ਯੈੱਸ ਪੰਜਾਬ
ਅੰਮ੍ਰਿਤਸਰ, 9 ਦਸੰਬਰ, 2024
Punjab ਦੇ ਰਾਜਪਾਲ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ Amritsar ਦੇ ਚਾਂਸਲਰ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਡਾ: ਕਰਮਜੀਤ ਸਿੰਘ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿਤਸਰ ਦੇ ਉਪ-ਕੁਲਪਤੀ ਨਿਯੁਕਤ ਕੀਤਾ ਹੈ।
Dr. Karamjit Singh ਦੀ ਨਿਯੁਕਤੀ ਸੰਬੰਧੀ ਅੱਜ ਜਾਰੀ ਕੀਤੇ ਗਏ ਨੋਟੀਫੀਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਉਹ ਆਪਣਾ ਅਹੁਦਾ ਸੰਭਾਲਣ ਦੀ ਮਿਤੀ ਤੋਂ 3 ਸਾਲ ਲਈ ਇਸ ਅਹੁਦੇ ’ਤੇ ਰਹਿਣਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਡਾ: ਕਰਮਜੀਤ ਸਿੰਘ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਉਪਨ ਯੂਨੀਵਰਸਿਟੀ ਦੇ ਉਪ ਕੁਲਪਤੀ ਵਜੋਂ ਸੇਵਾ ਨਿਭਾ ਰਹੇ ਸਨ।