Sunday, April 14, 2024

ਵਾਹਿਗੁਰੂ

spot_img
spot_img

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੂੰ ਜਲਦ ਮਿਲੇਗਾ 6 ਬੈੱਡਾਂ ਵਾਲਾ ICU

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਮੋਹਾਲੀ, 1 ਮਾਰਚ, 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਸਿਹਤਮੰਦ ਪੰਜਾਬ ਮਿਸ਼ਨ ਦੇ ਹਿੱਸੇ ਵਜੋਂ, ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.) ਮੋਹਾਲੀ ਵਿਖੇ ਨਿਗੂਣੀਆਂ ਫੀਸਾਂ ’ਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ 6 ਬੈਡਿਡ ਮੈਡੀਕਲ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਸ਼ੁਰੂ ਕਰਨ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ।

ਸਿਹਤ ਮੰਤਰੀ ਏਮਜ਼ ਮੋਹਾਲੀ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਦੇ ਨਾਲ ਆਈ.ਸੀ.ਯੂ. ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ, ਜਿਸਦਾ ਰਸਮੀ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾਣ ਦੀ ਸੰਭਾਵਨਾ ਹੈ।

ਬਲਬੀਰ ਸਿੰਘ ਨੇ ਕਿਹਾ ਕਿ ਇਹ ਆਈ.ਸੀ.ਯੂ. ਸਹੂਲਤ ਵੈਂਟੀਲੇਟਰ ਸਹਾਇਤਾ ਦੀ ਲੋੜ ਵਾਲੇ ਮਰੀਜ਼ਾਂ ਨੂੰ ਮਾਮੂਲੀ ਦਰਾਂ ’ਤੇ ਸੁਚੱਜੀਆਂ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ।

ਉਨ੍ਹਾਂ ਕਿਹਾ ,“ਆਈ.ਸੀ.ਯੂ. ਕਾਰਜਸ਼ੀਲ ਹੈ ਅਤੇ ਗੰਭੀਰ ਸਥਿਤੀ ਵਾਲੇ ਮਰੀਜ਼ਾਂ ਨੂੰ ਡਾਕਟਰੀ ਸਹੂਲਤ ਦੇਣ ਲਈ ਤਿਆਰ ਹੈ।”ਉਨ੍ਹਾਂ ਕਿਹਾ ਕਿ ਇੱਥੇ ਕ੍ਰੈਸ਼ ਕਾਰਟਸ, ਮਰੀਜ਼ ਮਾਨੀਟਰ, ਡੀਫਿਬ੍ਰਿਲਟਰ ਅਤੇ ਵੈਂਟੀਲੇਟਰਾਂ ਦੇ ਨਾਲ ਇਨਫਿਊਜ਼ਨ ਪੰਪ ਵਰਗੇ ਸਾਰੇ ਜੀਵਨ ਬਚਾਊ ਉਪਕਰਣ ਉਪਲਬਧ ਹਨ।

ਇਸ ਉਪਰਾਲੇ ਨੂੰ ਅਜੋਕੀਆਂ ਤੇ ਉੱਨਤ ਸਿਹਤ ਸੰਭਾਲ ਸਹੂਲਤਾਂ ਦੇ ਖੇਤਰ ਵਿੱਚ ਇੱਕ ਮੀਲ ਪੱਥਰ ਕਰਾਰ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਦੇ ਮੈਡੀਕਲ ਢਾਂਚੇ ਨੂੰ ਮਜ਼ਬੂਤ ਕਰੇਗੀ।

ਬਾਅਦ ਵਿੱਚ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਏ.ਆਈ.ਐਮ.ਐਸ. ਮੁਹਾਲੀ ਵਿਖੇ ਨਵੀਂ ਬਣੀ ਅਤਿ-ਆਧੁਨਿਕ ਬਾਇਓਸੇਫਟੀ ਲੈਵਲ 2 ਲੈਬ ਦਾ ਵੀ ਦੌਰਾ ਕੀਤਾ, ਜੋ ਕਿ ਹੁਣ ਕੋਵਿਡ-19 ਦਾ ਪਤਾ ਲਗਾਉਣ ਲਈ ਸਾਰੀਆਂ ਆਰ.ਟੀ.ਪੀ.ਸੀ.ਆਰ. ਸਹੂਲਤਾਂ ਨਾਲ ਲੈਸ ਹੈ ਅਤੇ ਇੱਥੇ ਤਜਰਬੇਕਾਰ ਫੈਕਲਟੀ ਸਮੇਤ ਸਿੱਖਿਅਤ ਸਟਾਫ, ਜਿਸ ਵਿੱਚ ਖੋਜ ਵਿਗਿਆਨੀ, ਖੋਜ ਸਹਾਇਕ ਅਤੇ ਲੈਬ ਟੈਕਨੀਸ਼ੀਅਨ ਸ਼ਾਮਲ ਹਨ ।

