Thursday, November 28, 2024
spot_img
spot_img
spot_img
spot_img

Dr. Baljit Kaur ਵੱਲੋਂ Malout ਵਿੱਚ 6 ਕਰੋੜ ਰੁਪਏ ਦੇ Sewarage Project ਦੀ ਸ਼ੁਰੂਆਤ ਦਾ ਐਲਾਨ

ਯੈੱਸ ਪੰਜਾਬ
ਮਲੋਟ/ਚੰਡੀਗੜ੍ਹ, 28 ਨਵੰਬਰ, 2024

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ Dr. Baljit Kaur ਨੇ ਦੱਸਿਆ ਕਿ Malout ਸ਼ਹਿਰ ਵਿੱਚ ਸੀਵਰੇਜ਼ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ Sewarage Project ਦੀ ਸ਼ੁਰੂਆਤ ਕੀਤੀ ਗਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ Dr. Baljit Kaur ਨੇ ਦੱਸਿਆ ਕਿ ਮੁੱਖ ਮੰਤਰੀ Bhgawant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਬਿਹਤਰ ਨਾਗਰਿਕ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਈ ਵਿਕਾਸ ਪ੍ਰੋਜੈਕਟ ਚਲਾਏ ਹੋਏ ਹਨ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮਲੋਟ ਸ਼ਹਿਰ ਵਿੱਚ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਸੀਵਰੇਜ ਦੀ ਸਮੱਸਿਆ ਨੂੰ ਸੁਧਾਰਨ ਲਈ ਅਤੇ ਸ਼ਹਿਰ ਦੇ ਨਿਵਾਸੀਆਂ ਨੂੰ ਬਿਹਤਰ ਅਤੇ ਸੰਪੂਰਣ ਸੀਵਰੇਜ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਲਈ ਲਗਾਤਾਰ ਸਬੰਧਤ ਵਿਭਾਗ ਨਾਲ ਤਾਲਮੇਲ ਕਰਕੇ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਲੋਟ ਦੇ ਨਿਵਾਸੀ ਇਹ ਸਮੱਸਿਆ ਕਈ ਸਾਲਾਂ ਤੋਂ ਝੱਲ ਰਹੇ ਸਨ, ਜੋ ਕਿ ਹੁਣ ਇਸ ਪ੍ਰੋਜੈਕਟ ਰਾਹੀਂ ਹੱਲ ਹੋਵੇਗੀ।

ਮੰਤਰੀ ਨੇ ਦੱਸਿਆ ਕਿ ਇਹ ਪ੍ਰੋਜੈਕਟ ਮਲੋਟ ਸ਼ਹਿਰ ਦੀਆਂ ਪੁਰਾਣੀਆਂ ਸਮੱਸਿਆਵਾਂ ਨੂੰ ਦੂਰ ਕਰਨ ਅਤੇ ਨਿਵਾਸੀਆਂ ਦੀ ਜੀਵਨ ਗੁਣਵੱਤਾ ਨੂੰ ਸੁਧਾਰਨ ਲਈ ਇੱਕ ਮਹੱਤਵਪੂਰਨ ਕਦਮ ਹੈ। ਇਸ ਸੰਬੰਧ ਵਿੱਚ, ਉਨ੍ਹਾਂ 6 ਕਰੋੜ ਦੀ ਲਾਗਤ ਨਾਲ ਮਲੋਟ ਦੀ ਮੇਨ ਕਾਲੋਨੀ ਰੋਡ ਉਪਰ ਵੱਡੀ ਪਾਈਪਾਂ ਵਾਲਾ ਸੀਵਰੇਜ ਵਿਛਾਏ ਜਾਣ ਦੇ ਕੰਮ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਨਾਲ ਪਿੰਕ ਸਿਟੀ ਅਤੇ ਦਸ਼ਮੇਸ਼ ਨਗਰ ਦੇ ਵਸਨੀਕਾਂ ਨੂੰ ਸੀਵਰੇਜ ਬੈਕਫਲੋ ਮੁਸ਼ਕਿਲ ਤੋਂ ਮੁਕੰਮਲ ਤੌਰ ‘ਤੇ ਨਿਜਾਤ ਮਿਲ ਜਾਵੇਗੀ।

