ਯੈੱਸ ਪੰਜਾਬ
ਅੰਮ੍ਰਿਤਸਰ, 23 ਮਈ, 2025
Shiromani Gurdwara Parbandhak Committee ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ Dr. Manmohan Singh ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਮਾਮਲੇ ਨੂੰ ਮੁੜ ਵਿਚਾਰਨ ਲਈ ਇਸ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਸੀ, ਜਿਸ ’ਤੇ ਵੱਖ-ਵੱਖ ਧਿਰਾਂ ਵੱਲੋਂ ਇਤਰਾਜ ਆਉਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਨੂੰ ਫਿਲਹਾਲ ਮੁਲਤਵੀ ਰੱਖਣ ਦਾ ਆਦੇਸ਼ ਕੀਤਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਇਸ ਮਾਮਲੇ ਸਬੰਧੀ ਸਿੱਖਾਂ ਅੰਦਰ ਆਮ ਰਾਏ ਬਣਨੀ ਜ਼ਰੂਰੀ ਹੈ। ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਤਸਵੀਰ ਲਗਾਉਣ ਦੇ ਇਸ ਫੈਸਲੇ ਬਾਰੇ ਅੰਤ੍ਰਿੰਗ ਕਮੇਟੀ ਵਿਚ ਮੁੜ ਵਿਚਾਰ ਕੀਤਾ ਜਾਵੇਗਾ।