ਹਾਂ ਵਿੱਚੋਂ 18 ਬੱਚਿਆਂ ਦਾ ਕੋਈ ਆਸਰਾ ਨਾਂ ਹੋਣ ਕਰਕੇ ਰਾਜ ਵਿੱਚ ਚਲਾਏ ਜਾ ਰਹੇ ਬਾਲ ਘਰਾਂ ਵਿੱਚ ਭੇਜਿਆ ਗਿਆ ਹੈ।

ਇਨ੍ਹਾਂ ਬਾਲ ਘਰਾਂ ਵਿੱਚ ਬੱਚਿਆਂ ਨੂੰ ਪੜਾਈ, ਖਾਣਾ, ਸਿਹਤ ਸਹੂਲਤਾਂ, ਆਦਿ ਦਿੱਤੀਆਂ ਜਾ ਰਹੀਆਂ ਹਨ। ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਰਾਹੀਂ ਓਨ੍ਹਾਂ ਦੇ ਮਾਪਿਆਂ ਨੂੰ ਸਪੁਰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ 15 ਬੱਚਿਆਂ ਨੂੰ ਸਪੋਂਸਰਸ਼ਿਪ ਸਕੀਮ ਦਾ ਲਾਭ, 80 ਬੱਚਿਆਂ ਨੂੰ ਸਕੂਲ ਵਿੱਚ ਦਾਖਲਾ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ। 03 ਬੱਚਿਆ ਨੂੰ ਆਂਗਨਵਾੜੀ ਵਿੱਚ ਦਾਖਲ ਕਰਵਾਇਆ ਗਿਆ ਹੈ।

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ਐਕਟ 2015 ਅਧੀਨ ਰਾਜ ਵਿੱਚ 07 ਸਰਕਾਰੀ ਚਿਲਡਰਨ ਹੋਮ ਅਤੇ 39 ਗੈਰ ਸਰਕਾਰੀ ਹੋਮ ਰਜਿਸਟਰਡ ਕੀਤੇ ਹੋਏ ਹਨ ਜਿਨਾਂ ਵਿਚ ਅਨਾਥ, ਬੇਸਾਹਾਰਾ ਅਤੇ ਸਪੁਰਧ ਕੀਤੇ ਬੱਚਿਆਂ ਨੂੰ ਰੱਖਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਦੇ ਧਿਆਨ ਵਿੱਚ ਬੱਚਿਆਂ ਦੇ ਭੀਖ ਮੰਗਣ ਸਬੰਧੀ ਕੋਈ ਮਾਮਲਾ ਆਉਂਦਾ ਹੈ ਤਾਂ ਇਸ ਸਬੰਧੀ ਸੂਚਨਾ ਆਪਣੇ ਜ਼ਿਲ੍ਹੇ ਦੀ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਜਾਂ ਬਾਲ ਭਲਾਈ ਕਮੇਟੀ ਜਾਂ ਫੇਰ ਵਿਭਾਗ ਵੱਲੋਂ ਚਲਾਈ ਜਾ ਰਹੀ ਚਾਇਲਡ ਹੈਲਪਲਾਇਨ ਨੰ: 1098 ਤੇ ਦਿੱਤੀ ਜਾ ਸਕਦੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