ਪੂਰੀ ਤਰ੍ਹਾਂ ਨਾਲ ਲੈਸ ਇਸ ਲੈਬ ਵਿੱਚ ਬਾਇਓਸੇਫਟੀ ਕੈਬਨਿਟਾਂ, ਆਰ.ਐਨ.ਏ. ਐਕਸਟਰੈਕਟਰ, ਰੈਫਰੀਜੇਰੇਟਿਡ ਸੈਂਟਰਿਫਿਊਜ, ਵੌਰਟੈਕਸ ਮਿਕਸਰ, ਮਿੰਨੀ-ਸਪਿਨਰ, ਥਰਮੋ-ਸ਼ੇਕਰ, ਪਾਈਪੇਟਸ, ਆਟੋਕਲੇਵ, ਪੀਸੀਆਰ ਵਰਕਸਟੇਸ਼ਨ, -40 ਡਿਗਰੀ ਅਤੇ -80 ਡਿਗਰੀ ਸੈਲਸੀਅਸ ਡੀਪ ਫਰੀਜ਼ਰ, ਆਰਟੀਪੀਸੀਆਰ ਮਸ਼ੀਨਾਂ , ਪ੍ਰਿੰਟਰਾਂ ਸਮੇਤ ਕੰਪਿਊਟਰ ਯੂਨਿਟਾਂ ਅਤੇ ਸਾਰੀਆਂ ਲੋੜੀਂਦੀਆਂ ਚੀਜ਼ਾਂ ਮੌਜੂਦ ਹਨ। ਇਹ ਉੱਨਤ ਬੁਨਿਆਦੀ ਢਾਂਚਾ ਅਤੇ ਨਵੀਨਤਮ ਉਪਕਰਣ ਲਗਾਈ ਜਾ ਰਹੀ ਹੈ ਅਤੇ ਜਲਦ ਹੀ ਇਹ ਲੈਬ ਕਾਰਜਸ਼ੀਲ ਹੋ ਜਾਵੇਗੀ।

ਡਾ: ਬਲਬੀਰ ਸਿੰਘ ਨੇ ਕਿਹਾ ਕਿ ਇਸ ਲੈਬ ਦਾ ਉਦੇਸ਼ ਮੌਲੀਕਿਊਲਰ ਪੱਧਰ ’ਤੇ ਜਨ ਸਿਹਤ ਦੇ ਮਹੱਤਵ ਵਾਲੇ ਵਾਇਰਸਾਂ , ਜਿਵੇਂ ਇਨਫਲੂਐਂਜ਼ਾ ਵਾਇਰਸ ਅਤੇ ਹੋਰ ਵਾਇਰਸ ਜਿਸ ਨਾਲ ਸਾਹ- ਰਗ਼ ਸਬੰਧੀ ਇਨਫੈਕਸ਼ਨ,

ਮੱਛਰਾਂ ਰਾਹੀਂ ਫੈਲਣ ਵਾਲੇ (ਵੈਕਟਰ ਬੋਰਨ )ਵਾਇਰਸ ਜਿਵੇਂ ਡੇਂਗੂ ਚਿਕਨਗੁਨੀਆ, ਜ਼ੀਕਾ ਅਤੇ ਵਾਇਰਸ, ਜੀ.ਆਈ. ਇਨਫੈਕਸ਼ਨ ਦਾ ਕਾਰਨ ਬਣਦੇ ਵਾਇਰਸ ਜਿਵੇਂ ਹੈਪੇਟਾਈਟਸ ਵਾਇਰਸ, ਜਿਨਸੀ ਤੌਰ ’ਤੇ ਸੰਚਾਰਿਤ ਇਨਫੈਕਸ਼ਨ ਜਿਵੇਂ ਕਿ ਹਿਊਮਨ ਪੈਪੀਲੋਮਾਵਾਇਰਸ ਅਤੇ ਸੀ.ਐਨ.ਐਸ. ਇਨਫੈਕਸ਼ਨ ਦਾ ਕਾਰਨ ਬਣਨ ਵਾਲੇ ਵਾਇਰਸ , ਦਾ ਸਮਾਂ ਰਹਿੰਦਿਆਂ ਪਤਾ ਲਗਾਉਣਾ ਹੈ।

ਇਸ ਮੌਕੇ ਸੁਪਰਡੈਂਟ ਡਾ: ਨਵਦੀਪ ਸਿੰਘ ਸੈਣੀ, ਐਸ.ਐਮ.ਓਜ਼ ਡਾ.ਐਚ.ਐਸ.ਚੀਮਾ ਅਤੇ ਡਾ: ਵਿਜੇ ਭਗਤ ਸਮੇਤ ਹੋਰ ਪਤਵੰਤੇ ਹਾਜ਼ਰ ਸਨ ।

- Advertisement -

ਸਿੱਖ ਜਗ਼ਤ

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਯੈੱਸ ਪੰਜਾਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024 ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ...

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਯੈੱਸ ਪੰਜਾਬ ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024 ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ...

ਮਨੋਰੰਜਨ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਸੋਸ਼ਲ ਮੀਡੀਆ

223,212FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...