ਮੰਤਰੀ ਨੇ ਕਿਹਾ ਕਿ ਮਲੋਟ ਵਿੱਚ ਦਾਣਾ ਮੰਡੀ ਡਿਸਪੋਜ਼ਲ ਤੋਂ ਭਗਵਾਨਪੁਰਾ ਤੱਕ ਸੀਵਰੇਜ ਨਿਕਾਸੀ ਲਈ 3100 ਮੀਟਰ ਲੰਬੀ ਰਾਈਜ਼ਿੰਗ ਮੇਨ ਪਾਈਪ ਵੀ ਬਦਲੀ ਜਾ ਰਹੀ ਹੈ। ਇਸ ਨਾਲ ਪੁੱਡਾ ਕਲੋਨੀ, ਸਟਾਰ ਸਿਟੀ ਕਾਲੋਨੀ ਅਤੇ ਸ਼ਹਿਰ ਦੇ 40% ਇਲਾਕੇ ਦੀ ਪਾਣੀ ਨਿਕਾਸੀ ਦੀ ਮੁਸ਼ਕਿਲ ਹੱਲ ਹੋ ਜਾਵੇਗੀ। ਇਹ ਪ੍ਰਾਜੈਕਟ ਨਾ ਸਿਰਫ਼ ਮਲੋਟ ਦੇ ਨਿਵਾਸੀਆਂ ਲਈ ਬੇਹਤਰ ਸਿਹਤ ਅਤੇ ਸਫਾਈ ਯਕੀਨੀ ਬਣਾਏਗਾ, ਬਲਕਿ ਇਹ ਸਮਾਜਿਕ ਵਿਕਾਸ ਅਤੇ ਆਰਥਿਕ ਵਾਧੇ ਵਿੱਚ ਵੀ ਯੋਗਦਾਨ ਪਾਏਗਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਨਵੇਂ ਪਾਈਪਲਾਈਨ ਦਾ ਡਿਜ਼ਾਇਨ ਆਧੁਨਿਕ ਤਕਨੀਕਾਂ ਦੇ ਨਾਲ ਤਿਆਰ ਕੀਤਾ ਗਿਆ ਹੈ, ਜੋ ਲੰਬੇ ਸਮੇਂ ਲਈ ਸਥਿਰਤਾ ਅਤੇ ਦ੍ਰਿੜਤਾ ਨੂੰ ਯਕੀਨੀ ਬਣਾਏਗਾ।

ਇਸ ਪ੍ਰੋਜੈਕਟ ਦੇ ਅਧੀਨ ਉਚਿਤ ਮਾਨਟਰਿੰਗ ਅਤੇ ਪੂਰੀ ਪਰਖ ਵੀ ਕੀਤੀ ਜਾਵੇਗੀ ਤਾਂ ਜੋ ਕੰਮ ਦੀ ਗੁਣਵੱਤਾ ਨੂੰ ਸੁਨਿਸ਼ਚਿਤ ਕੀਤਾ ਜਾ ਸਕੇ। ਇਹ ਪ੍ਰੋਜੈਕਟ ਸਿਰਫ ਮਲੋਟ ਲਈ ਨਹੀਂ, ਸਗੋਂ ਪੂਰੇ ਪੰਜਾਬ ਲਈ ਵਿਕਾਸ ਦਾ ਇੱਕ ਨਵਾਂ ਮਾਡਲ ਪੇਸ਼ ਕਰੇਗਾ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੀਵਰੇਜ ਸੇਵਾਵਾਂ ਤੋਂ ਇਲਾਵਾ, ਸਾਫ ਪਾਣੀ ਦੀ ਸਪਲਾਈ, ਰੋਡ ਨਵੀਨੀਕਰਨ ਅਤੇ ਪਾਰਕਾਂ ਦੀ ਵਿਕਾਸ ਯੋਜਨਾ ‘ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